• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

Ajj da Hukamnama Sri Darbar Sahib: ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

Written ByRaj Rani
Published: Oct 28, 2026, 07:57 AM IST|Updated: Oct 28, 2026, 07:59 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

2

ਲੋਕ CA ਤੋਂ ਨਿਵੇਸ਼ ਲਈ ਮੰਗਦੇ ਹਨ ਸੁਝਾਅ ਪਰ CA ਕਿਸ 'ਤੇ ਕਰਦੇ ਨੇ ਭਰੋਸਾ? ਮਨੀਸ਼ ਮਲਹੋਤਰਾ ਨੇ AI ਦੇ ਖੋਲ੍ਹੇ ਵੱਡੇ ਰਾਜ਼

3

ਫਿਰੌਤੀ ਮੰਗਣ ਵਾਲੇ ਗਿਰੋਹ ਦੇ ਦੋ ਗੁਰਗਿਆਂ ਤੇ ਪੁਲਿਸ ਵਿਚਾਲੇ ਮੁਕਾਬਲਾ; ਇਕ ਮੁਲਜ਼ਮ ਜ਼ਖ਼ਮੀ

4

ਪਰਾਲੀ ਸਾੜਨ ਦੇ ਜ਼ੀਰੋ ਕੇਸਾਂ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੇਗਾ IAS, PCS ਤੇ ਹੋਰ ਸਰਕਾਰੀ ਭਰਤੀਆਂ ਦੀ ਤਿਆਰੀ ਦਾ ਮੌਕਾ

5

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲ੍ਹਵਾਉਣ ਲਈ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਮਤਾ ਪਾਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।
 

Add Zee News as a Preferred Source
TAGS:
Punjab News