SOCIAL MEDIA

Newsletter

PARTNER SITES
भाषा चुनें राज्य चुनें

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 28 ਅਕਤੂਬਰ 2026

Ajj da Hukamnama Sri Darbar Sahib: ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥

Written By Raj Rani
Published: Oct 28, 2026, 07:57 AM IST | Updated: Oct 28, 2026, 07:59 AM IST
Join

Ajj da Hukamnama Sri Darbar Sahib: ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ ॥ ਮਹਮਾ ਨਾਮ ਕਹਾ ਲਉ ਬਰਨਉ ਰਾਮ ਕਹਤ ਬੰਧਨ ਤਿਹ ਤੂਟਾ ॥੨॥ ਅਜਾਮਲੁ ਪਾਪੀ ਜਗੁ ਜਾਨੇ ਨਿਮਖ ਮਾਹਿ ਨਿਸਤਾਰਾ ॥ ਨਾਨਕ ਕਹਤ ਚੇਤ ਚਿੰਤਾਮਨਿ ਤੈ ਭੀ ਉਤਰਹਿ ਪਾਰਾ ॥੩॥੪॥

ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ । ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤਿ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।੧। ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ । ਮੈਂ ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ ।੨। ਹੇ ਭਾਈ! ਸਾਰਾ ਜਗਤ ਜਾਣਦਾ ਹੈ ਕਿ ਅਜਾਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਝਮਕਣ ਜਿਤਨੇ ਸਮੇ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ । ਨਾਨਕ ਆਖਦਾ ਹੈ—(ਹੇ ਭਾਈ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਤੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਂਗਾ ।੩।੪।
 

Add Zee News as a Preferred Source
TAGS:

About the Author

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 

ZEENEWS TRENDING STORIES