• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਕੋਟਕਪੂਰਾ ਵਿੱਚ CASO ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਪੁਲਿਸ ਦੀ ਛਾਪੇਮਾਰੀ

ਕੋਟਕਪੂਰਾ ਵਿੱਚ CASO ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਪੁਲਿਸ ਦੀ ਛਾਪੇਮਾਰੀ

ਕੋਟਕਪੂਰਾ ਵਿੱਚ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, ਪੁਲਿਸ ਨੇ ਇੱਕ CASO ਕਾਰਵਾਈ ਸ਼ੁਰੂ ਕੀਤੀ। ਜੈਤੋ ਚੁੰਗੀ, ਛੱਜਾ ਘਰਾ ਮੁਹੱਲਾ ਸਮੇਤ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।

Written ByRaj Rani
Published: Oct 24, 2026, 12:15 PM IST|Updated: Oct 24, 2026, 12:22 PM IST
joinshare
ਕੋਟਕਪੂਰਾ ਵਿੱਚ CASO ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਪੁਲਿਸ ਦੀ ਛਾਪੇਮਾਰੀ

About the Author

Raj Rani

Raj Rani

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 
Read More

Trending

  • News
  • Photos
  • Videos
ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ CBI ਦੀ ਵੱਡੀ ਕਾਰਵਾਈ, ਮਾਨਸਾ ਵਿੱਚ ਕਈ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਵਿੱਚ CBI ਦੀ ਵੱਡੀ ਕਾਰਵਾਈ, ਮਾਨਸਾ ਵਿੱਚ ਕਈ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ

2

25 ਤੋਂ 27 ਅਕਤੂਬਰ ਤੱਕ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਨਾਇਆ ਜਾਵੇਗਾ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

3

ਕੋਟਕਪੂਰਾ ਵਿੱਚ CASO ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਪੁਲਿਸ ਦੀ ਛਾਪੇਮਾਰੀ

4

ਚੰਡੀਗੜ੍ਹ ਵਿੱਚ ਨੈਤਿਕ ਕਤਲ ਮਾਮਲੇ ਦੇ ਦੋਸ਼ੀ ਦਾ ਐਨਕਾਊਂਟਰ, ਕਤਲ ਕਰਵਾਉਣ ਵਾਲੇ ਵਿਦਿਆਰਥੀ ਦਾ ਭਰਾ ਨਿਕਲਿਆ ਸ਼ੂਟਰ

5

ਅੰਮ੍ਰਿਤਸਰ ਵਿੱਚ ਐਕਟਿਵਾ ਸਾਈਡ ਕਰਨ ਨੂੰ ਲੈ ਕੇ ਖੂਨੀ ਝਗੜਾ, ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Kotkapura News/ਖੇਮ ਚੰਦ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਕੋਟਕਪੂਰਾ ਦੇ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ CASO (ਕਾਰਡਨ ਅਤੇ ਸਰਚ ਆਪ੍ਰੇਸ਼ਨ) ਚਲਾਇਆ। ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀਆਂ ਨਾਕੇਬੰਦੀਆਂ ਕੀਤੀਆਂ। ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਅਤੇ ਪੁੱਛਗਿੱਛ ਵੀ ਕੀਤੀ।

ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਐਸਪੀ ਨਰਿੰਦਰ ਸਿੰਘ ਅਤੇ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਦੀ ਅਗਵਾਈ ਹੇਠ ਕੋਟਕਪੂਰਾ ਦੇ ਜੈਤੋ ਚੁੰਗੀ, ਛੱਜ ਘੜਾ ਮੁਹੱਲਾ ਸਮੇਤ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਇਲਾਕਿਆਂ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਨ੍ਹਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜਨਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

 

Add Zee News as a Preferred Source
TAGS:
Punjab News