• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਕਤੂਬਰ 2026

Ajj da Hukamnama Sri Darbar Sahib: ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥

Written ByRaj Rani
Published: Oct 16, 2026, 09:14 AM IST|Updated: Oct 16, 2026, 09:16 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਅੱਜ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ; ਗੜੇਮਾਰੀ ਨਾਲ ਪਾਰਾ 5 ਡਿਗਰੀ ਤੱਕ ਡਿੱਗਿਆ

ਅੱਜ ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ; ਗੜੇਮਾਰੀ ਨਾਲ ਪਾਰਾ 5 ਡਿਗਰੀ ਤੱਕ ਡਿੱਗਿਆ

2

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 16 ਅਕਤੂਬਰ 2026

3

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

4

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

5

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੀਰਥ ਸਭ ਧਰਤੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੈਵਰ ਗੈਵਰ ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ ਹਰਿ ਦੁਆਰਾ ॥੪॥ ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥੬॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧਸੰਗਤਿ ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੋ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥੧॥੩॥

ਹੇ ਭਾਈ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ ।੧। ਹੇ ਭਾਈ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ ।ਰਹਾਉ। ਹੇ ਭਾਈ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਡਾਂਵਾਂ-ਡੋਲ ਹਾਲਤ ਮੁੱਕਦੀ ਨਹੀਂ ।੨। ਹੇ ਭਾਈ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ (ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ ।੩। ਹੇ ਭਾਈ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ ।੪। ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿੱਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ ।੫। ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਾਲ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ ।੬। ਹੇ ਭਾਈ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ ।੭। ਹੇ ਭਾਈ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ ।੮। ਹੇ ਭਾਈ! ਤੇਰਾ ਸੇਵਕ ਤੇਰੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ ।੧।੩।

 

Add Zee News as a Preferred Source
TAGS:
Punjab News
Religious News