• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੁਲਤਾਨਪੁਰ ਲੋਧੀ 'ਚ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਸੁਲਤਾਨਪੁਰ ਲੋਧੀ 'ਚ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

ਕਪੂਰਥਲਾ ਦੇ ਸੁਲਤਾਨਪੁਰ ਲੋਧੀ ਵਿੱਚ 18 ਸਾਲਾ ਗੌਰਵ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਕਥਿਤ ਤੌਰ 'ਤੇ ਉਸਨੂੰ ਕੋਈ ਜ਼ਹਿਰੀਲਾ ਪਦਾਰਥ ਖਾਣ ਤੋਂ ਬਾਅਦ ਦੌਰਾ ਪਿਆ ਸੀ। ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਮੌਤ ਦਾ ਕਾਰਨ ਅਜੇ ਤੱਕ ਜਾਰੀ ਨਹੀਂ ਕੀਤਾ ਗਿਆ ਹੈ।

Written ByRaj Rani
Published: Oct 09, 2026, 10:05 AM IST|Updated: Oct 09, 2026, 10:40 AM IST
joinshare
ਸੁਲਤਾਨਪੁਰ ਲੋਧੀ 'ਚ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Kapurthala News: ਸੁਲਤਾਨਪੁਰ ਲੋਧੀ ਦੇ ਪਿੰਡ ਸੁਲਤਾਨਪੁਰ ਰੂਰਲ ਦੇ ਰਹਿਣ ਵਾਲੇ 18 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਸ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਲਿਜਾਇਆ ਗਿਆ, ਪਰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਉਸ ਦੀ ਮੌਤ ਦੇ ਅਸਲ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

ਰੋਟੀ ਖਾਣ ਲਈ ਘਰ ਜਾਂਦੇ ਸਮੇਂ ਰਸਤੇ ’ਚ ਡਿੱਗਿਆ ਨੌਜਵਾਨ
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਗੌਰਵ ਪੁੱਤਰ ਲਾਡੀ, ਉਮਰ 18 ਸਾਲ, ਵਾਸੀ ਪਿੰਡ ਸੁਲਤਾਨਪੁਰ ਰੂਰਲ ਵਜੋਂ ਹੋਈ ਹੈ। ਗੌਰਵ ਇੱਕ ਨਿੱਜੀ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ। ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨ ਦੁਪਹਿਰ ਸਮੇਂ ਉਹ ਰੋਟੀ ਖਾਣ ਲਈ ਘਰ ਜਾ ਰਿਹਾ ਸੀ ਕਿ ਇਸ ਦੌਰਾਨ ਰਸਤੇ ਵਿੱਚ ਅਚਾਨਕ ਡਿੱਗ ਪਿਆ ਅਤੇ ਉਸ ਦੀ ਤਬੀਅਤ ਵਿਗੜ ਗਈ।

ਹਾਲਤ ਗੰਭੀਰ ਹੋਣ ਕਾਰਨ ਕੀਤਾ ਗਿਆ ਰੈਫਰ
ਨੌਜਵਾਨ ਨੂੰ ਤੁਰੰਤ ਸਰਕਾਰੀ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਲਿਜਾਇਆ ਗਿਆ। ਡਾਕਟਰਾਂ ਅਨੁਸਾਰ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਕੋਈ ਜ਼ਹਿਰੀਲੀ ਚੀਜ਼ ਨਿਗਲਣ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਹੋ ਗਈ ਸੀ। ਮੁੱਢਲੀ ਸਹਾਇਤਾ ਦੇਣ ਉਪਰੰਤ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਅਗਲੇ ਇਲਾਜ ਲਈ ਰੈਫਰ ਕਰ ਦਿੱਤਾ ਗਿਆ। ਬਾਅਦ ਵਿੱਚ ਉਸ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਮੌਤ ਦੇ ਕਾਰਨਾਂ ਬਾਰੇ ਸਥਿਤੀ ਸਪੱਸ਼ਟ ਨਹੀਂ
ਨੌਜਵਾਨ ਦੀ ਮੌਤ ਕਿਨ੍ਹਾਂ ਹਾਲਾਤਾਂ ਵਿੱਚ ਹੋਈ ਅਤੇ ਉਸ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲੀ ਚੀਜ਼ ਨਿਗਲਣ ਦੇ ਪਿੱਛੇ ਕੀ ਕਾਰਨ ਸਨ, ਇਸ ਬਾਰੇ ਹਾਲੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋਣੀ ਅਜੇ ਬਾਕੀ ਹੈ।

 

Add Zee News as a Preferred Source
TAGS:
Punjab News
Punjab Crime News
Kapurthala News