• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

Jathedar Sri Akal Takht Sahib News(ਭਰਤ ਸ਼ਰਮਾ): ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ।

Written ByRavinder Singh
Published: Oct 25, 2026, 01:25 PM IST|Updated: Oct 25, 2026, 01:32 PM IST
joinshare
ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਨੌਜਵਾਨ ਨੇ ਡਾਕਟਰ ਦੀ ਕੀਤੀ ਕੁੱਟਮਾਰ; ਨਰਸ ਤੇ ਐਂਬੂਲੈਂਸ ਡਰਾਈਵਰ ਉਪਰ ਵੀ ਕੀਤਾ ਹਮਲਾ

ਨੌਜਵਾਨ ਨੇ ਡਾਕਟਰ ਦੀ ਕੀਤੀ ਕੁੱਟਮਾਰ; ਨਰਸ ਤੇ ਐਂਬੂਲੈਂਸ ਡਰਾਈਵਰ ਉਪਰ ਵੀ ਕੀਤਾ ਹਮਲਾ

2

ਮੀਂਹ ਤੇ ਗੜ੍ਹੇਮਾਰੀ ਕਾਰਨ ਕਿਸਾਨਾਂ ਦੀ ਫਸਲ ਨੁਕਸਾਨੀ; ਮੰਡੀਆਂ ਵਿੱਚ ਡੁੱਬਿਆ ਝੋਨਾ

3

ਜਥੇਦਾਰ ਵੱਲੋਂ ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ 28 ਅਕਤੂਬਰ ਨੂੰ ਅਰਦਾਸ ਕਰਨ ਸੰਦੇਸ਼

4

ਕਾਂਗਰਸ ਨੂੰ ਲੱਗਾ ਵੱਡਾ ਝਟਕਾ; ਸਾਬਕਾ ਵਿਧਾਇਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

5

"ਮਨ ਕੀ ਬਾਤ" ਪ੍ਰੋਗਰਾਮ ਵਿੱਚ ਪੀਐਮ ਮੋਦੀ ਨੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਜੈਵਿਕ ਕਪਾਹ ਦੀ ਖੇਤੀ ਕੀਤੀ ਤਾਰੀਫ਼

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Jathedar Sri Akal Takht Sahib News(ਭਰਤ ਸ਼ਰਮਾ): ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਗੁਰੂ ਖ਼ਾਲਸਾ ਪੰਥ ਨੂੰ ਸੰਦੇਸ਼ ਦਿੱਤਾ ਹੈ ਕਿ ਮਿਤੀ 28 ਅਕਤੂਬਰ 2026 ਨੂੰ ਦੇਸ਼ ਵਿਦੇਸ਼ ਵਿੱਚ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਕਰਕੇ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਲਈ ਅਤੇ ਪੰਜਾਬ ਦੇ ਨੌਜਵਾਨਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਵਰਤਾਰਾ ਘੁਣ ਵਾਂਗ ਪੰਜਾਬ ਦੀ ਜਵਾਨੀ ਨੂੰ ਖਾ ਰਿਹਾ ਹੈ। ਜੇਕਰ ਮੈਡੀਕਲ ਨਸ਼ਿਆਂ ਦੀ ਲੜੀ ਅਤੇ ਸੰਥੈਟਿਕ ਨਸ਼ਿਆਂ ਦਾ ਨੈਟਵਰਕ ਸਰਕਾਰਾਂ ਨੇ ਨਾ ਤੋੜਿਆ ਤਾਂ ਆਉਣ ਵਾਲੇ ਸਮੇਂ ਅੰਦਰ ਇਸ ਦੇ ਜਵਾਨੀ ਲਈ ਬਹੁਤ ਭੈੜੇ ਨਤੀਜੇ ਹੋ ਸਕਦੇ ਹਨ। ਉਨ੍ਹਾਂ ਨੇ ਸਮਾਜ ਦੇ ਹਰ ਵਰਗ ਨੂੰ ਪਰਵਿੰਦਰ ਸਿੰਘ ਦੇ ਪਰਿਵਾਰ ਨਾਲ ਇਨਸਾਫ ਦੀ ਲੜਾਈ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਗੱਲ ਆਖੀ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਨਸ਼ੇ ਦੀ ਸਮੱਸਿਆ ਵਿਸ਼ਵ ਪੱਧਰ ਦੀ ਹੈ ਪਰ ਗੁਰੂ ਸਾਹਿਬਾਨ ਨੇ ਸਿੱਖ ਨੂੰ ਕਿਸੇ ਵੀ ਤਰ੍ਹਾਂ ਦੇ ਨਸ਼ਿਆਂ ਤੋਂ ਵਰਜਿਆ ਹੈ ਤੇ ਗੁਰਮਤਿ ਅਨੁਸਾਰੀ ਇੱਕ ਸੱਚਾ ਤੇ ਸੁੱਚਾ ਜੀਵਨ ਬਤੀਤ ਕਰਨ ਸਿੱਖਿਆ ਦਿੱਤੀ ਹੈ। 

ਉਨ੍ਹਾਂ ਕਿਹਾ ਕਿ ਜਿਹੜੇ ਵੀ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸੇ ਹਨ। ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਨਾਲ ਜੁੜ ਕੇ ਆਪਣੀ ਦ੍ਰਿੜ੍ਹ ਇੱਛਾ ਸ਼ਕਤੀ ਨਾਲ ਨਸ਼ੇ ਨੂੰ ਛੱਡ ਸਕਦੇ ਹਨ ਅਤੇ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਦੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਦੀਆਂ ਚਰਚਾਵਾਂ ਦਰਮਿਆਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਵੱਡਾ ਬਿਆਨ

 ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਅਤੇ ਮੁੱਖ ਧਾਰਾ ਵਿੱਚ ਜੋੜਣ ਲਈ ਵੀ ਵਿਸ਼ੇਸ਼ ਉਪਰਾਲੇ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਮਾਜ ਅੰਦਰ ਨਸ਼ਾ ਵੇਚ ਰਹੇ ਹਨ ਉਨ੍ਹਾਂ ਦਾ ਪੂਰਨ ਬਾਈਕਾਟ ਹੋਵੇ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਹੋਵੇ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, 40 ਤੋਂ 50 ਲੱਖ ਰੁਪਏ ਦੀ ਜਾਇਦਾਦ 'ਤੇ ਚੱਲਿਆ ਪੀਲਾ ਪੰਜਾ

Add Zee News as a Preferred Source
TAGS:
Punjab News