• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਨਵੰਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਨਵੰਬਰ 2026

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥

Written ByRavinder Singh
Published: Nov 29, 2026, 07:28 IST|Updated: Nov 29, 2026, 07:30 IST
joinshare
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਨਵੰਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ; ਹਵਾਵਾਂ ਕਾਰਨ ਹੋਵੇਗਾ ਠੰਢ ਦਾ ਅਹਿਸਾਸ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ; ਹਵਾਵਾਂ ਕਾਰਨ ਹੋਵੇਗਾ ਠੰਢ ਦਾ ਅਹਿਸਾਸ

2

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 29 ਨਵੰਬਰ 2026

3

ਨਗਰ ਕੌਂਸਲ ਚੋਣ ਵਿੱਚ ਕਾਂਗਰਸੀ ਉਮੀਦਵਾਰ ਆਪਣੀ ਵੋਟ ਨਹੀਂ ਭੁਗਤਾ ਸਕੇ, ਜਾਣੋ ਅਜੀਬ ਕਾਰਨ

4

ਨਿਹੰਗ ਸਿੰਘਾਂ ਦੇ ਬਾਣੇ ਦੀ ਆੜ ਹੇਠ ਗੁਰੂ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ

5

ਸੁਲਤਾਨਪੁਰ ਲੋਧੀ ’ਚ ਭਿਆਨਕ ਸੜਕ ਹਾਦਸਾ! ਦੋ ਮਾਸੂਮ ਬੱਚਿਆਂ ਸਮੇਤ 4 ਗੰਭੀਰ ਜ਼ਖਮੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਙਿਆ ਕਰਿ ਦੇਹੀ ਕੀਨੀ ਜਲ ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੋਹੀ ॥੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੋਹੀ ॥ ਤੂਟਿ ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥੩॥ ਜਿਨਿ ਤੁਮ ਸਿਰਜੇ ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥

ਅਰਥ: ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। 

ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥ ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ। ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥ ਹੇ ਭਾਈ! 

ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ। ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ।੩। ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ। ਹੇ ਦਾਸ ਨਾਨਕ! ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ।੪।੪।
 

Add Zee News as a Preferred Source
TAGS:
Hukamnama Sri Darbar Sahib