• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਅਕਤੂਬਰ 2026

Ajj da Hukamnama Sri Darbar Sahib: ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥

Written ByRaj Rani
Published: Oct 27, 2026, 07:50 AM IST|Updated: Oct 27, 2026, 08:09 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪੰਜਾਬ ਵਿੱਚ 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਚੰਡੀਗੜ੍ਹ ਸਮੇਤ ਪੂਰੇ ਸੂਬੇ ਦਾ ਮੌਸਮ

ਪੰਜਾਬ ਵਿੱਚ 3 ਦਿਨਾਂ ਲਈ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਚੰਡੀਗੜ੍ਹ ਸਮੇਤ ਪੂਰੇ ਸੂਬੇ ਦਾ ਮੌਸਮ

2

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 27 ਅਕਤੂਬਰ 2026

3

ਸਟਾਕ ਵਿੱਚ ਪੈਸੇ ਲਗਾਈਏ ਜਾਂ ਸੋਨੇ ਵਿੱਚ; ਏਆਈ ਸੁਪਰਬ੍ਰੇਨ Kwala Intel ਨੇ ਦੱਸਿਆ ਨਿਵੇਸ਼ ਦਾ ਸਹੀ ਫਾਰਮੂਲਾ

4

ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

5

ਸੰਗਰੂਰ ਵਿੱਚ ਭਾਜਪਾ ਦਫਤਰ ਉਤੇ ਹੋਏ ਹਮਲੇ ਦੇ ਜਾਂਚ ਲਈ ਐਨਆਈਏ ਦੀ ਟੀਮ ਪੁੱਜੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ ਜਮ ਕੇ ਪਟੈ ਲਿਖਾਇਆ ॥੨॥ ਭਗਤਿ ਨਾਰਦੀ ਰਿਦੈ ਨ ਆਈ ਕਾਛਿ ਕੂਛਿ ਤਨੁ ਦੀਨਾ ॥ ਰਾਗ ਰਾਗਨੀ ਡਿੰਭ ਹੋਇ ਬੈਠਾ ਉਨਿ ਹਰਿ ਪਹਿ ਕਿਆ ਲੀਨਾ ॥੩॥ ਪਰਿਓ ਕਾਲੁ ਸਭੈ ਜਗ ਊਪਰ ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ ਪ੍ਰੇਮ ਭਗਤਿ ਜਿਹ ਜਾਨੀ ॥੪॥੩॥

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ), ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ।੧। ਹੇ ਮਨ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ ।੧।ਰਹਾਉ। ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, ‘ਅਲੱਖ’ ਆਖਣ ਵਾਲੇ ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ।੨। ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪੇ੍ਰਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ।੩। ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) । ਹੇ ਕਬੀਰ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮਾ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ ।੪।੩।

 

Add Zee News as a Preferred Source
TAGS:
Religious News