• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਅਕਤੂਬਰ 2026

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਅਕਤੂਬਰ 2026

Ajj da Hukamnama Sri Darbar Sahib: ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

Written ByRaj Rani
Published: Oct 31, 2026, 09:33 AM IST|Updated: Oct 31, 2026, 09:35 AM IST
joinshare
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਅਕਤੂਬਰ 2026

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ, 5 ਨਵੰਬਰ ਤੱਕ ਮੀਂਹ ਦੀ ਉਮੀਦ ਨਹੀਂ; ਸਵੇਰ ਅਤੇ ਸ਼ਾਮ ਨੂੰ ਠੰਢ ਵਧੇਗੀ

ਪੰਜਾਬ-ਚੰਡੀਗੜ੍ਹ ਵਿੱਚ ਬਦਲੇਗਾ ਮੌਸਮ, 5 ਨਵੰਬਰ ਤੱਕ ਮੀਂਹ ਦੀ ਉਮੀਦ ਨਹੀਂ; ਸਵੇਰ ਅਤੇ ਸ਼ਾਮ ਨੂੰ ਠੰਢ ਵਧੇਗੀ

2

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 31 ਅਕਤੂਬਰ 2026

3

ਜ਼ੀ ਐਂਟਰਟੇਨਮੈਂਟ ਦੀ ਕਮਾਈ ਵਿੱਚ ਇਜ਼ਾਫਾ; ਰੈਵੇਨਿਊ ਵਿੱਚ 13% ਦਾ ਵਾਧਾ, ZEE5 ਨੇ ਮਹੱਤਵਪੂਰਨ ਉਛਾਲ ਲਿਆ

4

ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼; 11 ਪਿਸਤੌਲ ਬਰਾਮਦ

5

ਜ਼ੀ ਐਂਟਰਟੇਨਮੈਂਟ ਦਾ ਵੱਡਾ ਐਲਾਨ; ਸੰਗੀਤਾ ਸ਼ੈੱਟੀ ਨਵੀਂ ਚੀਫ਼ ਕੰਪਲਾਇੰਸ ਅਫ਼ਸਰ ਅਤੇ ਕੰਪਨੀ ਸਕੱਤਰ ਨਿਯੁਕਤ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ajj da Hukamnama Sri Darbar Sahib: ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ । ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ।੧। ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ । (ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ।ਰਹਾਉ। ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ । ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ।੨। ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ, ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ।੩।੩।੨੧।
 

Add Zee News as a Preferred Source
TAGS:
Religious News