• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਅਕਤੂਬਰ 2026

Ajj da Hukamnama Sri Darbar Sahib: ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥

Written ByRaj Rani
Published: Oct 14, 2026, 08:04 AM IST|Updated: Oct 14, 2026, 08:06 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 14 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

2

ਲੁਧਿਆਣਾ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਮੈਡੀਕਲ ਸਟੋਰ ਦੀ ਕੀਤੀ ਭੰਨਤੋੜ

3

ਪੰਜਾਬ ਬੰਦ ਦਾ ਜ਼ੀਰਕਪੁਰ ਅਤੇ ਡੇਰਾਬੱਸੀ ਵਿੱਚ ਅਸਰ, ਛੱਤ ਲਾਈਟ ਪੁਆਇੰਟ ’ਤੇ ਕਿਸਾਨ ਜਥੇਬੰਦੀਆਂ ਦਾ ਧਰਨਾ

4

ਫਰੀਦਕੋਟ ਵਿੱਚ ਗੜ੍ਹੇਮਾਰੀ ਤੇ ਹਨੇਰੀ ਕਾਰਨ ਝੋਨੇ ਦਾ ਭਾਰੀ ਨੁਕਸਾਨ

5

ਅਮਰਜੀਤ ਚਾਵਲਾ ਮਾਮਲੇ 'ਚ SIT ਦਾ ਵੱਡਾ ਐਕਸ਼ਨ; 2 ਸੀਨੀਅਰ ਅਕਾਲੀ ਆਗੂਆਂ ਨੂੰ ਸੰਮਨ ਜਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

 

Add Zee News as a Preferred Source
TAGS:
Punjab News
Religious News
Hukamnama Sri Darbar Sahib