• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2026

Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥

Written ByRavinder Singh
Published: Oct 11, 2026, 08:19 AM IST|Updated: Oct 11, 2026, 08:21 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਕਤੂਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥ .

ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥

Add Zee News as a Preferred Source
TAGS:
Hukamnama Sri Darbar Sahib
Zee punjabi News
Punjab News