• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਨਵੰਬਰ 2026

Ajj da Hukamnama Sri Darbar Sahib: ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥

Written ByRavinder Singh
Published: Nov 24, 2026, 07:58 IST|Updated: Nov 24, 2026, 08:00 IST
joinshare
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਨਵੰਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪੰਜਾਬ ਵਿੱਚ ਰਾਤ ਸਮੇਂ ਸਰਦੀ ਵਧਣ ਲੱਗੀ; ਪਠਾਨਕੋਟ ਰਿਹਾ ਸਭ ਤੋਂ ਠੰਢਾ

ਪੰਜਾਬ ਵਿੱਚ ਰਾਤ ਸਮੇਂ ਸਰਦੀ ਵਧਣ ਲੱਗੀ; ਪਠਾਨਕੋਟ ਰਿਹਾ ਸਭ ਤੋਂ ਠੰਢਾ

2

‘ਆਪ’ ਦੀ ਮੋਗਾ ਮਹਾਂ ਰੈਲੀ ਪੰਜਾਬ ਦੇ ਸਿਆਸੀ ਇਤਿਹਾਸ ਵਿੱਚ ਨਵਾਂ ਅਧਿਆਏ ਲਿਖੇਗੀ: ਕੁਲਦੀਪ ਸਿੰਘ ਧਾਲੀਵਾਲ

3

ਰਿਆਲਟੀ ਕੰਪਨੀ Ansal API ਦੀ ਈਜੀਐਮ ਫੇਲ੍ਹ, 30 ਮੈਂਬਰ ਵੀ ਨਹੀਂ ਜੁਟਾ ਪਾਏ ਪ੍ਰਮੋਟਰ, ਈ-ਵੋਟਿੰਗ ਨਾ ਦੇਣ ਉਤੇ ਭੜਕੇ ਨਿਵੇਸ਼ਕ

4

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਨਵੰਬਰ 2026

5

ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ ਪ੍ਰਭ ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ ਦਇਆ ਧਾਰਹੁ ਕਾਢਿ ਭਵਜਲ ਫੇਰਿਆ ॥੧॥

ਰਾਗ ਜੈਤਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਸਲੋਕੁ। ਹੇ ਨਾਨਕ! (ਆਖ-) ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? 

ਮੇਰੇ ਅੰਦਰ ਅਣਗਿਣਤ ਔਗੁਣ ਹਨ। ਹੇ ਪ੍ਰਭੂ! ਮੇਰੇ ਅਣਿਗਣਤ ਹੀ ਔਗੁਣ ਹਨ, ਪਾਪਾਂ ਦੇ ਗੇੜਾਂ ਵਿਚ ਫਸਿਆ ਰਹਿੰਦਾ ਹਾਂ, ਨਿੱਤ ਹੀ ਸਦਾ ਹੀ ਉਕਾਈ ਖਾ ਜਾਈਦੀ ਹੈ। ਭਿਆਨਕ ਮਾਇਆ ਦੇ ਮੋਹ ਵਿਚ ਮਸਤ ਰਹੀਦਾ ਹੈ, ਤੇਰੀ ਕਿਰਪਾ ਨਾਲ ਹੀ ਬਚ ਸਕੀਦਾ ਹੈ। ਅਸੀਂ ਜੀਵ ਦੁਖਦਾਈ ਵਿਕਾਰ (ਆਪਣੇ ਵਲੋਂ) ਪਰਦੇ ਵਿਚ ਕਰਦੇ ਹਾਂ, ਪਰ, ਹੇ ਪ੍ਰਭੂ! ਤੂੰ ਸਾਡੇ ਨੇੜੇ ਤੋਂ ਨੇੜੇ (ਸਾਡੇ ਨਾਲ ਹੀ) ਵੱਸਦਾ ਹੈ। ਨਾਨਕ ਬੇਨਤੀ ਕਰਦਾ ਹੈ ਹੇ ਪ੍ਰਭੂ! ਸਾਡੇ ਉਤੇ ਮੇਹਰ ਕਰ, ਸਾਨੂੰ ਜੀਵਾਂ ਨੂੰ ਸੰਸਾਰ-ਸਮੁੰਦਰ ਦੇ (ਵਿਕਾਰਾਂ ਦੇ) ਗੇੜ ਵਿਚੋਂ ਕੱਢ ਲੈ ॥੧॥

Add Zee News as a Preferred Source
TAGS:
Hukamnama Sri Darbar Sahib