• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

Ajj da Hukamnama Sri Darbar Sahib:ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

Written ByRavinder Singh
Published: Nov 21, 2026, 06:58 IST|Updated: Nov 21, 2026, 07:00 IST
joinshare
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸ਼ਾਹਕੋਟ ਦੇ ਤਲਵੰਡੀ ਸੰਘੇੜਾ ਪਿੰਡ ਦੇ ਦੋ ਭਰਾਵਾਂ ਦਾ ਗ੍ਰੀਸ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ

2

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਹਵਾਈ ਅੱਡੇ ਉਤੇ ਪੁੱਜੇ; ਹਵਾਈ ਅੱਡੇ ਤੋਂ ਜੱਲੂਪੁਰ ਖੇੜਾ ਤੱਕ ਚੱਪੇ-ਚੱਪੇ ਉਤੇ ਪੁਲਿਸ ਦੀ ਬਾਜ਼ ਅੱਖ

3

ਪੰਜਾਬ ਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਦੀ ਸੰਭਾਵਨਾ; ਜਾਣੋ ਮੌਸਮ ਦਾ ਹਾਲ

4

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 21 ਨਵੰਬਰ 2026

5

ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ ਨੇ ਲਹਿਰਾਗਾਗਾ–ਸੁਨਾਮ ਰੋਡ ਕੀਤਾ ਜਾਮ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib:ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਅਰਥ: ਹੇ ਨਾਨਕ ਜੀ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ ॥੧॥ ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਹੇ ਨਾਨਕ ਜੀ! 

ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ ॥੨॥ (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ ॥੩॥

Add Zee News as a Preferred Source
TAGS:
Hukamnama Sri Darbar Sahib