• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

​Amritsar News: ਗੁਰੂ ਨਗਰੀ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵਨਿਊ ਇਲਾਕੇ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਘਰ ਦੇ ਅੰਦਰੋਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ।

Written ByRavinder Singh
Published: Nov 24, 2026, 14:24 IST|Updated: Nov 24, 2026, 14:31 IST
joinshare
ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

ਅੰਮ੍ਰਿਤਸਰ 'ਚ ਨੌਜਵਾਨ ਨੇ ਪਹਿਲਾਂ ਮਾਂ ਤੇ ਦੋ ਪਾਲਤੂ ਕੁੱਤਿਆਂ ਨੂੰ ਮਾਰੀ ਗੋਲੀ, ਫਿਰ ਖੁਦ ਕੀਤੀ ਖੁਦਕੁਸ਼ੀ

2

ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਪ੍ਰੈੱਸ ਕਾਨਫਰੰਸ

3

ਅਕਾਲੀ-ਭਾਜਪਾ ਵਿਚਾਲੇ ਹੋਇਆ ਗਠਜੋੜ; ਜਾਣੋ ਕੌਣ ਨਿਭਾਏਗਾ ਵੱਡੇ ਭਰਾ ਦੀ ਭੂਮਿਕਾ?

4

2020 ਵਿੱਚ ਅਕਾਲੀ-ਭਾਜਪਾ ਵਿਚਾਲੇ 24 ਸਾਲ ਪੁਰਾਣਾ ਗਠਜੋੜ ਟੁੱਟਿਆ ਸੀ; ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਕਰ ਦਿੱਤਾ ਸੀ ਵਾਪਸ

5

ਪੰਜਾਬ ਦੀ ਸਿਆਸਤ ਵਿੱਚ ਵੱਡੀ ਹਲਚਲ; ਅਕਾਲੀ-ਭਾਜਪਾ ਵਿਚਾਲੇ ਗਠਜੋੜ ਦਾ ਅੱਜ ਹੋਵੇਗਾ ਰਸਮੀ ਐਲਾਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

​Amritsar News: ਗੁਰੂ ਨਗਰੀ ਅੰਮ੍ਰਿਤਸਰ ਦੇ ਜੁਝਾਰ ਸਿੰਘ ਐਵਨਿਊ ਇਲਾਕੇ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ ਘਰ ਦੇ ਅੰਦਰੋਂ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਵਿੱਚ ਹਰਪ੍ਰੀਤ ਸਿੰਘ ਨਾਮਕ ਵਿਅਕਤੀ ਨੇ ਪਹਿਲਾਂ ਆਪਣੇ ਘਰ ਵਿੱਚ ਮੌਜੂਦ ਦੋ ਪਾਲਤੂ ਕੁੱਤਿਆਂ ਨੂੰ ਗੋਲੀ ਮਾਰੀ, ਉਸ ਤੋਂ ਬਾਅਦ ਆਪਣੀ ਬਜ਼ੁਰਗ ਮਾਂ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਅੰਤ ਵਿੱਚ ਖੁਦ ਨੂੰ ਵੀ ਗੋਲੀ ਮਾਰ ਕੇ ਆਤਮ-ਹੱਤਿਆ ਕਰ ਲਈ। 

ਇਸ ਖੌਫ਼ਨਾਕ ਵਾਰਦਾਤ ਵਿੱਚ ਮਾਂ-ਪੁੱਤ ਸਮੇਤ ਦੋਵਾਂ ਬੇਜ਼ੁਬਾਨ ਕੁੱਤਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ​ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਹਰਪ੍ਰੀਤ ਸਿੰਘ ਕਰੀਬ ਸੱਤ ਸਾਲ ਪਹਿਲਾਂ ਇੰਗਲੈਂਡ ਤੋਂ ਵਾਪਸ ਭਾਰਤ ਪਰਤਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਨਸ਼ੇ ਕਰਨ ਦਾ ਆਦੀ ਸੀ, ਜਿਸ ਕਾਰਨ ਘਰ ਵਿੱਚ ਅਕਸਰ ਕਲੇਸ਼ ਰਹਿੰਦਾ ਸੀ। ਉਸ ਦੀ ਇਸੇ ਆਦਤ ਤੋਂ ਤੰਗ ਆ ਕੇ ਉਸ ਦੀ ਪਤਨੀ ਵੀ ਪਹਿਲਾਂ ਹੀ ਉਸ ਨੂੰ ਛੱਡ ਕੇ ਜਾ ਚੁੱਕੀ ਸੀ। ਅੱਜ ਅਚਾਨਕ ਹਰਪ੍ਰੀਤ ਸਿੰਘ ਨੇ ਇਹ ਖੌਫ਼ਨਾਕ ਕਦਮ ਚੁੱਕਦਿਆਂ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ। ਇਸ ਘਟਨਾ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। 

ਇਹ ਵੀ ਪੜ੍ਹੋ : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣ ਕਮੇਟੀ ਦਾ ਕੀਤਾ ਐਲਾਨ; ਕੇਵਲ ਸਿੰਘ ਢਿੱਲੋਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ

​ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਅਤੇ ਉੱਚ ਅਧਿਕਾਰੀ ਤੁਰੰਤ ਮੌਕੇ 'ਤੇ ਪਹੁੰਚ ਗਏ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਨੂੰ ਸੀਲ ਕਰਕੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਸ ਖ਼ੌਫ਼ਨਾਕ ਕਦਮ ਪਿੱਛੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਅ੍ਰੰਮਿਤਸਰ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : 2020 ਵਿੱਚ ਅਕਾਲੀ-ਭਾਜਪਾ ਵਿਚਾਲੇ 24 ਸਾਲ ਪੁਰਾਣਾ ਗਠਜੋੜ ਟੁੱਟਿਆ ਸੀ; ਪ੍ਰਕਾਸ਼ ਸਿੰਘ ਬਾਦਲ ਨੇ ਪਦਮ ਵਿਭੂਸ਼ਣ ਕਰ ਦਿੱਤਾ ਸੀ ਵਾਪਸ

Add Zee News as a Preferred Source
TAGS:
Punjab Crime News