• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਕਤੂਬਰ 2026

Ajj da Hukamnama Sri Darbar Sahib: ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

Written ByRaj Rani
Published: Oct 13, 2026, 08:03 AM IST|Updated: Oct 13, 2026, 08:07 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 13 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

2

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

3

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

4

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

5

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥ ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥ ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥ ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥ ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥ ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥ ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ । ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ । ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ । ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨। ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ । ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ । ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।

 

Add Zee News as a Preferred Source
TAGS:
Punjab News
Religious News
Hukamnama Sri Darbar Sahib