SOCIAL MEDIA

Newsletter

PARTNER SITES
भाषा चुनें राज्य चुनें

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 20 ਅਕਤੂਬਰ 2026

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥

Written By Raj Rani
Published: Oct 20, 2026, 07:54 AM IST | Updated: Oct 20, 2026, 07:56 AM IST
Join

Ajj da Hukamnama Sri Darbar Sahib: ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥

ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥ ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥ ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ ਜੀ! (ਆਖੋ – ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥

Add Zee News as a Preferred Source
TAGS:

About the Author

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 

ZEENEWS TRENDING STORIES