ਪਰਵਿੰਦਰ ਝੋਟਾ ਕਤਲ ਮਾਮਲੇ ਵਿੱਚ ਭੀੜ ਨੇ ਮੁੱਖ ਮੁਲਜ਼ਮ ਦੀ ਦੁਕਾਨ ਨੂੰ ਲਗਾਈ ਅੱਗ; 'ਆਪ' ਦਾ ਆਇਆ ਵੱਡਾ ਬਿਆਨ
Parvinder Singh Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਮਾਹੌਲ ਤਣਾਅਪੂਰਨ ਹੈ। ਇਸ ਦੌਰਾਨ ਭੀੜ ਨੇ ਮੁੱਖ ਮੁਲਜ਼ਮ ਦੀ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ।
Parvinder Singh Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਮਾਨਸਾ ਵਿੱਚ ਮਾਹੌਲ ਤਣਾਅਪੂਰਨ ਹੈ। ਇਸ ਦੌਰਾਨ ਭੀੜ ਨੇ ਮੁੱਖ ਮੁਲਜ਼ਮ ਦੀ ਦੁਕਾਨ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਤੇਜ ਪੰਨੂ ਨੇ ਪਰਵਿੰਦਰ ਝੋਟਾ ਕਤਲ ਮਾਮਲੇ ਦੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਦੇ ਮੁੱਖ ਮੁਲਜ਼ਮ ਦੇ ਘਰ 'ਤੇ ਚੱਲਿਆ ਬੁਲਡੋਜ਼ਰ
ਉਨ੍ਹਾਂ ਨੇ ਸਰਕਾਰ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਹੈ। ਇਹ ਘਟਨਾ ਬਹੁਤ ਮੰਦਭਾਗੀ ਹੈ ਤੇ ਕਿਸੇ ਦਾ ਵੀ ਕਤਲ ਨਹੀਂ ਹੋਣਾ ਚਾਹੀਦੀ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਾਨੂੰਨ ਅਤੇ ਪ੍ਰਸ਼ਾਸਨ ਦੋਵੇਂ ਆਪਣਾ-ਆਪਣਾ ਕੰਮ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਤੇਜ਼ੀ ਨਾਲ ਐਕਸ਼ਨ ਲੈਂਦੇ ਹੋਏ 24 ਘੰਟੇ ਦੇ ਅੰਦਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੁਲਿਸ ਤੇ ਪ੍ਰਸ਼ਾਸਨ ਨੂੰ ਆਪਣਾ-ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪਰਵਿੰਦਰ ਸਿੰਘ ਝੋਟਾ ਕਤਲ ਕਾਂਡ: ਮੁੱਖ ਮੁਲਜ਼ਮ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ