SOCIAL MEDIA

Newsletter

PARTNER SITES
भाषा चुनें राज्य चुनें

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 3 ਨਵੰਬਰ 2026

Ajj da Hukamnama Sri Darbar Sahib: ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥

Written By Raj Rani
Published: Nov 05, 2026, 09:38 AM IST | Updated: Nov 05, 2026, 09:39 AM IST
Join

Ajj da Hukamnama Sri Darbar Sahib: ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥ ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥ ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥ ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥ ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥ ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥ ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥ ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥

(ਮੇਰੇ ਅੰਦਰ) ਸਤਿਗੁਰੂ ਦੀ ਸਿੱਖਿਆ ਨਾਲ ਐਸੀ ਬੁੱਧ ਜਾਗ ਪਈ ਹੈ ਕਿ ਮੇਰੀ ਜਨਮ-ਮਰਨ ਦੀ ਭਟਕਣਾ ਮੁੱਕ ਗਈ ਹੈ, ਪ੍ਰਭੂ-ਚਰਨਾਂ ਵਿਚ ਮੇਰੀ ਸੁਰਤ ਜੁੜ ਗਈ ਹੈ, ਤੇ ਮੈਂ ਜਗਤ ਵਿਚ ਵਿਚਰਦਾ ਹੋਇਆ ਹੀ ਉਸ ਹਾਲਤ ਵਿਚ ਟਿਕਿਆ ਰਹਿੰਦਾ ਹਾਂ ਜਿੱਥੇ ਮਾਇਆ ਦੇ ਫੁਰਨੇ ਨਹੀਂ ਉਠਦੇ ।੧।ਰਹਾਉ। ਹੇ ਪੰਡਿਤ! ਜਿਵੇਂ ਕੈਂਹ ਦੇ ਭਾਂਡੇ ਨੂੰ ਠਣਕਾਇਆਂ ਉਸ ਵਿਚੋਂ ਅਵਾਜ਼ ਨਿਕਲਦੀ ਹੈ, ਜੇ (ਠਣਕਾਣਾ) ਛੱਡ ਦੇਈਏ ਤਾਂ ਉਹ ਅਵਾਜ਼ ਕੈਂਹ ਵਿਚ ਹੀ ਮੁੱਕ ਜਾਂਦੀ ਹੈ, ਤਿਵੇਂ ਇਸ ਸਰੀਰਕ ਮੋਹ ਦਾ ਹਾਲ ਹੈ । (ਜਦੋਂ ਦੀ ਬੁੱਧ ਜਾਗੀ ਹੈ) ਮੇਰਾ ਸਰੀਰ ਨਾਲੋਂ ਮੋਹ ਮਿਟ ਗਿਆ ਹੈ (ਮੇਰਾ ਇਹ ਮਾਇਕ ਪਦਾਰਥਾਂ ਨਾਲ ਠਟਕਣ ਵਾਲਾ ਭਾਂਡਾ ਭੱਜ ਗਿਆ ਹੈ), ਹੁਣ ਪਤਾ ਹੀ ਨਹੀਂ ਕਿ ਉਹ ਤਿ੍ਰਸ਼ਨਾ ਦੀ ਅਵਾਜ਼ ਕਿੱਥੇ ਜਾ ਗੁੰਮ ਹੋਈ ਹੈ ।੧। (ਸਤਿਗੁਰੂ ਦੀ ਸਿੱਖਿਆ ਨਾਲ ਬੁੱਧ ਜਾਗਣ ਤੇ) ਮੈਂ ਅੰਦਰਲੀ ਖਿੱਝ ਦੂਰ ਕਰ ਲਈ ਹੈ, ਹੁਣ ਮੈਨੂੰ ਹਰੇਕ ਘਟ ਵਿਚ ਪ੍ਰਭੂ ਦੀ ਜੋਤ ਜਗਦੀ ਦਿੱਸ ਰਹੀ ਹੈ; ਮੇਰੇ ਅੰਦਰ ਐਸੀ ਮੱਤ ਪੈਦਾ ਹੋ ਗਈ ਹੈ ਕਿ ਮੈਂ ਅੰਦਰੋਂ ਵਿਰਕਤ ਹੋ ਗਿਆ ਹਾਂ ।੨। ਹੁਣ ਅੰਦਰੋਂ ਹੀ ਮੈਨੂੰ ਆਪੇ ਦੀ ਸੂਝ ਪੈ ਗਈ ਹੈ, ਮੇਰੀ ਜੋਤ ਰੱਬੀ-ਜੋਤ ਵਿਚ ਰਲ ਗਈ ਹੈ । ਹੇ ਕਬੀਰ! ਆਖ—ਹੁਣ ਮੈਂ ਗੋਬਿੰਦ ਨਾਲ ਜਾਣ-ਪਛਾਣ ਪਾ ਲਈ ਹੈ, ਮੇਰਾ ਮਨ ਗੋਬਿੰਦ ਨਾਲ ਗਿੱਝ ਗਿਆ ਹੈ ।੩।੧੧।

Add Zee News as a Preferred Source
TAGS:

About the Author

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 

ZEENEWS TRENDING STORIES