• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਤੋਂ ਬਚਾਉਣ ਵਾਲੇ ਅਕਾਲੀ ਆਗੂ ਨੇ ਦਿੱਤਾ ਅਸਤੀਫ਼ਾ

ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਤੋਂ ਬਚਾਉਣ ਵਾਲੇ ਅਕਾਲੀ ਆਗੂ ਨੇ ਦਿੱਤਾ ਅਸਤੀਫ਼ਾ

Gurdeep Makorad Resignation News: ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ।

Written ByRavinder Singh
Published: Oct 08, 2026, 04:25 PM IST|Updated: Oct 08, 2026, 04:28 PM IST
joinshare
ਦਰਬਾਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਤੋਂ ਬਚਾਉਣ ਵਾਲੇ  ਅਕਾਲੀ ਆਗੂ ਨੇ ਦਿੱਤਾ ਅਸਤੀਫ਼ਾ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Gurdeep Makorad Resignation News: ਸ਼੍ਰੋਮਣੀ ਅਕਾਲੀ ਦਲ ਨਾਲ ਜੁੜੀ ਇਸ ਵੇਲੇ ਦੀ ਵੱਡੀ ਸਿਆਸੀ ਖ਼ਬਰ ਸਾਹਮਣੇ ਆ ਰਹੀ ਹੈ। ਪਾਰਟੀ ਦੀ PAC ਦੇ ਮੈਂਬਰ ਅਤੇ ਮੂਣਕ ਤੋਂ ਦੋ ਵਾਰ ਚੇਅਰਮੈਨ ਰਹਿ ਚੁੱਕੇ ਸੀਨੀਅਰ ਆਗੂ ਗੁਰਦੀਪ ਸਿੰਘ ਮਕਰੋੜ ਨੇ ਭਾਵੁਕ ਹੁੰਦਿਆਂ ਪਾਰਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। 

ਗੁਰਦੀਪ ਸਿੰਘ ਮਕਰੋੜ ਨੇ ਫੇਸਬੁੱਕ ਲਾਈਵ ਦੌਰਾਨ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦੇ ਘਰ ਚਾਹ ਪੀਣ ਆਉਣਾ ਸੀ, ਜਿਸ ਲਈ ਘਰ ਵਿੱਚ ਪੂਰੀਆਂ ਤਿਆਰੀਆਂ ਕੀਤੀਆਂ ਗਈਆਂ ਸਨ। ਪਰ ਐਨ ਆਖ਼ਰੀ ਮੌਕੇ ਉਤੇ ਦੌਰਾ ਰੱਦ ਹੋਣ ਦਾ ਸੁਨੇਹਾ ਮਿਲਣ ਤੋਂ ਬਾਅਦ ਉਹ ਬੇਹੱਦ ਭਾਵੁਕ ਹੋ ਗਏ। ਗੁਰਦੀਪ ਸਿੰਘ ਮਕਰੋੜ ਨੇ ਦਾਅਵਾ ਕੀਤਾ ਕਿ ਉਹ 1982 ਦੇ ਧਰਮ ਯੁੱਧ ਮੋਰਚੇ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਲਈ ਲੰਮੇ ਸਮੇਂ ਤੋਂ ਵਫ਼ਾਦਾਰ ਸਿਪਾਹੀ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਦੇ ਵੀ MLA ਜਾਂ ਹਲਕਾ ਇੰਚਾਰਜ ਦੀ ਟਿਕਟ ਦੀ ਮੰਗ ਨਹੀਂ ਕੀਤੀ। 

ਮਕਰੋੜ ਨੇ 4 ਦਸੰਬਰ 2024 ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦਾ ਦਾਅਵਾ ਹੈ ਕਿ ਉਸ ਸਮੇਂ ਉਨ੍ਹਾਂ ਨੇ ਹਮਲਾਵਰ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕਰਨ ਵਿੱਚ ਭੂਮਿਕਾ ਨਿਭਾਈ ਸੀ। ਉਨ੍ਹਾਂ ਮੁਤਾਬਕ ਇਸ ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੇ ਉਨ੍ਹਾਂ ਦੇ ਘਰ ਆ ਕੇ ਚਾਹ ਪੀਣ ਦਾ ਵਾਅਦਾ ਕੀਤਾ ਸੀ। ਪਰ ਹੁਣ ਜਦੋਂ 8 ਤਾਰੀਖ਼ ਨੂੰ ਸੁਖਬੀਰ ਬਾਦਲ ਦੇ ਉਨ੍ਹਾਂ ਦੇ ਘਰ ਆਉਣ ਦੀਆਂ ਤਿਆਰੀਆਂ ਕੀਤੀਆਂ ਗਈਆਂ ਤਾਂ ਐਨ ਮੌਕੇ ਉਤੇ ਦੌਰਾ ਰੱਦ ਹੋਣ ਦੀ ਜਾਣਕਾਰੀ ਮਿਲੀ। 

ਮਕਰੋੜ ਨੇ ਦੱਸਿਆ ਕਿ ਘਰ ਦੀ ਸਫ਼ਾਈ, ਰੰਗ-ਰੋਗਨ, ਟੈਂਟ ਅਤੇ ਕਰੀਬ 500 ਲੋਕਾਂ ਦੇ ਖਾਣ-ਪੀਣ ਤੱਕ ਦਾ ਪ੍ਰਬੰਧ ਕੀਤਾ ਗਿਆ ਸੀ। ਭਾਵੁਕ ਹੋਏ ਗੁਰਦੀਪ ਸਿੰਘ ਮਕਰੋੜ ਨੇ ਹੱਥ ਜੋੜ ਕੇ ਕਿਹਾ ਕਿ 44 ਸਾਲ ਦੀ ਵਫ਼ਾਦਾਰੀ ਤੋਂ ਬਾਅਦ ਮਿਲੀ ਇਸ ਨਿਰਾਸ਼ਾ ਨੇ ਉਨ੍ਹਾਂ ਨੂੰ ਇਹ ਫ਼ੈਸਲਾ ਲੈਣ ਲਈ ਮਜਬੂਰ ਕੀਤਾ। 

ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਹੁਣ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋਣਗੇ ਅਤੇ ਸਿਆਸਤ ਤੋਂ ਕਿਨਾਰਾ ਕਰਕੇ ਘਰ ਬੈਠਣਗੇ।
 

Add Zee News as a Preferred Source
TAGS:
Shiromani Akali Dal
Zee punjabi News
Punjabi News