SOCIAL MEDIA

Newsletter

PARTNER SITES
भाषा चुनें राज्य चुनें

ਕੱਪੜਿਆਂ ਨੂੰ ਲੈ ਕੇ ਸਹੇਲੀਆਂ ਦੀ ਹੋਈ ਲੜਾਈ; ਇੱਕ ਲੜਕੀ ਨੇ ਦੂਜੀ ਲੜਕੀ ਤੇ ਪਰਿਵਾਰ ਉਤੇ ਕਰਵਾਇਆ ਹਮਲਾ, ਪਿਤਾ ਦੀ ਮੌਤ

Jagraon News: ਜਗਰਾਓਂ ਦੇ ਲੋਪੋ ਅਗਵਾੜ ਵਿੱਚ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ, ਜਦੋਂ ਪਾਰਲਰ ਉਤੇ ਕੰਮ ਕਰਦੀਆਂ ਦੋ ਸਹੇਲੀਆਂ ਦੀ ਆਪਸ ਵਿੱਚ ਲੜਾਈ ਹੋ ਗਈ।

Written By Ravinder Singh
Published: Nov 28, 2026, 13:49 IST | Updated: Nov 28, 2026, 13:53 IST
Join

Jagraon News: ਜਗਰਾਓਂ ਦੇ ਲੋਪੋ ਅਗਵਾੜ ਵਿੱਚ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ, ਜਦੋਂ ਪਾਰਲਰ ਉਤੇ ਕੰਮ ਕਰਦੀਆਂ ਦੋ ਸਹੇਲੀਆਂ ਦੀ ਆਪਸ ਵਿੱਚ ਲੜਾਈ ਹੋ ਗਈ ਤੇ ਇੱਕ ਸਹੇਲੀ ਨੇ ਗੁੱਸੇ ਵਿੱਚ ਆ ਕੇ ਦੂਜੀ ਸਹੇਲੀ ਦੇ ਘਰ ਅਗਵਾੜ ਲੋਪੋ ਵਿਚ ਆਪਣੇ 10-15 ਦੋਸਤਾਂ ਨੂੰ ਭੇਜ ਕੇ ਤਲਵਾਰਾਂ ਤੇ ਖੰਡਿਆਂ ਨਾਲ ਹਮਲਾ ਕਰਵਾ ਦਿੱਤਾ ਤੇ ਜਿਸ ਸਹੇਲੀ ਦੇ ਘਰ ਹਮਲਾ ਹੋਇਆ ਸੀ। 

ਉਸ ਸਹੇਲੀ ਦਾ ਪਿਤਾ ਇਸ ਹਮਲੇ ਵਿੱਚ ਜ਼ਖ਼ਮੀ ਹੋ ਗਿਆ ਤੇ ਹਸਪਤਾਲ।ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਹੁਣ ਪੁਲਿਸ ਜਿੱਥੇ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਕੁਝ ਅਣਪਛਾਤੇ ਨੌਜਵਾਨਾਂ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਹੈ। 

ਇਸ ਮੌਕੇ ਹਮਲੇ ਵਿੱਚ ਮ੍ਰਿਤਕ ਦੀ ਜ਼ਖ਼ਮੀ ਹੋਈ ਲੜਕੀ ਤੇ ਪਤਨੀ ਨੇ ਕਿਹਾ ਕਿ ਮ੍ਰਿਤਕ ਵਰਿੰਦਰ ਸਿੰਘ ਮਜ਼ਦੂਰੀ ਕਰਦਾ ਸੀ ਤੇ ਆਪਣੇ ਘਰ ਉਤੇ ਹੋਏ ਹਮਲੇ ਨੂੰ ਰੋਕਣ ਲਈ ਵਰਿੰਦਰ ਅੱਗੇ ਆਇਆ ਤਾਂ ਉਸਦੇ ਸਿਰ ਵਿੱਚ ਤਲਵਾਰ ਵੱਜੀ ਤੇ ਸਾਰੇ ਹਮਲਾ ਕਰਨ ਵਾਲੇ ਫਰਾਰ ਹੋ ਗਏ। 

ਜ਼ਖ਼ਮੀ ਵਰਿੰਦਰ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਤੇ ਹੁਣ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਇਸ ਮੌਕੇ ਥਾਣਾ ਸਿਟੀ ਦੇ ਐਸਐਚਓ ਇੰਦਰਜੀਤ ਸਿੰਘ ਨੇ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਸਾਰੇ ਹਮਲਾ ਕਰਨ ਵਾਲਿਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੀ ਧੀ ਦੀ ਕਿਸੇ ਹੋਰ ਕੁੜੀ ਨਾਲ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਦੂਜੀ ਕੁੜੀ ਆਪਣੇ 5-6 ਦੋਸਤਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਵਾਰਦਾਤ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਹੈ।

ਥਾਣਾ ਸਿਟੀ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।3

ਇਹ ਵੀ ਪੜ੍ਹੋੋ : ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਦਾ ਅਲਰਟ; ਮੀਂਹ ਦੀ ਨਹੀਂ ਕੋਈ ਸੰਭਾਵਨਾ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES