• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਕਤੂਬਰ 2026

Ajj da Hukamnama Sri Darbar Sahib: ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥

Written ByRavinder Singh
Published: Oct 19, 2026, 07:21 AM IST|Updated: Oct 19, 2026, 07:23 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 19 ਅਕਤੂਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਕਾਰ ਨੂੰ ਸਾਈਡ ਕਰਨ ਨੂੰ ਕਹਿਣ ਉਤੇ ਹੋਏ ਝਗੜੇ ਵਿੱਚ ਨੌਜਵਾਨ ਦਾ ਕਤਲ

ਕਾਰ ਨੂੰ ਸਾਈਡ ਕਰਨ ਨੂੰ ਕਹਿਣ ਉਤੇ ਹੋਏ ਝਗੜੇ ਵਿੱਚ ਨੌਜਵਾਨ ਦਾ ਕਤਲ

2

ਸੁਲਤਾਨਪੁਰ ਲੋਧੀ ’ਚ ਗੁੰਡਾਗਰਦੀ ਦਾ ਨੰਗਾ ਨਾਚ! ਦਿਨ-ਦਿਹਾੜੇ ਪੈਟਰੋਲ ਪੰਪ ’ਤੇ ਹਥਿਆਰਾਂ ਨਾਲ ਹਮਲਾ

3

ਕੇਂਦਰ ਸਰਕਾਰ ਨੇ ਗੰਨੇ ਦੇ ਰਸ ਤੇ ਖੰਡ ਤੋਂ ਤਿਆਰ ਹੋਣ ਵਾਲੇ ਈਥਾਨੌਲ ਉਤੇ ਲਗਾਈ ਰੋਕ

4

ਦਿੱਲੀ ਤੋਂ ਕਸ਼ਮੀਰ ਜਾ ਰਹੀ ਸੈਲਾਨੀ ਬੱਸ 'ਤੇ ਲੁਧਿਆਣਾ ਵਿੱਚ ਪੱਥਰਬਾਜ਼ੀ

5

ਨਾਭਾ ਦੇ ਵਿਧਾਇਕ ਦੇਵ ਮਾਨ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ; ਦਿੱਤੀ ਸਫ਼ਾਈ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥ ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੋਰੀ ॥ ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥੧॥ ਕੁੰਭ ਕਮਲੁ ਜਲਿ ਭਰਿਆ ॥ ਜਲੁ ਮੇਟਿਆ ਊਭਾ ਕਰਿਆ ॥ ਕਹੁ ਕਬੀਰ ਜਨ ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥

ਵਿਆਖਿਆ: ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਸੰਤ ਜਨੋ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਥੋੜਾ ਬਹੁਤ ਸਮਝਿਆ ਜਾ ਸਕਦਾ ਹੈ ॥ ਰਹਾਉ ॥ (ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ, ਜਿਸ ਕਰਕੇ (ਕਾਮਾਦਿਕ) ਪਸ਼ੂ ਅਡੋਲ ਹੀ (ਮੈਨੂੰ) ਆ ਦਬਾਉਂਦੇ ਸਨ। 

(ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ: ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ, ਤੇ (ਮੇਰੇ ਅੰਦਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ ॥੧॥ (ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ੍ਹ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ। ਕਬੀਰ ਜੀ ਆਖਦੇ ਹਨ – (ਹੁਣ) ਮੈਂ ਦਾਸ ਨੇ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ ॥੨॥੧੦॥

Add Zee News as a Preferred Source
TAGS:
Hukamnama Sri Darbar Sahib