• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2026

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2026

Ajj da Hukamnama Sri Darbar Sahib: ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥

Written ByRavinder Singh
Published: Oct 30, 2026, 07:26 AM IST|Updated: Oct 30, 2026, 07:28 AM IST
joinshare
ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2026

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਨਿਊਜ਼ੀਲੈਂਡ ਤੋਂ ਆਏ ਪਰਿਵਾਰ ਦੀ ਕਾਰ ਖੰਨਾ ਵਿੱਚ ਸੜਕ ਹਾਦਸੇ ਦਾ ਹੋਈ ਸ਼ਿਕਾਰ

ਨਿਊਜ਼ੀਲੈਂਡ ਤੋਂ ਆਏ ਪਰਿਵਾਰ ਦੀ ਕਾਰ ਖੰਨਾ ਵਿੱਚ ਸੜਕ ਹਾਦਸੇ ਦਾ ਹੋਈ ਸ਼ਿਕਾਰ

2

ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਦੀ ਚਿਤਾਵਨੀ; ਗਰਜ ਤੇ ਤੂਫਾਨ ਦੀ ਵੀ ਸੰਭਾਵਨਾ

3

ਤਨਖਾਹ ਨਾਲ ਸਿਰਫ ਪੂਰੇ ਹੋ ਰਹੇ ਹਨ ਖ਼ਰਚੇ, ਪਰ ਕੀ ਭਵਿੱਖ ਲਈ ਹੋ ਰਹੀ ਹੈ ਲੋੜੀਂਦੀ ਬਚਤ? AI ਨਾਲ ਬਣਾਓ ਰਿਟਾਇਰਮੈਂਟ ਯੋਜਨਾ

4

ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 30 ਅਕਤੂਬਰ 2026

5

ਡੀਏ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਚਿੱਠੀ ਲਿਖ ਕੇ ਮੰਗੀ ਰਿਪੋਰਟ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥

 ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥ ਸਭੁ ਕੋ ਤੁਝ ਹੀ ਵਿਚਿ ਹੈ ਮੇਰੇ ਸਾਹਾ ਤੁਝ ਤੇ ਬਾਹਰਿ ਕੋਈ ਨਾਹਿ ॥ ਸਭਿ ਜੀਅ ਤੇਰੇ ਤੂ ਸਭਸ ਦਾ ਮੇਰੇ ਸਾਹਾ ਸਭਿ ਤੁਝ ਹੀ ਮਾਹਿ ਸਮਾਹਿ ॥੩॥ ਸਭਨਾ ਕੀ ਤੂ ਆਸ ਹੈ ਮੇਰੇ ਪਿਆਰੇ ਸਭਿ ਤੁਝਹਿ ਧਿਆਵਹਿ ਮੇਰੇ ਸਾਹ ॥ ਜਿਉ ਭਾਵੈ ਤਿਉ ਰਖੁ ਤੂ ਮੇਰੇ ਪਿਆਰੇ ਸਚੁ ਨਾਨਕ ਕੇ ਪਾਤਿਸਾਹ ॥੪॥੭॥੧੩॥

ਅਰਥ: ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ ? ॥ ਰਹਾਉ ॥ ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ ॥੧॥ 

ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ ॥੨॥ ਹੇ ਮੇਰੇ ਪਾਤਿਸ਼ਾਹ! ਹਰੇਕ ਜੀਵ ਤੇਰੇ ਹੁਕਮ ਵਿਚ ਹੈ, ਤੈਥੋਂ ਆਕੀ ਕੋਈ ਜੀਵ ਨਹੀਂ ਹੋ ਸਕਦਾ। 

ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੇ, ਇਹ ਸਾਰੇ ਤੇਰੇ ਵਿਚ ਹੀ ਲੀਨ ਹੋ ਜਾਂਦੇ ਹਨ ॥੩॥ ਹੇ ਮੇਰੇ ਪਿਆਰੇ ਪਾਤਿਸ਼ਾਹ! ਤੂੰ ਸਭ ਜੀਵਾਂ ਦੀ ਆਸਾਂ ਪੂਰੀਆਂ ਕਰਦਾ ਹੈਂ ਸਾਰੇ ਜੀਵ ਤੇਰਾ ਹੀ ਧਿਆਨ ਧਰਦੇ ਹਨ। ਹੇ ਨਾਨਕ ਜੀ ਦੇ ਪਾਤਿਸ਼ਾਹ! ਹੇ ਮੇਰੇ ਪਿਆਰੇ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਤਿਵੇਂ ਮੈਨੂੰ (ਆਪਣੇ ਚਰਨਾਂ ਵਿਚ) ਰੱਖ। ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ ॥੪॥੭॥੧੩॥

Add Zee News as a Preferred Source
TAGS:
Hukamnama Sri Darbar Sahib