• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ; ਅਦਾਲਤ ਵਿੱਚ ਅਰਜ਼ੀ ਦਾਇਰ

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ; ਅਦਾਲਤ ਵਿੱਚ ਅਰਜ਼ੀ ਦਾਇਰ

Amritpal Singh Parole News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ।

Written ByRavinder Singh
Published: Nov 11, 2026, 18:19 IST|Updated: Nov 11, 2026, 18:22 IST
joinshare
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਮੰਗ; ਅਦਾਲਤ ਵਿੱਚ ਅਰਜ਼ੀ ਦਾਇਰ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ 'ਤੇ ਸਾਧੇ ਨਿਸ਼ਾਨੇ; ਪੀਸੀਐਸ ਉਮੀਦਵਾਰਾਂ ਦਾ ਮੁੱਦਾ ਚੁੱਕਿਆ

2

ਸੁਖਦੇਵ ਸਿੰਘ ਕੰਗ ਨੇ ਇਟਲੀ 'ਚ ਸੋਨੀਆ ਗਾਂਧੀ ਦੇ ਬਚਪਨ ਦਾ ਘਰ ਖਰੀਦਿਆ; ਅਜਾਇਬ ਘਰ ਵਿੱਚ ਬਦਲਣ ਦੀ ਯੋਜਨਾ

3

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ

4

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪੁੱਜਿਆ; ਬਾਕੀ ਰਸਮਾਂ ਵੀਡੀਓ ਕਾਨਫਰੰਸਿੰਗ ਰਾਹੀਂ ਹੋਣਗੀਆਂ

5

ਅਕਾਲੀ ਦਲ ''ਪੁਨਰ ਸੁਰਜੀਤ'' ਨੂੰ ਵੱਡਾ ਝਟਕਾ; ਕਈ ਆਗੂ ਅਕਾਲੀ ਦਲ ਬਾਦਲ ਵਿੱਚ ਸ਼ਾਮਿਲ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Amritpal Singh Parole News: ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦੇ ਅਕਾਲ ਚਲਾਣੇ ਤੋਂ ਬਾਅਦ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਅਦਾਲਤ ਦਾ ਦਰਵਾਜ਼ਾ ਖੜਕਾਇਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਕਰਮਵੀਰ ਸਿੰਘ ਨੇ ਐਡੀਸ਼ਨਲ ਸੈਸ਼ਨ ਜੱਜ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਮਾਨਵੀ ਆਧਾਰ ’ਤੇ ਅੰਤਰਿਮ ਜ਼ਮਾਨਤ ਜਾਂ ਪੈਰੋਲ ਦੇਣ ਦੀ ਮੰਗ ਕੀਤੀ ਹੈ।

ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਕਰਮਵੀਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਆਪਣੀ ਦਾਦੀ ਦੇ ਬੇਹੱਦ ਕਰੀਬ ਸਨ ਅਤੇ ਉਨ੍ਹਾਂ ਦਾ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣਾ ਧਾਰਮਿਕ ਅਤੇ ਪਰਿਵਾਰਕ ਪੱਖੋਂ ਬਹੁਤ ਜ਼ਰੂਰੀ ਹੈ। 

ਉਨ੍ਹਾਂ ਦੱਸਿਆ ਕਿ 14 ਤਾਰੀਖ ਨੂੰ ਮਾਤਾ ਜੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਸ ਤੋਂ ਅਗਲੇ ਦਿਨ 15 ਤਾਰੀਖ ਨੂੰ ਅਸਥੀਆਂ ਜਲ ਪ੍ਰਵਾਹ ਕੀਤੀਆਂ ਜਾਣਗੀਆਂ ਅਤੇ ਉਸੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ। ਇਸ ਤੋਂ ਬਾਅਦ 17 ਤਾਰੀਖ ਨੂੰ ਪਾਠ ਦੇ ਭੋਗ ਪਾਏ ਜਾਣਗੇ ਅਤੇ ਅੰਤਿਮ ਅਰਦਾਸ ਕੀਤੀ ਜਾਵੇਗੀ। ਇਨ੍ਹਾਂ ਸਾਰੀਆਂ ਰਸਮਾਂ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਕੁਝ ਸਮੇਂ ਦੀ ਰਾਹਤ ਦੇਣ ਦੀ ਮੰਗ ਕੀਤੀ ਗਈ ਹੈ।

ਐਡਵੋਕੇਟ ਕਰਮਵੀਰ ਸਿੰਘ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਜਦੋਂ ਮਾਤਾ ਚਰਨ ਕੌਰ ਬਹੁਤ ਬਿਮਾਰ ਸਨ ਅਤੇ ਆਪਣੀ ਜ਼ਿੰਦਗੀ ਦੇ ਆਖਰੀ ਦੌਰ ਵਿੱਚ ਸਨ ਤਾਂ ਉਨ੍ਹਾਂ ਦੀ ਆਖਰੀ ਇੱਛਾ ਆਪਣੇ ਪੋਤੇ ਅੰਮ੍ਰਿਤਪਾਲ ਸਿੰਘ ਨਾਲ ਗੱਲ ਕਰਨ ਦੀ ਸੀ। ਪਰ ਪ੍ਰਸ਼ਾਸਨ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦੇ ਕੇ ਮੁਲਾਕਾਤ ਨਹੀਂ ਹੋਣ ਦਿੱਤੀ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਅਦਾਲਤ ਵੱਲੋਂ 10 ਮਿੰਟ ਦੀ ਵੀਡੀਓ ਕਾਲ ਦੀ ਇਜਾਜ਼ਤ ਦਿੱਤੇ ਜਾਣ ਦੇ ਬਾਵਜੂਦ ਸਰਕਾਰ ਨੇ ਇਹ ਕਾਲ ਵੀ ਨਹੀਂ ਕਰਵਾਈ, ਜੋ ਕਿ ਬੇਹੱਦ ਨਿੰਦਣਯੋਗ ਹੈ।

ਵਕੀਲ ਨੇ ਤਰਕ ਦਿੱਤਾ ਕਿ ਕਿਸੇ ਪਰਿਵਾਰਕ ਮੈਂਬਰ ਦੇ ਅਕਾਲ ਚਲਾਣੇ ’ਤੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਮਾਨਵੀ ਆਧਾਰ ’ਤੇ ਪੈਰੋਲ ਜਾਂ ਜ਼ਮਾਨਤ ਦੇਣ ਦੀ ਵਿਵਸਥਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਅਪਰਾਧਾਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਵੀ ਅਜਿਹੇ ਮੌਕਿਆਂ ’ਤੇ ਰਾਹਤ ਦਿੱਤੀ ਜਾਂਦੀ ਹੈ, ਇਸ ਲਈ ਅੰਮ੍ਰਿਤਪਾਲ ਸਿੰਘ ਨੂੰ ਵੀ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਨਿਭਾਉਣ ਦਾ ਮੌਕਾ ਮਿਲਣਾ ਚਾਹੀਦਾ ਹੈ।

ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਮਿਲਣ ਵਾਲੀ ਪੈਰੋਲ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਐਡਵੋਕੇਟ ਕਰਮਵੀਰ ਸਿੰਘ ਨੇ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਜਬਰ-ਜਨਾਹ ਅਤੇ ਕਤਲ ਵਰਗੇ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀ ਨੂੰ ਵੀ ਵਾਰ-ਵਾਰ ਪੈਰੋਲ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ, ਜਦਕਿ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੱਖਪਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਦਾਲਤ ਮਾਨਵੀ ਆਧਾਰ ’ਤੇ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਂਦਿਆਂ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਵੇ।

ਇਹ ਵੀ ਪੜ੍ਹੋ : ਅਕਾਲੀ ਦਲ ਨੇ ਚੋਣ ਸਰਗਰਮੀਆਂ ਕੀਤੀਆਂ ਤੇਜ਼; ਸੁਖਬੀਰ ਬਾਦਲ ਨੇ ਕੋਟਕਪੂਰਾ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ
 

Add Zee News as a Preferred Source
TAGS:
Punjab News