• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਹਲਕਾ ਜਲਾਲਾਬਾਦ ’ਚ ਅਕਾਲੀ ਦਲ ਤੇ ‘ਆਪ’ ਨੂੰ ਸਿਆਸੀ ਝਟਕਾ; ਇਹ ਆਗੂ ਕਾਂਗਰਸ ਵਿੱਚ ਸ਼ਾਮਲ

ਹਲਕਾ ਜਲਾਲਾਬਾਦ ’ਚ ਅਕਾਲੀ ਦਲ ਤੇ ‘ਆਪ’ ਨੂੰ ਸਿਆਸੀ ਝਟਕਾ; ਇਹ ਆਗੂ ਕਾਂਗਰਸ ਵਿੱਚ ਸ਼ਾਮਲ

Jalalabad News ਜਲਾਲਾਬਾਦ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਰਸਮੀ ਤੌਰ 'ਤੇ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ।

Written ByRavinder Singh
Published: Nov 25, 2026, 11:08 IST|Updated: Nov 25, 2026, 11:16 IST
joinshare
ਹਲਕਾ ਜਲਾਲਾਬਾਦ ’ਚ ਅਕਾਲੀ ਦਲ ਤੇ ‘ਆਪ’ ਨੂੰ ਸਿਆਸੀ ਝਟਕਾ; ਇਹ ਆਗੂ ਕਾਂਗਰਸ ਵਿੱਚ ਸ਼ਾਮਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਬੇਅਦਬੀ ਰੋਕੂ ਕਾਨੂੰਨ ਮਾਮਲਾ; ਮਾਹਿਰ ਕਮੇਟੀ ਨੇ ਤਾਲਮੇਲ ਕਮੇਟੀ ਨੂੰ ਮੀਟਿੰਗ ਲਈ ਸੱਦਿਆ

ਬੇਅਦਬੀ ਰੋਕੂ ਕਾਨੂੰਨ ਮਾਮਲਾ; ਮਾਹਿਰ ਕਮੇਟੀ ਨੇ ਤਾਲਮੇਲ ਕਮੇਟੀ ਨੂੰ ਮੀਟਿੰਗ ਲਈ ਸੱਦਿਆ

2

ਗੁਰੂ ਨਗਰੀ ਦੀ ਪਵਿੱਤਰਤਾ ਨੂੰ ਢਾਹ ਲਾਉਂਦੀ ਹੁੱਲੜਬਾਜ਼ੀ! ਸੰਗਤ ਦੀ ਸ਼ਰਧਾ ਦੇ ਰਾਹ ਵਿੱਚ ਰੋੜਾ ਬਣੇ ਕੁਝ ਸ਼ਰਾਰਤੀ ਨੌਜਵਾਨ

3

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

4

ਹਲਕਾ ਜਲਾਲਾਬਾਦ ’ਚ ਅਕਾਲੀ ਦਲ ਤੇ ‘ਆਪ’ ਨੂੰ ਸਿਆਸੀ ਝਟਕਾ; ਇਹ ਆਗੂ ਕਾਂਗਰਸ ਵਿੱਚ ਸ਼ਾਮਲ

5

ਜਲੰਧਰ ਵਿੱਚ ਪ੍ਰਾਪਰਟੀ ਡੀਲਰ ਦਾ ਕਤਲ: ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰ 'ਤੇ ਹਮਲੇ ਦਾ ਲਗਾਇਆ ਦੋਸ਼

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Jalalabad News: ਚੋਣ ਪ੍ਰਚਾਰ ਤੋਂ ਪਹਿਲਾਂ ਜਲਾਲਾਬਾਦ ਵਿੱਚ ਦਲ ਬਦਲੀਆਂ ਦੀ ਲਹਿਰ ਸ਼ੁਰੂ ਹੋ ਗਈ ਹੈ। ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਾਂਗਰਸ ਨਾਲ ਹੱਥ ਮਿਲਾਇਆ ਹੈ, ਜਿਸ ਨਾਲ ਸਥਾਨਕ ਰਾਜਨੀਤੀ ਵਿੱਚ ਇੱਕ ਨਵੀਂ ਹਲਚਲ ਪੈਦਾ ਹੋ ਗਈ ਹੈ। ਹਲਕਾ ਜਲਾਲਾਬਾਦ ਵਿਖੇ ਵਿਰੋਧੀ ਧਿਰਾਂ ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਕਈ ਪ੍ਰਮੁੱਖ ਆਗੂ ਆਪੋ-ਆਪਣੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਰਸਮੀ ਤੌਰ 'ਤੇ ਪੰਜਾਬ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋ ਗਏ।  ਇਨ੍ਹਾਂ ਸ਼ਮੂਲੀਅਤਾਂ ਨੂੰ ਹਲਕੇ ਵਿੱਚ ਕਾਂਗਰਸ ਦੀ ਸਿਆਸੀ ਪਕੜ ਮਜ਼ਬੂਤ ਕਰਨ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ, ਕਿਉਂਕਿ ਚੋਣਾਂ ਤੋਂ ਪਹਿਲਾਂ ਦੂਜੀਆਂ ਪਾਰਟੀਆਂ ਦੇ ਆਗੂਆਂ ਦਾ ਪਾਲਾ ਬਦਲਣਾ ਸਿਆਸੀ ਸਮੀਕਰਨਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ।

ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੀਆਂ ਸ਼ਖ਼ਸੀਅਤਾਂ:
ਡਾ. ਰਾਜ ਸਿੰਘ ਡਿੱਬੀਪੁਰਾ (ਮੀਤ ਪ੍ਰਧਾਨ, ਹਲਕਾ ਜਲਾਲਾਬਾਦ - ਸ਼੍ਰੋਮਣੀ ਅਕਾਲੀ ਦਲ) ਸੁਨੀਲ ਜੋਸ਼ਨ ਰਿੰਕੂ (ਉੱਘੇ ਉਦਯੋਗਪਤੀ), ਡਾ. ਜੰਗੀਰ ਸਿੰਘ (ਮੌਜੂਦਾ ਸਰਕਲ ਪ੍ਰਧਾਨ, SAD), ਰਣਜੀਤ ਸਿੰਘ ਲਾਡੀ ਖਹਿਰਾ (ਸਾਬਕਾ ਯੂਥ ਪ੍ਰਧਾਨ, ਬਲਾਕ ਸ਼ਹਿਰੀ SAD), ਸੋਨਾ ਸਿੰਘ (ਸਾਬਕਾ ਸਰਪੰਚ ਤੇ ਸਰਕਲ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ), ⁠ਸੁਖਵਿੰਦਰ ਸਿੰਘ, ਜਸਵੰਤ ਸਿੰਘ, ਸੁਖਦੇਵ ਸਿੰਘ ਸਵਨਾ ਘੁਬਾਇਆ (ਆਮ ਆਦਮੀ ਪਾਰਟੀ) ਸ਼ਾਮਲ ਹਨ।
ਪਾਰਟੀ ਦੀ ਲੀਡਰਸ਼ਿਪ ਵੱਲੋਂ ਸਾਰੇ ਆਗੂਆਂ ਦਾ ਕਾਂਗਰਸ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਦਾ ਗਠਜੋੜ ਕਸੌਟੀ ਉਤੇ ਹਮੇਸ਼ਾ ਖਰਾ ਉਤਰਿਆ; ਪੀਐਮ ਨਰਿੰਦਰ ਮੋਦੀ ਵੱਡਾ ਬਿਆਨ

 ਇਸ ਮੌਕੇ ਲੀਡਰਸ਼ਿਪ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਆਉਣ ਨਾਲ ਹਲਕਾ ਜਲਾਲਾਬਾਦ ਅੰਦਰ ਕਾਂਗਰਸ ਪਾਰਟੀ ਨੂੰ ਹੋਰ ਵੀ ਵੱਡਾ ਬਲ ਮਿਲਿਆ ਹੈ। ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕੀਤਾ, ਇਸਨੂੰ ਜਲਾਲਾਬਾਦ ਵਿੱਚ ਸੰਗਠਨ ਨੂੰ ਮਜ਼ਬੂਤ ​​ਕਰਨ ਵੱਲ ਇੱਕ ਮਹੱਤਵਪੂਰਨ ਕਦਮ ਦੱਸਿਆ। ਇਨ੍ਹਾਂ ਆਗੂਆਂ ਦੇ ਕਾਂਗਰਸ ਵਿੱਚ ਆਉਣ ਨਾਲ ਹਲਕੇ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗਠਜੋੜ ਦਰਮਿਆਨ 'ਡੀਐਨਏ ਟੈਸਟ' ਤੇ 'ਬੀ-ਟੀਮ' ਦੇ ਬਿਆਨਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ

Add Zee News as a Preferred Source
TAGS:
Punjab News