• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥

Written ByRavinder Singh
Published: Oct 18, 2026, 08:13 AM IST|Updated: Oct 18, 2026, 08:15 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

ਗਵਾਲੀਅਰ ਵਿੱਚ ਮੰਦਰ ਦੀ ਕੰਧ ਵਿੱਚ ਟਕਰਾਇਆ ਬੇਕਾਬੂ ਟਰੱਕ; 13 ਸ਼ਰਧਾਲੂਆਂ ਦੀ ਮੌਤ, 45 ਜ਼ਖਮੀ

2

ਪਹਾੜਾਂ ਵਿੱਚ ਬਰਫ਼ਬਾਰੀ ਮਗਰੋਂ ਪੰਜਾਬ ਤੇ ਚੰਡੀਗੜ੍ਹ ਵਿੱਚ ਠੰਢ ਵਧੀ

3

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 18 ਅਕਤੂਬਰ 2026

4

ਕੋਲਕਾਤਾ ਵਿੱਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ ਮਚਣ ਕਾਰਨ 19 ਸ਼ਰਧਾਲੂਆਂ ਦੀ ਮੌਤ, ਕਈ ਜ਼ਖਮੀ

5

ਕਲੀਨਿਕ ਉਤੇ ਪੁਲਿਸ ਤੇ ਡਰੱਗ ਇੰਸਪੈਕਟਰ ਦੀ ਛਾਪੇਮਾਰੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਅਰਥ: ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥ ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ।

 ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ॥੨॥ ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਜੀ ਆਖਦੇ ਹਨ – (ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ॥੩॥੪॥

Add Zee News as a Preferred Source
TAGS:
Hukamnama Sri Darbar Sahib