• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2026

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥

Written ByRavinder Singh
Published: Nov 23, 2026, 08:25 IST|Updated: Nov 23, 2026, 08:27 IST
joinshare
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 23 ਨਵੰਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

2

ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

3

'ਆਪ' ਨੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ; ਦੇਖੋ ਪੂਰੀ ਲਿਸਟ

4

ਡੇਅਰੀ ਫਾਰਮਿੰਗ ਐਸੋਸੀਏਸ਼ਨ ਨੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ

5

ਅੰਮ੍ਰਿਤਸਰ ਵਿੱਚ ਅਵਾਰਾ ਕੁੱਤਿਆਂ ਨੇ ਨੋਚ-ਨੋਚ 8 ਸਾਲਾਂ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥੨॥ ਸ੍ਰਵਣੀ ਸੁਣੀਐ ਰਸਨਾ ਗਾਈਐ ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ ਬ੍ਰਿਥਾ ਨ ਕੋਈ ॥੩॥ ਵਡੈ ਭਾਗਿ ਰਤਨ ਜਨਮੁ ਪਾਇਆ ਕਰਹੁ ਕ੍ਰਿਪਾ ਕਿਰਪਾਲਾ ॥ ਸਾਧਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੋਪਾਲਾ ॥੪॥੧੦॥

ਅਰਥ: ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ ॥ ਰਹਾਉ ॥ ਹੇ ਭਾਈ! 

ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖ਼ਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖ਼ੁਰਾਕ, ਇਹੀ ਹੈ ਜੀਊਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖ਼ਸ਼ਦਾ ਹੈ ॥੨॥ ਹੇ ਭਾਈ!

 ਉਸ (ਪ੍ਰਭੂ ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ, ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ ॥੩॥ ਹੇ ਕਿਰਪਾਲ! ਵੱਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੇਹਰ ਕਰ, ਗੋਪਾਲ ਜੀ! (ਤੇਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੇਰਾ ਨਾਮ ਸਦਾ ਸਿਮਰਦਾ ਰਹੇ ॥੪॥੧੦॥

Add Zee News as a Preferred Source
TAGS:
Hukamnama Sri Darbar Sahib