SOCIAL MEDIA

Newsletter

PARTNER SITES
भाषा चुनें राज्य चुनें

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਨਵੰਬਰ 2026

Ajj da Hukamnama Sri Darbar Sahib: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥

Written By Ravinder Singh
Published: Nov 27, 2026, 07:35 IST | Updated: Nov 27, 2026, 07:37 IST
Join

Ajj da Hukamnama Sri Darbar Sahib: ਬੈਰਾੜੀ ਮਹਲਾ ੪ ॥ ਹਰਿ ਜਨੁ ਰਾਮ ਨਾਮ ਗੁਨ ਗਾਵੈ ॥ ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥ ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥ ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥ ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥ ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥ ਅਰਥ: ਪਰਮਾਤਮਾ ਦਾ ਭਗਤ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। 

ਜੇ ਕੋਈ ਮਨੁੱਖ ਉਸ ਭਗਤ ਦੀ ਨਿੰਦਾ (ਭੀ) ਕਰਦਾ ਹੈ ਤਾਂ ਉਹ ਭਗਤ ਆਪਣਾ ਸੁਭਾਉ ਨਹੀਂ ਤਿਆਗਦਾ ॥੧॥ ਰਹਾਉ॥ (ਭਗਤ ਆਪਣੀ ਨਿੰਦਾ ਸੁਣ ਕੇ ਭੀ ਆਪਣਾ ਸੁਭਾਉ ਨਹੀਂ ਛੱਡਦਾ, ਕਿਉਂਕਿ ਉਹ ਜਾਣਦਾ ਹੈ ਕਿ) ਜੋ ਕੁਝ ਕਰ ਰਿਹਾ ਹੈ ਮਾਲਕ-ਪ੍ਰਭੂ ਆਪ ਹੀ (ਜੀਵਾਂ ਵਿਚ ਬੈਠ ਕੇ) ਕਰ ਰਿਹਾ ਹੈ, ਉਹ ਆਪ ਹੀ ਹਰੇਕ ਕਾਰ ਕਰ ਰਿਹਾ ਹੈ। ਮਾਲਕ-ਪ੍ਰਭੂ ਆਪ ਹੀ (ਹਰੇਕ ਜੀਵ ਨੂੰ) ਮੱਤ ਦੇਂਦਾ ਹੈ, ਆਪ ਹੀ (ਹਰੇਕ ਵਿਚ ਬੈਠਾ) ਬੋਲ ਰਿਹਾ ਹੈ, ਆਪ ਹੀ (ਹਰੇਕ ਜੀਵ ਨੂੰ) ਬੋਲਣ ਦੀ ਪ੍ਰੇਰਨਾ ਕਰ ਰਿਹਾ ਹੈ ॥੧॥ 

(ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ। ਗੁਰੂ ਨਾਨਕ ਜੀ ਕਹਿੰਦੇ ਹਨ, ਹੇ ਨਾਨਕ! ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES