• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਅਕਤੂਬਰ 2026

Ajj da Hukamnama Sri Darbar Sahib: ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥

Written ByRavinder Singh
Published: Oct 24, 2026, 06:59 AM IST|Updated: Oct 24, 2026, 07:01 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 24 ਅਕਤੂਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
CTI ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰਨ ਦੀ ਕੀਤੀ ਮੰਗ

CTI ਨੇ ਰਾਹੁਲ ਗਾਂਧੀ ਨੂੰ ਪੱਤਰ ਲਿਖ ਕੇ ਰਾਮਲੀਲਾ ਮੈਦਾਨ ਵਿਖੇ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰਨ ਦੀ ਕੀਤੀ ਮੰਗ

2

ਅਮਰੀਕਾ ਵਿੱਚ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਗ੍ਰਿਫ਼ਤਾਰ! Elvish Yadav ਦੇ ਘਰ ਗੋਲੀਬਾਰੀ ਕੇਸ ਵਿੱਚ ਆਇਆ ਸੀ ਨਾਮ

3

ਹਿਮਾਂਸ਼ੂ ਭਾਉ ਅਮਰੀਕਾ ਵਿੱਚ ਗ੍ਰਿਫਤਾਰ; ਭਾਰਤ ਵਿੱਚ ਸੀ ਲੋੜੀਂਦਾ

4

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਮਾਨ

5

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਮਾਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁ ਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ)।1। ਰਹਾਉ। 

ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾ ਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇ ਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀ ਜ਼ਿੰਦਗੀ ਦਾ ਸਹੀ ਰਾਹ ਹੈ।1।
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
 

Add Zee News as a Preferred Source
TAGS:
Hukamnama Sri Darbar Sahib