SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਦੇ ਇਸ ਜ਼ਿਲ੍ਹੇ ਵਿਚੋਂ PGI ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਸ਼ੁਰੂ

MLA Rana Inder Pratap Singh News: ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਇੱਕ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਪੀਜੀਆਈ ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ।

Written By Ravinder Singh
Published: Oct 19, 2026, 01:08 PM IST | Updated: Oct 19, 2026, 01:11 PM IST
Join

MLA Rana Inder Pratap Singh News: ਹਲਕਾ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਲੋੜਵੰਦ ਮਰੀਜ਼ਾਂ ਦੀ ਸਹੂਲਤ ਲਈ ਇੱਕ ਸ਼ਲਾਘਾਯੋਗ ਪਹਿਲਕਦਮੀ ਕਰਦਿਆਂ ਪੀਜੀਆਈ ਚੰਡੀਗੜ੍ਹ ਲਈ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਅੱਜ ਪਹਿਲੇ ਦਿਨ ਇਸ ਬੱਸ ਨੂੰ ਰਵਾਨਾ ਕੀਤਾ ਗਿਆ। ਇਸ ਸੇਵਾ ਦੇ ਸ਼ੁਰੂ ਹੋਣ ਨਾਲ ਇਲਾਜ ਲਈ ਚੰਡੀਗੜ੍ਹ ਜਾਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲਣ ਦੀ ਉਮੀਦ ਹੈ।

ਇਸ ਸੇਵਾ ਤਹਿਤ ਬੱਸ ਹਫ਼ਤੇ ਵਿੱਚ ਦੋ ਤੋਂ ਤਿੰਨ ਵਾਰ ਚੱਲਿਆ ਕਰੇਗੀ ਅਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਦਫ਼ਤਰ ਤੋਂ ਰਵਾਨਾ ਹੋਵੇਗੀ। ਇਸ ਉਪਰਾਲੇ ਵਿੱਚ ਹੈਲਪਿੰਗ ਹੈਂਡ ਸੰਸਥਾ ਵੀ ਸਹਿਯੋਗ ਦੇਵੇਗੀ, ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਦੇ ਇਸ ਕਾਰਜ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਕਰਵਾਉਣ ਲਈ ਸੁਲਤਾਨਪੁਰ ਲੋਧੀ ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਮਰੀਜ਼ ਜਾਂਦੇ ਹਨ। ਕਈ ਵਾਰ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਆਵਾਜਾਈ ਦੇ ਪ੍ਰਬੰਧ ਅਤੇ ਕਿਰਾਏ ਕਾਰਨ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਖ਼ਾਸ ਕਰਕੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਲਈ ਇਲਾਜ ਦੇ ਨਾਲ-ਨਾਲ ਆਉਣ-ਜਾਣ ਦਾ ਖਰਚਾ ਚੁੱਕਣਾ ਵੀ ਵੱਡੀ ਚੁਣੌਤੀ ਬਣ ਜਾਂਦਾ ਹੈ।

ਅਜਿਹੇ ਹਾਲਾਤ ਵਿੱਚ ਮੁਫ਼ਤ ਬੱਸ ਸੇਵਾ ਦੀ ਸ਼ੁਰੂਆਤ ਮਰੀਜ਼ਾਂ ਲਈ ਵੱਡੀ ਰਾਹਤ ਸਾਬਤ ਹੋ ਸਕਦੀ ਹੈ। ਇਸ ਨਾਲ ਨਾ ਸਿਰਫ਼ ਉਨ੍ਹਾਂ ਦੇ ਆਉਣ-ਜਾਣ ਦੇ ਖਰਚੇ ਵਿੱਚ ਬਚਤ ਹੋਵੇਗੀ, ਸਗੋਂ ਪੀਜੀਆਈ ਚੰਡੀਗੜ੍ਹ ਤੱਕ ਪਹੁੰਚਣ ਲਈ ਆਵਾਜਾਈ ਦਾ ਪ੍ਰਬੰਧ ਕਰਨਾ ਵੀ ਆਸਾਨ ਹੋਵੇਗਾ।

ਇਹ ਵੀ ਪੜ੍ਹੋ : ਹੁਣ ਦੁਨੀਆ ਭਰ ਦੇ ਲੋਕ ਲੈ ਸਕਣਗੇ ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਦਾ ਸੁਆਦ: ਮੁੱਖ ਮੰਤਰੀ ਭਗਵੰਤ ਮਾਨ

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੀ ਇਸ ਪਹਿਲਕਦਮੀ ਅਤੇ ਹੈਲਪਿੰਗ ਹੈਂਡ ਸੰਸਥਾ ਦੇ ਸਹਿਯੋਗ ਨਾਲ ਸ਼ੁਰੂ ਹੋਈ ਇਹ ਸੇਵਾ ਲੋਕ-ਭਲਾਈ ਵੱਲ ਇੱਕ ਅਹਿਮ ਕਦਮ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਇਹ ਸਹੂਲਤ ਹਲਕੇ ਦੇ ਲੋੜਵੰਦ ਮਰੀਜ਼ਾਂ ਲਈ ਲਾਹੇਵੰਦ ਸਾਬਤ ਹੋਵੇਗੀ ਅਤੇ ਉਨ੍ਹਾਂ ਨੂੰ ਇਲਾਜ ਦੌਰਾਨ ਆਵਾਜਾਈ ਦੀ ਸਮੱਸਿਆ ਤੋਂ ਕੁਝ ਹੱਦ ਤੱਕ ਰਾਹਤ ਮਿਲੇਗੀ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਪਰਵਿੰਦਰ ਝੋਟਾ ਲਈ ਧਰਨੇ ਉਤੇ ਬੈਠੀ ਐਕਸ਼ਨ ਕਮੇਟੀ ਨਾਲ ਗੱਲਬਾਤ ਲਈ ਟੀਮ ਦਾ ਕੀਤਾ ਗਠਨ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES