SOCIAL MEDIA

Newsletter

PARTNER SITES
भाषा चुनें राज्य चुनें

ਕੋਟਕਪੂਰਾ ’ਚ ਮਨੁੱਖੀ ਅਧਿਕਾਰ ਕਮਿਸ਼ਨ ਦੀ ਲੋਕ ਸੁਣਵਾਈ, 45 ਸ਼ਿਕਾਇਤਾਂ ਸੁਣੀਆਂ

Human Rights Commission Kotkapura: ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਐਤਵਾਰ ਨੂੰ ਕੋਟਕਪੂਰਾ ਦੇ ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਲੋਕ ਸੁਣਵਾਈ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਕਰੀਬ 45 ਸ਼ਿਕਾਇਤਾਂ ਸੁਣੀਆਂ।

Written By Ravinder Singh
Published: Oct 25, 2026, 05:21 PM IST | Updated: Oct 25, 2026, 05:23 PM IST
Join

Human Rights Commission Kotkapura: ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਐਤਵਾਰ ਨੂੰ ਕੋਟਕਪੂਰਾ ਦੇ ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ ਲੋਕ ਸੁਣਵਾਈ ਦੌਰਾਨ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਕਰੀਬ 45 ਸ਼ਿਕਾਇਤਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਹੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕਰਦਿਆਂ ਇੱਕ ਹਫ਼ਤੇ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ। 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਸ਼ੰਟੀ ਨੇ ਦੱਸਿਆ ਕਿ ਜਿਹੜੇ ਲੋਕ ਚੰਡੀਗੜ੍ਹ ਸਥਿਤ ਕਮਿਸ਼ਨ ਦੇ ਦਫ਼ਤਰ ਤੱਕ ਨਹੀਂ ਪਹੁੰਚ ਸਕਦੇ, ਉਨ੍ਹਾਂ ਦੀ ਸਹੂਲਤ ਲਈ ਫੀਲਡ ਵਿੱਚ ਜਾ ਕੇ ਲੋਕ ਸੁਣਵਾਈ ਕੀਤੀ ਜਾ ਰਹੀ ਹੈ। ਇਸ ਤਹਿਤ ਪ੍ਰਸ਼ਾਸਨ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਮੌਕੇ ’ਤੇ ਬੁਲਾਇਆ ਜਾਂਦਾ ਹੈ, ਤਾਂ ਜੋ ਸ਼ਿਕਾਇਤਾਂ ਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਸੁਣਵਾਈ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਦਾ ਨਿਪਟਾਰਾ ਕਰ ਦਿੱਤਾ ਗਿਆ, ਜਦਕਿ ਬਾਕੀਆਂ ਸਬੰਧੀ ਸਬੰਧਤ ਵਿਭਾਗਾਂ ਤੋਂ ਰਿਪੋਰਟਾਂ ਮੰਗੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੈਂਬਰ ਬਣਨ ਤੋਂ ਬਾਅਦ ਲੋਕਾਂ ਦੇ ਹਿੱਤ ਵਿੱਚ ਦੋ ਅਹਿਮ ਮਾਮਲਿਆਂ ’ਤੇ ਕਾਰਵਾਈ ਕੀਤੀ ਗਈ ਹੈ। ਪਹਿਲੇ ਮਾਮਲੇ ਵਿੱਚ ਇਹ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਹਨ ਕਿ ਨਿੱਜੀ ਹਸਪਤਾਲ ਮਰੀਜ਼ ਦੀ ਮੌਤ ਤੋਂ ਬਾਅਦ ਬਕਾਇਆ ਬਿੱਲਾਂ ਦੇ ਨਾਂ ’ਤੇ ਉਸ ਦੀ ਲਾਸ਼ ਨੂੰ ਰੋਕ ਕੇ ਨਾ ਰੱਖਣ ਅਤੇ ਵਾਰਸਾਂ ਦੇ ਹਵਾਲੇ ਕਰਨ। ਉਨ੍ਹਾਂ ਕਿਹਾ ਕਿ ਪਹਿਲਾਂ ਕਈ ਵਾਰ ਹਸਪਤਾਲਾਂ ਵੱਲੋਂ ਵੱਡੇ ਬਿੱਲਾਂ ਕਾਰਨ ਲਾਸ਼ਾਂ ਵਾਰਸਾਂ ਨੂੰ ਸੌਂਪਣ ਵਿੱਚ ਦੇਰੀ ਕੀਤੀ ਜਾਂਦੀ ਸੀ। ਸ਼ੰਟੀ ਨੇ ਦੱਸਿਆ ਕਿ ਚੰਡੀਗੜ੍ਹ ਦੇ ਇੱਕ ਵੱਡੇ ਹਸਪਤਾਲ ਦਾ ਦੌਰਾ ਕਰਕੇ ਉੱਥੋਂ ਦੇ ਹਾਲਾਤਾਂ ਦੀ ਜਾਣਕਾਰੀ ਲੈਣ ਤੋਂ ਬਾਅਦ ਕਾਰਵਾਈ ਕਰਵਾਈ ਗਈ, ਜਿਸ ਮਗਰੋਂ ਉੱਥੇ ਵੈਂਟੀਲੇਟਰ ਅਤੇ ਐਂਬੂਲੈਂਸ ਵਰਗੀਆਂ ਸਹੂਲਤਾਂ ਉਪਲਬਧ ਹੋਣੀਆਂ ਸ਼ੁਰੂ ਹੋ ਗਈਆਂ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਵਿਦੇਸ਼ ਭੇਜਣ ਦੇ ਨਾਂ ’ਤੇ ਲੋਕਾਂ ਨਾਲ ਹੋਣ ਵਾਲੀ ਠੱਗੀ ਅਤੇ ਮਨੁੱਖੀ ਤਸਕਰੀ ਦੇ ਮਾਮਲਿਆਂ ਨੂੰ ਰੋਕਣ ਲਈ ਡੀਜੀਪੀ ਨਾਲ ਵੀ ਮੀਟਿੰਗ ਕੀਤੀ ਗਈ ਹੈ। ਅਜਿਹੇ ਮਾਮਲਿਆਂ ਵਿੱਚ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਸਬੰਧੀ ਤੁਰੰਤ ਐੱਫਆਈਆਰ ਦਰਜ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES