SOCIAL MEDIA

Newsletter

PARTNER SITES
भाषा चुनें राज्य चुनें

ਕੋਟਕਪੂਰਾ ਵਿੱਚ CASO ਆਪ੍ਰੇਸ਼ਨ ਤਹਿਤ ਨਸ਼ਾ ਤਸਕਰਾਂ ਦੇ ਸ਼ੱਕੀ ਟਿਕਾਣਿਆਂ 'ਤੇ ਪੁਲਿਸ ਦੀ ਛਾਪੇਮਾਰੀ

ਕੋਟਕਪੂਰਾ ਵਿੱਚ ਨਸ਼ਿਆਂ ਵਿਰੁੱਧ ਜੰਗ ਦੇ ਹਿੱਸੇ ਵਜੋਂ, ਪੁਲਿਸ ਨੇ ਇੱਕ CASO ਕਾਰਵਾਈ ਸ਼ੁਰੂ ਕੀਤੀ। ਜੈਤੋ ਚੁੰਗੀ, ਛੱਜਾ ਘਰਾ ਮੁਹੱਲਾ ਸਮੇਤ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਸ਼ੱਕੀ ਟਿਕਾਣਿਆਂ ਦੀ ਤਲਾਸ਼ੀ ਅਤੇ ਵਾਹਨਾਂ ਦੀ ਜਾਂਚ ਕੀਤੀ ਗਈ।

Written By Raj Rani
Published: Oct 24, 2026, 12:15 PM IST | Updated: Oct 24, 2026, 12:22 PM IST
Join

Kotkapura News/ਖੇਮ ਚੰਦ: ਪੰਜਾਬ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫਰੀਦਕੋਟ ਜ਼ਿਲ੍ਹਾ ਪੁਲਿਸ ਨੇ ਕੋਟਕਪੂਰਾ ਦੇ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ CASO (ਕਾਰਡਨ ਅਤੇ ਸਰਚ ਆਪ੍ਰੇਸ਼ਨ) ਚਲਾਇਆ। ਇਸ ਆਪ੍ਰੇਸ਼ਨ ਦੌਰਾਨ, ਪੁਲਿਸ ਟੀਮਾਂ ਨੇ ਸ਼ੱਕੀ ਨਸ਼ਾ ਤਸਕਰਾਂ ਦੇ ਘਰਾਂ ਦੀ ਤਲਾਸ਼ੀ ਲਈ ਅਤੇ ਵੱਖ-ਵੱਖ ਥਾਵਾਂ 'ਤੇ ਵਾਹਨਾਂ ਦੀਆਂ ਨਾਕੇਬੰਦੀਆਂ ਕੀਤੀਆਂ। ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਰੋਕਿਆ ਅਤੇ ਪੁੱਛਗਿੱਛ ਵੀ ਕੀਤੀ।

ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਐਸਪੀ ਨਰਿੰਦਰ ਸਿੰਘ ਅਤੇ ਡੀਐਸਪੀ ਕੋਟਕਪੂਰਾ ਸੰਜੀਵ ਕੁਮਾਰ ਦੀ ਅਗਵਾਈ ਹੇਠ ਕੋਟਕਪੂਰਾ ਦੇ ਜੈਤੋ ਚੁੰਗੀ, ਛੱਜ ਘੜਾ ਮੁਹੱਲਾ ਸਮੇਤ ਵੱਖ-ਵੱਖ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਤਲਾਸ਼ੀ ਲਈ। ਇਸ ਤੋਂ ਇਲਾਵਾ ਇਲਾਕਿਆਂ ਵਿੱਚ ਘੁੰਮ ਰਹੇ ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ। ਪੁਲਿਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਨਰਿੰਦਰ ਸਿੰਘ ਨੇ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਲਗਾਤਾਰ ਸਰਚ ਆਪ੍ਰੇਸ਼ਨ ਚਲਾਏ ਜਾ ਰਹੇ ਹਨ। ਇਨ੍ਹਾਂ ਦਾ ਮੁੱਖ ਉਦੇਸ਼ ਨਸ਼ਿਆਂ ਦੀ ਸਪਲਾਈ ਲਾਈਨ ਤੋੜਨਾ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨਾ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ।

 

Add Zee News as a Preferred Source
TAGS:

About the Author

ਰਾਜ ਰਾਣੀ ਜ਼ੀ ਪੰਜਾਬ ਹਰਿਆਣਾ ਹਿਮਾਚਲ (Zee Punjabi) ਵਿੱਚ ਇੱਕ ਸਬ-ਐਡੀਟਰ ਹੈ ਅਤੇ ਉਸਨੂੰ ਨਿਊਜ਼ ਐਡੀਟਿੰਗ, ਕੰਟੈਂਟ ਰਾਈਟਿੰਗ ਅਤੇ ਡਿਜੀਟਲ ਜਰਨਾਲਿਜ਼ਮ ਵਿੱਚ ਕਈ ਸਾਲਾਂ ਦਾ ਤਜਰਬਾ ਹੈ। ਉਹ ਰਾਜਨੀਤੀ, ਕਰੰਟ ਅਫੇਅਰਸ, ਸਥਾਨਕ ਖ਼ਬਰਾਂ, ਸਿਹਤ ਅਤੇ ਲਾਈਫਸਟਾਇਲ ਵਰਗੇ ਵਿਸ਼ਿਆਂ 'ਤੇ ਸਹੀ, ਭਰੋਸੇਯੋਗ ਅਤੇ ਪਾਠਕ-ਕੇਂਦ੍ਰਿਤ ਕੰਟੈਂਟ ਤਿਆਰ ਕਰਦੀ ਹੈ। 

ZEENEWS TRENDING STORIES