• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026

Ajj da Hukamnama Sri Darbar Sahib: ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥

Written ByRaj Rani
Published: Oct 12, 2026, 08:00 AM IST|Updated: Oct 12, 2026, 08:05 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 12 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

2

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

3

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

4

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

5

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥ ਹਰਿ ਸੰਤ ਭਗਤ ਤਾਰਨੋ ॥ ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥ ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥ ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥ ਗੁਰੁ ਭੇਟਿਆ ਹੈ ਮੁਕਤਿ ਦਾਤਾ ॥ ਹਰਿ ਕੀਈ ਹਮਾਰੀ ਸਫਲ ਜਾਤਾ ॥ ਮਿਲਿ ਸੰਗਤੀ ਗੁਨ ਗਾਵਨੋ ॥੧॥ ਮਨ ਰਾਮ ਨਾਮ ਕਰਿ ਆਸਾ ॥ ਭਾਉ ਦੂਜਾ ਬਿਨਸਿ ਬਿਨਾਸਾ ॥ ਵਿਚਿ ਆਸਾ ਹੋਇ ਨਿਰਾਸੀ ॥ ਸੋ ਜਨੁ ਮਿਲਿਆ ਹਰਿ ਪਾਸੀ ॥ ਕੋਈ ਰਾਮ ਨਾਮ ਗੁਨ ਗਾਵਨੋ ॥ ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

ਹੇ ਭਾਈ! ਉਸ ਪਰਮਾਤਮਾ ਦਾ ਨਾਮ ਸਿਮਰਿਆ ਕਰ, ਜੋ ਵਿਕਾਰੀਆਂ ਨੂੰ ਪਵਿੱਤਰ ਬਣਾਣ ਵਾਲਾ ਹੈ, ਜੋ ਆਪਣੇ ਸੰਤਾਂ ਨੂੰ ਆਪਣੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲਾ ਹੈ, ਜੋ ਸਾਰੇ ਜਗਤ ਵਿਚ ਹਰ ਥਾਂ ਮੌਜੂਦ ਹੈ। ਹੇ ਭਾਈ! ਉਸ ਹਰੀ ਦੀ ਸਿਫ਼ਤਿ ਸਾਲਾਹ ਦਾ ਗੀਤ ਸਦਾ ਗਾਣਾ ਚਾਹੀਦਾ ਹੈ, ਜੋ ਪਾਣੀ ਵਿਚ ਹੈ, ਜੋ ਧਰਤੀ ਵਿਚ ਹੈ, ਜੋ ਜੀਵਾਂ ਦੇ ਸਾਰੇ ਦੁੱਖ ਦੂਰ ਕਰਨ ਵਾਲਾ ਹੈ।੧।ਰਹਾਉ। ਹੇ ਭਾਈ! ਪਰਮਾਤਮਾ ਨੇ ਮੇਰੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ਹੈ, ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਂ ਉਸ ਪਰਮਾਤਮਾ ਦਾ ਨਾਮ ਜਪਣ ਲੱਗ ਪਿਆ ਹਾਂ, ਜੋ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ। ਹੇ ਭਾਈ! ਵਿਕਰਾਂ ਤੋਂ ਖਲਾਸੀ ਦਿਵਾਣ ਵਾਲਾ ਗੁਰੂ ਮੈਨੂੰ ਮਿਲ ਪਿਆ, ਇਸ ਕਰਕੇ ਪਰਮਾਤਮਾ ਨੇ ਮੇਰੀ ਜੀਵਨ-ਜਾਤ੍ਰਾ ਕਾਮਯਾਬ ਕਰ ਦਿੱਤੀ ਹੈ। ਹੁਣ ਮੈਂ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਗੀਤ ਗਾਉਂਦਾ ਹਾਂ।੧। ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਉਤੇ ਹੀ ਡੋਰੀ ਰੱਖ, ਪਰਮਾਤਮਾ ਦੇ ਨਾਮ ਮਾਇਆ ਦੇ ਮੋਹ ਨੂੰ ਪੂਰਨ ਤੌਰ ਤੇ ਅੰਦਰੋਂ ਮੁਕਾ ਦੇਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਦੁਨੀਆ ਦੇ ਕੰਮ-ਕਾਰ ਵਿਚ ਰਹਿਂਦਾ ਹੋਇਆ ਮਾਇਆ ਦੇ ਮੋਹ ਤੋਂ ਨਿਰਲੇਪ ਰਹਿਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਮਿਲਿਆ ਰਹਿਂਦਾ ਹੈ। ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਉਂਦਾ ਹੈ, ਦਾਸ ਨਾਨਕ ਉਸ ਦੇ ਪੈਰੀਂ ਲੱਗਦਾ ਹੈ।॥੨॥੧॥੭॥੪॥੬॥੭॥੧੭॥
 

Add Zee News as a Preferred Source
TAGS:
Punjab News
Religious News
Hukamnama Sri Darbar Sahib