• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026

Ajj da Hukamnama Sri Darbar Sahib: ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥

Written ByRavinder Singh
Published: Oct 25, 2026, 07:18 AM IST|Updated: Oct 25, 2026, 07:20 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ "ਵੋਟ ਚੋਰ ਪਾਰਟੀ" ਤੇ ਅਕਾਲੀ ਦਲ ਨੂੰ "ਬੇਅਦਬੀ ਪਾਰਟੀ" ਕਰਾਰ ਦਿੱਤਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਭਾਜਪਾ ਨੂੰ "ਵੋਟ ਚੋਰ ਪਾਰਟੀ" ਤੇ ਅਕਾਲੀ ਦਲ ਨੂੰ "ਬੇਅਦਬੀ ਪਾਰਟੀ" ਕਰਾਰ ਦਿੱਤਾ

2

Gold Silver Price: ਸੋਨਾ 1,064 ਅਤੇ ਚਾਂਦੀ 5,362 ਰੁਪਏ ਸਸਤਾ, ਖਰੀਦਣ ਤੋਂ ਪਹਿਲਾਂ ਜਾਣੋ 25 ਅਕਤੂਬਰ ਦੀਆਂ ਤਾਜ਼ਾ ਕੀਮਤਾਂ

3

ਪਹਾੜਾਂ ਵਿੱਚ ਬਰਫਬਾਰੀ ਕਾਰਨ ਪੰਜਾਬ ਵਿੱਚ ਠੰਢ ਵਧੀ; ਮੀਂਹ ਤੇ ਤੇਜ਼ ਹਵਾਵਾਂ ਕਾਰਨ ਮੌਸਮ ਬਦਲਿਆ

4

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 25 ਅਕਤੂਬਰ 2026

5

ਫਿਰੋਜ਼ਪੁਰ ਵਿੱਚ 15 ਕਿਲੋ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ; ਪਾਕਿਸਤਾਨ ਸਥਿਤ ਤਸਕਰ ਦਾ ਨਾਮ ਆਇਆ ਸਾਹਮਣੇ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਧਨਾਸਰੀ ਮਹਲਾ ੫ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਸੁਨਹੁ ਸੰਤ ਪਿਆਰੇ ਬਿਨਉ ਹਮਾਰੇ ਜੀਉ ॥ ਹਰਿ ਬਿਨੁ ਮੁਕਤਿ ਨ ਕਾਹੂ ਜੀਉ ॥ ਰਹਾਉ ॥ ਮਨ ਨਿਰਮਲ ਕਰਮ ਕਰਿ ਤਾਰਨ ਤਰਨ ਹਰਿ ਅਵਰਿ ਜੰਜਾਲ ਤੇਰੈ ਕਾਹੂ ਨ ਕਾਮ ਜੀਉ ॥ ਜੀਵਨ ਦੇਵਾ ਪਾਰਬ੍ਰਹਮ ਸੇਵਾ ਇਹੁ ਉਪਦੇਸੁ ਮੋ ਕਉ ਗੁਰਿ ਦੀਨਾ ਜੀਉ ॥੧॥ ਤਿਸੁ ਸਿਉ ਨ ਲਾਈਐ ਹੀਤੁ ਜਾ ਕੋ ਕਿਛੁ ਨਾਹੀ ਬੀਤੁ ਅੰਤ ਕੀ ਬਾਰ ਓਹੁ ਸੰਗਿ ਨ ਚਾਲੈ ॥ ਮਨਿ ਤਨਿ ਤੂ ਆਰਾਧ ਹਰਿ ਕੇ ਪ੍ਰੀਤਮ ਸਾਧ ਜਾ ਕੈ ਸੰਗਿ ਤੇਰੇ ਬੰਧਨ ਛੂਟੈ ॥੨॥ ਗਹੁ ਪਾਰਬ੍ਰਹਮ ਸਰਨ ਹਿਰਦੈ ਕਮਲ ਚਰਨ ਅਵਰ ਆਸ ਕਛੁ ਪਟਲੁ ਨ ਕੀਜੈ ॥ ਸੋਈ ਭਗਤੁ ਗਿਆਨੀ ਧਿਆਨੀ ਤਪਾ ਸੋਈ ਨਾਨਕ ਜਾ ਕਉ ਕਿਰਪਾ ਕੀਜੈ ॥੩॥੧॥੨੯॥

ਰਾਗ ਧਨਾਸਰੀ, ਘਰ ੬ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਪਿਆਰੇ ਸੰਤ ਜਨੋ! ਮੇਰੀ ਬੇਨਤੀ ਸੁਣੋ, ਪਰਮਾਤਮਾ (ਦੇ ਸਿਮਰਨ) ਤੋਂ ਬਿਨਾ (ਮਾਇਆ ਦੇ ਬੰਧਨਾਂ ਤੋਂ) ਕਿਸੇ ਦੀ ਭੀ ਖ਼ਲਾਸੀ ਨਹੀਂ ਹੁੰਦੀ ॥ ਰਹਾਉ॥ ਹੇ ਮਨ! (ਜੀਵਨ ਨੂੰ) ਪਵਿਤ੍ਰ ਕਰਨ ਵਾਲੇ (ਹਰਿ-ਸਿਮਰਨ ਦੇ) ਕੰਮ ਕਰਿਆ ਕਰ, ਪਰਮਾਤਮਾ (ਦਾ ਨਾਮ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਲਈ ਜਹਾਜ਼ ਹੈ। (ਦੁਨੀਆ ਦੇ) ਹੋਰ ਸਾਰੇ ਜੰਜਾਲ ਤੇਰੇ ਕਿਸੇ ਭੀ ਕੰਮ ਨਹੀਂ ਆਉਣਗੇ। ਪ੍ਰਕਾਸ਼-ਰੂਪ ਪਰਮਾਤਮਾ ਦੀ ਸੇਵਾ-ਭਗਤੀ ਹੀ (ਅਸਲ) ਜੀਵਨ ਹੈ-ਇਹ ਸਿੱਖਿਆ ਮੈਨੂੰ ਗੁਰੂ ਨੇ ਦਿੱਤੀ ਹੈ ॥੧॥

 ਹੇ ਭਾਈ! ਉਸ (ਧਨ-ਪਦਾਰਥ) ਨਾਲ ਪਿਆਰ ਨਹੀਂ ਪਾਣਾ ਚਾਹੀਦਾ, ਜਿਸ ਦੀ ਕੋਈ ਪਾਂਇਆਂ ਹੀ ਨਹੀਂ। ਉਹ (ਧਨ-ਪਦਾਰਥ) ਅਖ਼ੀਰ ਵੇਲੇ ਨਾਲ ਨਹੀਂ ਜਾਂਦਾ। ਆਪਣੇ ਮਨ ਵਿਚ ਹਿਰਦੇ ਵਿਚ ਤੂੰ ਪਰਮਾਤਮਾ ਦਾ ਨਾਮ ਸਿਮਰਿਆ ਕਰ। ਪਰਮਾਤਮਾ ਨਾਲ ਪਿਆਰ ਕਰਨ ਵਾਲੇ ਸੰਤ ਜਨਾਂ (ਦੀ ਸੰਗਤ ਕਰਿਆ ਕਰ), ਕਿਉਂਕਿ ਉਹਨਾਂ (ਸੰਤ ਜਨਾਂ ਦੀ) ਸੰਗਤ ਵਿਚ ਤੇਰੇ (ਮਾਇਆ ਦੇ) ਬੰਧਨ ਮੁੱਕ ਸਕਦੇ ਹਨ ॥੨॥

 ਹੇ ਭਾਈ! ਪਰਮਾਤਮਾ ਦਾ ਆਸਰਾ ਫੜ, (ਆਪਣੇ) ਹਿਰਦੇ ਵਿਚ (ਪਰਮਾਤਮਾ ਦੇ) ਕੋਮਲ ਚਰਨ (ਵਸਾ) (ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਕਰਨੀ ਚਾਹੀਦੀ,ਕੋਈ ਹੋਰ ਆਸਰਾ ਨਹੀਂ ਢੂੰਢਣਾ ਚਾਹੀਦਾ। ਹੇ ਨਾਨਕ! ਉਹੀ ਮਨੁੱਖ ਭਗਤ ਹੈ, ਉਹੀ ਗਿਆਨਵਾਨ ਹੈ, ਉਹੀ ਸੁਰਤ-ਅਭਿਆਸੀ ਹੈ, ਉਹੀ ਤਪਸ੍ਵੀ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ॥੩॥੧॥੨੯॥

Add Zee News as a Preferred Source
TAGS:
Hukamnama Sri Darbar Sahib