• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਹੋਇਆ ਅੰਤਿਮ ਸਸਕਾਰ; ਸੈਂਕੜੇ ਅੱਖਾਂ ਹੋਈਆਂ ਨਮ

ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਹੋਇਆ ਅੰਤਿਮ ਸਸਕਾਰ; ਸੈਂਕੜੇ ਅੱਖਾਂ ਹੋਈਆਂ ਨਮ

Parvinder Singh Jhota Cremation: ਮਾਨਸਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ਅੰਤਿਮ ਵਿਦਾਈ ਦਿੱਤੀ ਗਈ।

Written ByRavinder Singh
Published: Nov 08, 2026, 15:58 IST|Updated: Nov 08, 2026, 16:00 IST
joinshare
ਪਰਵਿੰਦਰ ਸਿੰਘ ਝੋਟਾ ਮਾਨਸਾ ਵਿੱਚ ਹੋਇਆ ਅੰਤਿਮ ਸਸਕਾਰ; ਸੈਂਕੜੇ ਅੱਖਾਂ ਹੋਈਆਂ ਨਮ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਪੁਲਿਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

ਪੁਲਿਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ

2

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

3

ਸੁਖਦੇਵ ਸਿੰਘ ਕੰਗ ਨੇ ਇਟਲੀ 'ਚ ਸੋਨੀਆ ਗਾਂਧੀ ਦੇ ਬਚਪਨ ਦਾ ਘਰ ਖਰੀਦਿਆ; ਅਜਾਇਬ ਘਰ ਵਿੱਚ ਬਦਲਣ ਦੀ ਯੋਜਨਾ

4

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

5

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪੁੱਜਿਆ; ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parvinder Singh Jhota  Cremation: ਮਾਨਸਾ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਨੂੰ ਅੱਜ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿੱਚ ਅੰਤਿਮ ਵਿਦਾਈ ਦਿੱਤੀ ਗਈ। 26 ਦਿਨਾਂ ਦੇ ਇੰਤਜ਼ਾਰ ਤੋਂ ਬਾਅਦ ਦੀਵਾਲੀ ਵਾਲੇ ਦਿਨ ਪਰਵਿੰਦਰ ਸਿੰਘ ਝੋਟਾ ਦਾ ਗਮਗੀਨ ਮਾਹੌਲ ਵਿੱਚ ਅੰਤਿਮ ਸਸਕਾਰ ਮਾਨਸਾ ਵਿੱਚ ਚਕੇਰੀਆਂ ਰੋਡ ਸਥਿਤ ਉਨ੍ਹਾਂ ਦੇ ਜੱਦੀ ਖੇਤਾਂ ਵਿੱਚ ਕੀਤਾ ਗਿਆ। ਪਰਵਿੰਦਰ ਸਿੰਘ ਝੋਟਾ ਨੂੰ ਉਨ੍ਹਾਂ ਦੇ ਵੱਡੇ ਪੁੱਤਰ ਤੇ ਪਿਤਾ ਵੱਲੋਂ ਮੁੱਖ ਅਗਨੀ ਦਿੱਤੀ ਗਈ। ਇਸ ਦੌਰਾਨ ਦੋਵਾਂ ਪੁੱਤਰਾਂ ਨੇ 'ਪਰਵਿੰਦਰ ਝੋਟਾ ਅਮਰ ਰਹੇ' ਦੇ ਨਾਅਰੇ ਲਗਾਏ।

ਕਾਬਿਲੇਗੌਰ ਹੈ ਕਿ ਬੀਤੇ ਦਿਨ ਪਰਵਿੰਦਰ ਸਿੰਘ ਝੋਟਾ ਦਾ ਪੀਜੀਆਈ ਵਿੱਚ ਪੋਸਟਮਾਰਟਮ ਕਰਵਾਇਆ ਗਿਆ ਸੀ। ਪੋਸਟਮਾਰਟਮ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਅੱਜ ਸਵੇਰੇ ਫੁੱਲਾਂ ਨਾਲ ਸਜਾਈ ਵਿਸ਼ੇਸ਼ ਐਂਬੂਲੈਂਸ ਰਾਹੀਂ ਉਨ੍ਹਾਂ ਦੀ ਮ੍ਰਿਤਕ ਦੇਹ ਮਾਨਸਾ ਲਿਆਂਦੀ ਗਈ। ਐਂਬੂਲੈਂਸ ਨੂੰ ਫੁੱਲਾਂ ਨਾਲ ਸਜਾਉਣ ਦੇ ਨਾਲ-ਨਾਲ ਉਸ ਉੱਤੇ ਪਰਵਿੰਦਰ ਸਿੰਘ ਝੋਟਾ ਦੀਆਂ ਤਸਵੀਰਾਂ ਵੀ ਲਗਾਈਆਂ ਗਈਆਂ ਸਨ। ਰਸਤੇ ਵਿੱਚ ਵੱਖ-ਵੱਖ ਥਾਵਾਂ 'ਤੇ ਲੋਕ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ।

ਮਾਨਸਾ ਪਹੁੰਚਣ ਤੋਂ ਬਾਅਦ ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਧਰਨੇ ਵਾਲੀ ਥਾਂ ਤੋਂ ਹੁੰਦੇ ਹੋਏ ਉਨ੍ਹਾਂ ਦੇ ਜੱਦੀ ਘਰ ਲਿਜਾਇਆ ਗਿਆ। ਇੱਥੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਇਲਾਕਾ ਵਾਸੀਆਂ ਨੇ ਪਰਵਿੰਦਰ ਸਿੰਘ ਝੋਟਾ ਦੇ ਅੰਤਿਮ ਦਰਸ਼ਨ ਕੀਤੇ। ਇਸ ਤੋਂ ਬਾਅਦ ਫੁੱਲਾਂ ਨਾਲ ਸਜਾਈ ਟਰੈਕਟਰ-ਟਰਾਲੀ ਵਿੱਚ ਉਨ੍ਹਾਂ ਦੀ ਮ੍ਰਿਤਕ ਦੇਹ ਰੱਖ ਕੇ ਸ਼ਹਿਰ ਵਿੱਚੋਂ ਅੰਤਿਮ ਯਾਤਰਾ ਕੱਢੀ ਗਈ।

ਇਸ ਦੁਖਦਾਈ ਮੌਕੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਪਰਵਿੰਦਰ ਸਿੰਘ ਝੋਟਾ ਦੀ ਪਤਨੀ ਅਤੇ ਬੱਚੇ ਆਪਣੇ ਪਿਆਰੇ ਨੂੰ ਅੰਤਿਮ ਵਿਦਾਈ ਦਿੰਦਿਆਂ ਭਾਵੁਕ ਹੋ ਗਏ। ਬੱਚਿਆਂ ਨੇ ਵੀ ਜੈਕਾਰੇ ਲਗਾਉਂਦਿਆਂ 'ਪਰਵਿੰਦਰ ਸਿੰਘ ਝੋਟਾ ਅਮਰ ਰਹੇ' ਦੇ ਨਾਅਰੇ ਲਗਾਏ। 

ਉੱਥੇ ਹੀ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਸਮਰਥਕਾਂ ਨੇ ਵੀ 'ਪਰਵਿੰਦਰ ਸਿੰਘ ਝੋਟਾ ਅਮਰ ਰਹੇ' ਦੇ ਨਾਅਰੇ ਲਗਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 
ਹਜ਼ਾਰਾਂ ਲੋਕਾਂ ਦੀ ਮੌਜੂਦਗੀ ਵਿੱਚ ਹੋਇਆ ਇਹ ਅੰਤਿਮ ਸਸਕਾਰ ਮਾਨਸਾ ਦੇ ਲੋਕਾਂ ਲਈ ਬੇਹੱਦ ਭਾਵੁਕ ਪਲ ਬਣ ਗਿਆ।

ਇਸ ਦੌਰਾਨ, ਝੋਠਾ ਦੇ ਪਿਤਾ ਭੀਮ ਸਿੰਘ ਆਪਣੀ ਭੁੱਖ ਹੜਤਾਲ ਜਾਰੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਐਸਐਸਪੀ ਵੈਭਵ ਚੌਧਰੀ ਦਾ ਤਬਾਦਲਾ ਨਹੀਂ ਹੋ ਜਾਂਦਾ। ਉਨ੍ਹਾਂ ਨੇ 5 ਤਰੀਕ ਤੋਂ ਕੁਝ ਨਹੀਂ ਖਾਧਾ ਹੈ ਅਤੇ ਸਿਰਫ਼ ਪਾਣੀ ਪੀ ਰਹੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਸਰ ਵਿੱਚ ਨਸ਼ਾ ਅਤੇ ਹਥਿਆਰਾਂ ਦੇ ਤਸਕਰਾਂ 'ਤੇ ਵੱਡੀ ਕਾਰਵਾਈ, 2 ਪਿਸਤੌਲ ਅਤੇ ਲਗਭਗ 2 ਕਿਲੋ ਹੈਰੋਇਨ ਬਰਾਮਦ, ਦੋ ਗ੍ਰਿਫ਼ਤਾਰ
 

Add Zee News as a Preferred Source
TAGS:
Punjab News