• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਨਵੰਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਨਵੰਬਰ 2026

Ajj da Hukamnama Sri Darbar Sahib: ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥

Written ByRaj Rani
Published: Nov 03, 2026, 07:00 AM IST|Updated: Nov 03, 2026, 07:02 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਨਵੰਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਲੱਗਾ ਬਦਲਣ, ਪਾਰਾ 1.5 ਡਿਗਰੀ ਡਿੱਗਿਆ; ਕੱਲ੍ਹ ਤੋਂ ਤੇਜ਼ ਹਵਾਵਾਂ ਵਧਾਣਗੀਆਂ ਠੰਡ, ਜਾਣੋ IMD ਦਾ ਤਾਜ਼ਾ ਅਪਡੇਟ

ਪੰਜਾਬ-ਚੰਡੀਗੜ੍ਹ ਵਿੱਚ ਮੌਸਮ ਲੱਗਾ ਬਦਲਣ, ਪਾਰਾ 1.5 ਡਿਗਰੀ ਡਿੱਗਿਆ; ਕੱਲ੍ਹ ਤੋਂ ਤੇਜ਼ ਹਵਾਵਾਂ ਵਧਾਣਗੀਆਂ ਠੰਡ, ਜਾਣੋ IMD ਦਾ ਤਾਜ਼ਾ ਅਪਡੇਟ

2

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਨਵੰਬਰ 2026

3

ਹਰ ਮਹੀਨੇ ਕਿੰਨੀ ਬਚਤ ਜ਼ਰੂਰੀ? ਇਨ੍ਹਾਂ ਤਿੰਨ Saver Types ਨਾਲ ਸਮਝੋ ਆਪਣੀ ਪ੍ਰੋਫਾਈਲ; AI ਨਾਲ ਬਣਾਓ ਪੂਰੀ ਰਣਨੀਤੀ

4

ਪੰਜਾਬ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

5

ਸਹਿਕਾਰੀ ਸਭਾ ’ਚ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀ ਹਮਾਇਤ 'ਚ ਆਈ ਕਿਸਾਨ ਜਥੇਬੰਦੀ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਰਾਮਕਲੀ ਮਹਲਾ ੧ ॥ ਸੁਰਤਿ ਸਬਦੁ ਸਾਖੀ ਮੇਰੀ ਸਿੰਙੀ ਬਾਜੈ ਲੋਕੁ ਸੁਣੇ ॥ ਪਤੁ ਝੋਲੀ ਮੰਗਣ ਕੈ ਤਾਈ ਭੀਖਿਆ ਨਾਮੁ ਪੜੇ ॥੧॥ ਬਾਬਾ ਗੋਰਖੁ ਜਾਗੈ ॥ ਗੋਰਖੁ ਸੋ ਜਿਨਿ ਗੋਇ ਉਠਾਲੀ ਕਰਤੇ ਬਾਰ ਨ ਲਾਗੈ ॥੧॥ ਰਹਾਉ ॥ਪਾਣੀ ਪ੍ਰਾਣ ਪਵਣਿ ਬੰਧਿ ਰਾਖੇ ਚੰਦੁ ਸੂਰਜੁ ਮੁਖਿ ਦੀਏ ॥ ਮਰਣ ਜੀਵਣ ਕਉ ਧਰਤੀ ਦੀਨੀ ਏਤੇ ਗੁਣ ਵਿਸਰੇ ॥੨॥ ਸਿਧ ਸਾਧਿਕ ਅਰੁ ਜੋਗੀ ਜੰਗਮ ਪੀਰ ਪੁਰਸ ਬਹੁਤੇਰੇ ॥ ਜੇ ਤਿਨ ਮਿਲਾ ਤ ਕੀਰਤਿ ਆਖਾ ਤਾ ਮਨੁ ਸੇਵ ਕਰੇ ॥੩॥ ਕਾਗਦੁ ਲੂਣੁ ਰਹੈ ਘ੍ਰਿਤ ਸੰਗੇ ਪਾਣੀ ਕਮਲੁ ਰਹੈ ॥ ਐਸੇ ਭਗਤ ਮਿਲਹਿ ਜਨ ਨਾਨਕ ਤਿਨ ਜਮੁ ਕਿਆ ਕਰੈ ॥੪॥੪॥

ਅਰਥ: ਹੇ ਜੋਗੀ! ਮੈਂ ਭੀ ਗੋਰਖ ਦਾ ਚੇਲਾ ਹਾਂ, ਪਰ ਮੇਰਾ) ਗੋਰਖ (ਸਦਾ ਜੀਊਂਦਾ) ਜਾਗਦਾ ਹੈ। (ਮੇਰਾ) ਗੋਰਖ ਉਹ ਹੈ ਜਿਸ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਤੇ ਪੈਦਾ ਕਰਦਿਆਂ ਚਿਰ ਨਹੀਂ ਲੱਗਦਾ।੧।ਰਹਾਉ। (ਜੋ ਪ੍ਰਭੂ ਸਾਰੇ) ਜਗਤ ਨੂੰ ਸੁਣਦਾ ਹੈ (ਭਾਵ, ਸਾਰੇ ਜਗਤ ਦੀ ਸਦਾਅ ਸੁਣਦਾ ਹੈ) ਉਸ ਦੇ ਚਰਨਾਂ ਵਿਚ ਸੁਰਤਿ ਜੋੜਨੀ ਮੇਰੀ ਸਦਾਅ ਹੈ, ਉਸ ਨੂੰ ਆਪਣੇ ਅੰਦਰ ਸਾਖਿਆਤ ਵੇਖਣਾ (ਉਸ ਦੇ ਦਰ ਤੇ) ਮੇਰੀ ਸਿੰਙੀ ਵੱਜ ਰਹੀ ਹੈ। (ਉਸ ਦਰ ਤੋਂ ਭਿੱਛਿਆ) ਮੰਗਣ ਲਈ ਆਪਣੇ ਆਪ ਨੂੰ ਯੋਗ ਪਾਤ੍ਰ ਬਣਾਣਾ ਮੈਂ (ਮੋਢੇ ਉਤੇ) ਝੋਲੀ ਪਾਈ ਹੋਈ ਹੈ, ਤਾ ਕਿ ਮੈਨੂੰ ਨਾਮ-ਭਿੱਛਿਆ ਮਿਲ ਜਾਏ।੧।(ਜਿਸ ਪਰਮਾਤਮਾ ਨੇ) ਪਾਣੀ ਪਉਣ (ਆਦਿਕ ਤੱਤਾਂ) ਵਿਚ (ਜੀਵਾਂ ਦੇ) ਪ੍ਰਾਣ ਟਿਕਾ ਕੇ ਰੱਖ ਦਿੱਤੇ ਹਨ, ਸੂਰਜ ਤੇ ਚੰਦ੍ਰਮਾ ਮੁਖੀ ਦੀਵੇ ਬਣਾਏ ਹਨ, ਵੱਸਣ ਵਾਸਤੇ (ਜੀਵਾਂ ਨੂੰ) ਧਰਤੀ ਦਿੱਤੀ ਹੈ (ਜੀਵਾਂ ਨੇ ਉਸ ਨੂੰ ਭੁਲਾ ਕੇ ਉਸ ਦੇ) ਇਤਨੇ ਉਪਕਾਰ ਵਿਸਾਰ ਦਿੱਤੇ ਹਨ।੨।ਜਗਤ ਵਿਚ ਅਨੇਕਾਂ ਜੰਗਮ ਜੋਗੀ ਪੀਰ ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਅਤੇ ਹੋਰ ਸਾਧਨ ਕਰਨ ਵਾਲੇ ਵੇਖਣ ਵਿਚ ਆਉਂਦੇ ਹਨ, ਪਰ ਮੈਂ ਤਾਂ ਜੇ ਉਹਨਾਂ ਨੂੰ ਮਿਲਾਂਗਾ ਤਾਂ (ਉਹਨਾਂ ਨਾਲ ਮਿਲ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਕਰਾਂਗਾ (ਮੇਰਾ ਜੀਵਨ-ਨਿਸ਼ਾਨਾ ਇਹੀ ਹੈ) ਮੇਰਾ ਮਨ ਪ੍ਰਭੂ ਦਾ ਸਿਮਰਨ ਹੀ ਕਰੇਗਾ।੩।ਜਿਵੇਂ ਲੂਣ ਘਿਉ ਵਿਚ ਪਿਆ ਗਲਦਾ ਨਹੀਂ, ਜਿਵੇਂ ਕਾਗ਼ਜ਼ ਘਿਉ ਵਿਚ ਰੱਖਿਆ ਗਲਦਾ ਨਹੀਂ, ਜਿਵੇਂ ਕੌਲ ਫੁੱਲ ਪਾਣੀ ਵਿਚ ਰਿਹਾਂ ਕੁਮਲਾਂਦਾ ਨਹੀਂ, ਇਸੇ ਤਰ੍ਹਾਂ, ਹੇ ਦਾਸ ਨਾਨਕ! ਭਗਤ ਜਨ ਪਰਮਾਤਮਾ ਦੇ ਚਰਨਾਂ ਵਿਚ ਮਿਲੇ ਰਹਿੰਦੇ ਹਨ, ਜਮ ਉਹਨਾਂ ਦਾ ਕੁਝ ਵਿਗਾੜ ਨਹੀਂ ਸਕਦਾ।੪।੪।

Add Zee News as a Preferred Source
TAGS:
Punjab News