• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

Parvinder Singh Jhota Murder Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ ਕਮੇਟੀ ਪ੍ਰੈੱਸ ਕਾਨਫਰੰਸ ਕੀਤੀ ਗਈ।

Written ByRavinder Singh
Published: Oct 26, 2026, 07:49 PM IST|Updated: Oct 26, 2026, 07:52 PM IST
joinshare
ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

ਪੰਜਾਬ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਨੂੰ ਧਰਨੇ 'ਚ ਸ਼ਾਮਲ ਹੋਣ ਲਈ ਇਨਸਾਫ ਕਮੇਟੀ ਭੇਜ ਰਹੀ ਪੱਤਰ

2

ਸੰਗਰੂਰ ਵਿੱਚ ਭਾਜਪਾ ਦਫਤਰ ਉਤੇ ਹੋਏ ਹਮਲੇ ਦੇ ਜਾਂਚ ਲਈ ਐਨਆਈਏ ਦੀ ਟੀਮ ਪੁੱਜੀ

3

ਫਿਰੌਤੀ ਨਾ ਦੇਣ ਉਤੇ ਦੁਕਾਨ ਉਤੇ ਕੀਤੀ ਫਾਇਰਿੰਗ; ਇਲਾਕੇ ਵਿੱਚ ਸਹਿਮ ਦਾ ਮਾਹੌਲ

4

30 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼; ਇੰਸਟਾਗ੍ਰਾਮ 'ਤੇ ਕੁੜਤੀ ਖਰੀਦਣ ਬਹਾਨੇ ਮਾਰੀ ਠੱਗੀ

5

ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਮਨਮਾਨੀ! ਸਵਾਰੀਆਂ ਬਿਠਾਉਣ ਨੂੰ ਲੈ ਕੇ ਖ਼ੂਨੀ ਝੜਪ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parvinder Singh Jhota Murder Case: ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਇਨਸਾਫ ਕਮੇਟੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨਾਂ ਸ਼੍ਰੀ ਅਕਾਲ ਤਖਤ ਸਾਹਿਬ ਤੋਂ 28 ਅਕਤੂਬਰ ਨੂੰ ਗੁਰੂ ਘਰਾਂ ਦੇ ਵਿੱਚ ਅਰਦਾਸ ਕਰਵਾਉਣ ਦੇ ਦਿੱਤੇ ਆਦੇਸ਼ ਦਾ ਧੰਨਵਾਦ ਕੀਤਾ ਤੇ ਨਾਲ ਹੀ ਕਮੇਟੀ ਨੇ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਵੱਸਦੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਸ ਦਿਨ ਅਰਦਾਸ ਉਪਰੰਤ ਵਿਚਾਰ ਚਰਚਾ ਵੀ ਜ਼ਰੂਰ ਕੀਤੀ ਜਾਵੇ।

ਮਾਨਸਾ ਵਿਖੇ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦਾ ਮੈਡੀਕਲ ਸਟੋਰ ਮਾਲਕ ਅਸ਼ਵਨੀ ਕੁਮਾਰ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਲਗਾਤਾਰ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। 

ਮਾਨਸਾ ਵਿਖੇ ਇਨਸਾਫ ਦੀ ਮੰਗ ਕਰ ਰਹੇ ਇਨਸਾਫ ਕਮੇਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਤੇ ਬਿਆਨ ਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਅਜੇ ਤੱਕ 14 ਮੰਗਾਂ ਦੇ ਵਿੱਚੋਂ ਮਹਿਜ਼ ਦੋ ਮੰਗਾਂ ਹੀ ਪੂਰੀਆਂ ਹੋਈਆਂ ਹਨ ਜਿਨਾਂ ਦੇ ਵਿੱਚ ਸੀਬੀਆਈ ਜਾਂਚ ਅਤੇ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰਨ ਦਾ ਆਫੀਸ਼ੀਅਲ ਲੈਟਰ ਆਇਆ ਹੈ ਜਦੋਂ ਕਿ 12 ਮੰਗਾਂ ਤੇ ਅਜੇ ਤੱਕ ਵੀ ਸਰਕਾਰ ਵੱਲੋਂ ਮਹਿਜ ਜ਼ੁਬਾਨੀ ਹੀ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਜਾ ਰਿਹਾ। 

ਹਾਲਾਂਕਿ ਉਸ ਸਬੰਧੀ ਕੋਈ ਵੀ ਲੈਟਰ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣ ਉਤੇ ਵੀ ਗੁਰੇਜ ਕਰਨ ਦੀ ਅਪੀਲ ਕੀਤੀ ਹੈ। ਇਨਸਾਫ਼ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਪਰਵਿੰਦਰ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਅਤੇ ਨਾਲ ਹੀ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ 28 ਅਕਤੂਬਰ ਨੂੰ ਗੁਰੂ ਘਰਾਂ ਵਿੱਚ ਅਰਦਾਸ ਆਦੇਸ਼ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਗੁਰੂ ਘਰਾਂ ਦੇ ਵਿੱਚ ਵਿਚਾਰ ਚਰਚਾ ਵੀ ਜ਼ਰੂਰ ਕੀਤੀ ਜਾਵੇ। 

ਇਸ ਦੌਰਾਨ ਕਮੇਟੀ ਮੈਂਬਰਾਂ ਨੇ ਕਿਹਾ ਕਿ ਉਹ ਸਮੂਹ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੂੰ ਬੇਨਤੀ ਪੱਤਰ ਜਾਰੀ ਕਰ ਰਹੇ ਹਾਂ ਤਾਂ ਕਿ ਮੋਰਚੇ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਈ ਜਾਵੇ। ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ 28 ਅਕਤੂਬਰ ਤੋਂ ਬਾਅਦ ਹੀ ਕਮੇਟੀ ਵੱਲੋਂ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।
 

Add Zee News as a Preferred Source
TAGS:
Punjab Crime News