SOCIAL MEDIA

Newsletter

PARTNER SITES
भाषा चुनें राज्य चुनें

ਅੰਮ੍ਰਿਤਸਰ ਵਿੱਚ ਅਵਾਰਾ ਕੁੱਤਿਆਂ ਨੇ ਨੋਚ-ਨੋਚ 8 ਸਾਲਾਂ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ

Amritsar Stray Dog Attack News: ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਲਾਲ ਵਿਖੇ ਅਵਾਰਾ ਕੁੱਤਿਆਂ ਦਾ ਭਿਆਨਕ ਕਹਿਰ ਵੇਖਣ ਨੂੰ ਮਿਲਿਆ ਹੈ।

Written By Ravinder Singh
Published: Nov 23, 2026, 16:07 IST | Updated: Nov 23, 2026, 16:10 IST
Join

Amritsar Stray Dog Attack News: ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਜਲਾਲ ਵਿਖੇ ਅਵਾਰਾ ਕੁੱਤਿਆਂ ਦਾ ਭਿਆਨਕ ਕਹਿਰ ਵੇਖਣ ਨੂੰ ਮਿਲਿਆ ਹੈ, ਜਿੱਥੇ ਅਵਾਰਾ ਕੁੱਤਿਆਂ ਦੇ ਝੁੰਡ ਨੇ ਇੱਕ 8 ਸਾਲਾ ਮਾਸੂਮ ਬੱਚੇ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਬੱਚੇ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ, ਜੋ ਕਿ ਤਿੰਨਾਂ ਭੈਣਾਂ ਦਾ ਇਕਲੌਤਾ ਅਤੇ ਸਭ ਤੋਂ ਛੋਟਾ ਭਰਾ ਸੀ। ​ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪਿੰਡ ਦੀ ਗਰਾਊਂਡ ਵਿੱਚ ਗਿਆ ਹੋਇਆ ਸੀ, ਜਿੱਥੇ ਅਵਾਰਾ ਕੁੱਤਿਆਂ ਨੇ ਉਸ ''ਤੇ ਅਚਾਨਕ ਹਮਲਾ ਕਰ ਦਿੱਤਾ। 

ਹਮਲਾ ਇੰਨਾ ਭਿਆਨਕ ਸੀ ਕਿ ਬੱਚੇ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਪਿੰਡ ਦੇ ਕੁਝ ਛੋਟੇ ਬੱਚਿਆਂ ਨੇ ਗਰਾਊਂਡ ਵਿੱਚ ਰਣਜੀਤ ਸਿੰਘ ਦੀ ਲਾਸ਼ ਪਈ ਦੇਖੀ ਅਤੇ ਰੌਲਾ ਪਾ ਕੇ ਪਿੰਡ ਵਾਸੀਆਂ ਨੂੰ ਇਕੱਠਾ ਕੀਤਾ। ਪਿੰਡ ਵਾਸੀਆਂ ਮੁਤਾਬਕ ਕੁੱਤਿਆਂ ਨੇ ਬੱਚੇ ਦੀ ਖੋਪੜੀ ਅਤੇ ਕੰਨਾਂ ਨੂੰ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ। ​

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੱਚਾ ਇੱਕ ਬੇਹੱਦ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ, ਜਿਨ੍ਹਾਂ ਦੇ ਘਰ ਦਾ ਗੁਜ਼ਾਰਾ ਵੀ ਬੜੀ ਮੁਸ਼ਕਿਲ ਨਾਲ ਚੱਲਦਾ ਹੈ। ਇਸ ਦਰਦਨਾਕ ਘਟਨਾ ਤੋਂ ਬਾਅਦ ਜਿੱਥੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਉੱਥੇ ਹੀ ਪੂਰੇ ਇਲਾਕੇ ਵਿੱਚ ਸੋਗ ਅਤੇ ਸਹਿਮ ਦੀ ਲਹਿਰ ਦੌੜ ਗਈ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਪਾਸੋਂ ਪੀੜਤ ਗਰੀਬ ਪਰਿਵਾਰ ਦੀ ਆਰਥਿਕ ਮਦਦ ਲਈ ਢੁੱਕਵੇਂ ਮੁਆਵਜ਼ੇ ਅਤੇ ਇਲਾਕੇ ਵਿੱਚੋਂ ਅਵਾਰਾ ਕੁੱਤਿਆਂ ਦੀ ਸਮੱਸਿਆ ਨੂੰ ਜਲਦ ਹੱਲ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ।

ਇਸ ਦੁਖਦਾਈ ਘਟਨਾ ਤੋਂ ਬਾਅਦ, ਪਰਿਵਾਰ ਬੇਹੋਸ਼ ਹੈ, ਅਤੇ ਪੂਰੇ ਇਲਾਕੇ ਵਿੱਚ ਸੋਗ ਅਤੇ ਦਹਿਸ਼ਤ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪ੍ਰਭਾਵਿਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਅਤੇ ਇਲਾਕੇ ਵਿੱਚ ਆਵਾਰਾ ਕੁੱਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ।

ਇਹ ਵੀ ਪੜ੍ਹੋ : ਮਸ਼ਹੂਰ ਕੰਪਨੀ ਦੇ ਪਾਣੀ ਦੇ ਸੈਂਪਲ ਫੇਲ੍ਹ; FSSAI ਵੱਲੋਂ ਮੁਕੱਦਮਾ ਚਲਾਉਣ ਨੂੰ ਪ੍ਰਵਾਨਗੀ, ਵਾਧੂ ਰਸਾਇਣ ਸਰੀਰ ਉਤੇ ਕਿਵੇਂ ਪਾਉਂਦੇ ਅਸਰ?
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES