• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤ; 7 ਰੁਪਏ ਦੀ ਲਾਟਰੀ ਨਾਲ ਜਿੱਤੇ ਇੱਕ ਕਰੋੜ ਰੁਪਏ

ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤ; 7 ਰੁਪਏ ਦੀ ਲਾਟਰੀ ਨਾਲ ਜਿੱਤੇ ਇੱਕ ਕਰੋੜ ਰੁਪਏ

Kotkapura News : ਕੋਟਕਪੂਰਾ ਦੇ ਇੱਕ ਮਜ਼ਦੂਰ ਪਰਿਵਾਰ ਦੀ ਕਿਸਮਤ ਉਸ ਸਮੇਂ ਚਮਕ ਉੱਠੀ, ਜਦੋਂ ਸਿੱਕਮ ਸਰਕਾਰ ਦੀ ਸਿਰਫ਼ 7 ਰੁਪਏ ਦੀ ਲਾਟਰੀ ਟਿਕਟ ’ਤੇ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਿਆ।

Written ByRavinder Singh
Published: Oct 22, 2026, 12:37 PM IST|Updated: Oct 22, 2026, 12:41 PM IST
joinshare
ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤ; 7 ਰੁਪਏ ਦੀ ਲਾਟਰੀ ਨਾਲ ਜਿੱਤੇ ਇੱਕ ਕਰੋੜ ਰੁਪਏ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

ਵਿਧਾਨ ਸਭਾ ਦੇ ਸੈਸ਼ਨ ਵਿੱਚ ਪਰਵਿੰਦਰ ਸਿੰਘ ਝੋਟਾ ਤੇ ਮਨਰੇਗਾ ਮਜ਼ਦੂਰਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ

2

ਲੁਧਿਆਣਾ ਦੇ ਮਸ਼ਹੂਰ ਪੰਡਿਤ ਛੋਲੇ-ਕੁਲਚਾ ਵੇਚਣ ਵਾਲੇ ਦੇ ਪੁੱਤਰ ਦਾ ਕਤਲ

3

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਰਾਜਪੁਰਾ ਵਿੱਚ ਹੰਗਾਮਾ, ਯਾਤਰੀ ਫਸੇ; ਪੀਜੀਆਈ ਜਾਣ ਵਾਲੇ ਮਰੀਜ਼ ਵੀ ਪ੍ਰੇਸ਼ਾਨ

4

ਮਜ਼ਦੂਰ ਪਰਿਵਾਰ ਦੀ ਚਮਕੀ ਕਿਸਮਤ; 7 ਰੁਪਏ ਦੀ ਲਾਟਰੀ ਨਾਲ ਜਿੱਤੇ ਇੱਕ ਕਰੋੜ ਰੁਪਏ

5

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਰਾਜਪੁਰਾ ਦੇ ਗਗਨ ਚੌਕ ’ਤੇ ਸਵਾਰੀਆਂ ਖੱਜਲ-ਖ਼ੁਆਰ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Kotkapura News (ਕੇ ਸੀ ਸੰਜੇ): ਕੋਟਕਪੂਰਾ ਦੇ ਇੱਕ ਮਜ਼ਦੂਰ ਪਰਿਵਾਰ ਦੀ ਕਿਸਮਤ ਉਸ ਸਮੇਂ ਚਮਕ ਉੱਠੀ, ਜਦੋਂ ਸਿੱਕਮ ਸਰਕਾਰ ਦੀ ਸਿਰਫ਼ 7 ਰੁਪਏ ਦੀ ਲਾਟਰੀ ਟਿਕਟ ’ਤੇ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਿਆ। ਇਸ ਖ਼ਬਰ ਤੋਂ ਬਾਅਦ ਪਰਿਵਾਰ ਦੇ ਨਾਲ-ਨਾਲ ਇਲਾਕੇ ਦੇ ਲੋਕਾਂ ਵਿੱਚ ਵੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

 ਪਰਿਵਾਰ ਨੇ ਇੱਕ ਦਿਨ ਪਹਿਲਾਂ ਹੀ ਰੇਲਵੇ ਸਟੇਸ਼ਨ ਨੇੜੇ ਸਥਿਤ ਸਟਾਰ ਲਾਟਰੀ ਸਟਾਲ ਤੋਂ ਇਹ ਟਿਕਟ ਖ਼ਰੀਦੀ ਸੀ। ਜਾਣਕਾਰੀ ਅਨੁਸਾਰ ਸਟਰਿੰਗ ਦਾ ਕੰਮ ਕਰਨ ਵਾਲੇ ਇੱਕ ਮਜ਼ਦੂਰ ਦੀ ਪਤਨੀ ਬਿਮਲਾ ਦੇਵੀ ਸ਼ਾਮ ਸਮੇਂ ਰੇਲਵੇ ਰੋਡ ’ਤੇ ਕੁਝ ਸਾਮਾਨ ਖ਼ਰੀਦਣ ਲਈ ਆਈ ਸੀ। 

ਇਸ ਦੌਰਾਨ ਉਨ੍ਹਾਂ ਦਾ ਲਾਟਰੀ ਟਿਕਟ ਖ਼ਰੀਦਣ ਦਾ ਮਨ ਬਣਿਆ ਅਤੇ ਉਨ੍ਹਾਂ ਨੇ ਸਿਰਫ਼ 7 ਰੁਪਏ ਦੀ ਟਿਕਟ ਖ਼ਰੀਦ ਲਈ। ਅਗਲੇ ਦਿਨ ਸ਼ਾਮ ਨੂੰ ਲਾਟਰੀ ਦਾ ਨਤੀਜਾ ਆਇਆ ਤਾਂ ਟਿਕਟ ’ਤੇ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਣ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ। ਦੁਕਾਨਦਾਰ ਵੱਲੋਂ ਸੂਚਨਾ ਮਿਲਣ ’ਤੇ ਪਰਿਵਾਰ ਦੇ ਮੈਂਬਰ ਲਾਟਰੀ ਸਟਾਲ ’ਤੇ ਪਹੁੰਚੇ। ਇਸ ਮੌਕੇ ਦੁਕਾਨਦਾਰ ਨਰੇਸ਼ ਮੌਂਗਾ ਵੱਲੋਂ ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਭੰਗੜੇ ਪਾ ਕੇ ਖ਼ੁਸ਼ੀ ਸਾਂਝੀ ਕੀਤੀ ਗਈ।

ਇਸ ਮੌਕੇ ਬਿਮਲਾ ਦੇਵੀ ਨੇ ਦੱਸਿਆ ਕਿ ਇਸ ਇਨਾਮ ਨਾਲ ਉਨ੍ਹਾਂ ਦੇ ਪਰਿਵਾਰ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ ਅਤੇ ਉਹ ਆਪਣੇ ਬੱਚਿਆਂ ਦੀ ਬਿਹਤਰ ਢੰਗ ਨਾਲ ਪਰਵਰਿਸ਼ ਕਰ ਸਕਣਗੇ। ਉਨ੍ਹਾਂ ਕਿਹਾ ਕਿ ਹਾਲੇ ਤੱਕ ਉਨ੍ਹਾਂ ਨੇ ਇਹ ਫ਼ੈਸਲਾ ਨਹੀਂ ਕੀਤਾ ਕਿ ਇਨਾਮ ਦੀ ਰਕਮ ਕਿਵੇਂ ਖ਼ਰਚ ਕੀਤੀ ਜਾਵੇਗੀ ਪਰ ਪਰਿਵਾਰ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਬੱਚਿਆਂ ਲਈ ਕੋਈ ਕਾਰੋਬਾਰ ਸ਼ੁਰੂ ਕਰਨ ਬਾਰੇ ਸੋਚਿਆ ਜਾਵੇਗਾ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਖਾਲਾ ਬਣ ਸਕੇ। 

ਲਾਟਰੀ ਸਟਾਲ ਦੇ ਸੰਚਾਲਕ ਨਰੇਸ਼ ਮੌਂਗਾ ਨੇ ਦੱਸਿਆ ਕਿ ਉਹ ਪਿਛਲੇ ਛੇ ਮਹੀਨਿਆਂ ਤੋਂ ਇਹ ਕੰਮ ਕਰ ਰਹੇ ਹਨ ਅਤੇ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਆਪਣੀ ਦੁਕਾਨ ਰੇਲਵੇ ਸਟੇਸ਼ਨ ਨੇੜੇ ਤਬਦੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਦੁਕਾਨ ਤੋਂ ਲੱਖਾਂ ਰੁਪਏ ਦੇ ਕਈ ਇਨਾਮ ਨਿਕਲ ਚੁੱਕੇ ਹਨ, ਪਰ ਪਹਿਲੀ ਵਾਰ ਇੱਕ ਕਰੋੜ ਰੁਪਏ ਦਾ ਇਨਾਮ ਨਿਕਲਿਆ ਹੈ। ਉਨ੍ਹਾਂ ਨੇ ਲਾਟਰੀ ਜੇਤੂ ਪਰਿਵਾਰ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ : CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ

Add Zee News as a Preferred Source
TAGS:
Punjab News