• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ: ਡੀਆਈਜੀ ਹਰਮਨਬੀਰ ਸਿੰਘ ਗਿੱਲ

ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ: ਡੀਆਈਜੀ ਹਰਮਨਬੀਰ ਸਿੰਘ ਗਿੱਲ

Punjab ​Border Security: ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਚੁਸਤ-ਦਰੁਸਤ ਕਰਨ ਅਤੇ ਸਰਹੱਦ ਪਾਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਆਈ.ਪੀ.ਐੱਸ. ਅਧਿਕਾਰੀ ਹਰਮਨਬੀਰ ਸਿੰਘ ਗਿੱਲ ਨੇ ਬਾਰਡਰ ਰੇਂਜ ਦੇ ਨਵੇਂ ਡੀ.ਆਈ.ਜੀ. (DIG) ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ।

Written ByRavinder Singh
Published: Nov 27, 2026, 14:03 IST|Updated: Nov 27, 2026, 14:06 IST
joinshare
ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਨਵੀਂ ਰਣਨੀਤੀ ਤਿਆਰ: ਡੀਆਈਜੀ ਹਰਮਨਬੀਰ ਸਿੰਘ ਗਿੱਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਲੌਂਗੋਵਾਲ ਇੰਜੀਨੀਅਰ ਕਾਲਜ ਵਿੱਚ ਭੇਦਭਰੇ ਹਾਲਾਤ ਵਿੱਚ ਵਿਦਿਆਰਥੀ ਦੀ ਮੌਤ; ਧਰਨਾ ਜਾਰੀ

ਲੌਂਗੋਵਾਲ ਇੰਜੀਨੀਅਰ ਕਾਲਜ ਵਿੱਚ ਭੇਦਭਰੇ ਹਾਲਾਤ ਵਿੱਚ ਵਿਦਿਆਰਥੀ ਦੀ ਮੌਤ; ਧਰਨਾ ਜਾਰੀ

2

ਅਕਾਲੀ ਦਲ ਦੇ ਸਾਬਕਾ ਆਗੂ ਡਾ.ਨਿਸ਼ਾਨ ਸਿੰਘ ਕਾਂਗਰਸ ਵਿੱਚ ਸ਼ਾਮਲ

3

ਪੰਜਾਬ ਦੀ ਧੀ ਰਵਨੀਤ ਕੌਰ ਨੇ ਇਤਿਹਾਸ ਰਚਿਆ; ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿੱਚ ਨਾਮ ਦਰਜ, 26 ਸਕਿੰਟਾਂ ਵਿੱਚ ਪੀਰੀਅਡਿਕ ਟੇਬਲ ਦੇ 118 ਐਲੀਮੈਂਟ ਪੜ੍ਹੇ

4

ਰੂਸ ਵਿੱਚ ਜ਼ਬਰਦਸਤੀ ਫ਼ੌਜ ਵਿੱਚ ਭਰਤੀ ਕੀਤੇ ਜਾਣ ਮਗਰੋਂ ਯੂਕਰੇਨ ਵਿੱਚ ਫਸਿਆ ਪੰਜਾਬੀ ਨੌਜਵਾਨ

5

ਸ਼੍ਰੀਗੰਗਾਨਗਰ ਰੇਲਵੇ ਟਰੈਕ ਧਮਾਕਾ ਮਾਮਲੇ 'ਚ ਚੌਥੀ ਗ੍ਰਿਫ਼ਤਾਰੀ; ਗੁਰਦਾਸਪੁਰ ਤੋਂ ਪੰਜਾਬ ਪੁਲਿਸ ਮੁਲਾਜ਼ਮ ਦੇ ਪੁੱਤਰ ਕਾਬੂ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Punjab ​Border Security: ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਚੁਸਤ-ਦਰੁਸਤ ਕਰਨ ਅਤੇ ਸਰਹੱਦ ਪਾਰੋਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਠੱਲ੍ਹ ਪਾਉਣ ਦੀ ਦਿਸ਼ਾ ਵਿੱਚ ਆਈ.ਪੀ.ਐੱਸ. ਅਧਿਕਾਰੀ ਹਰਮਨਬੀਰ ਸਿੰਘ ਗਿੱਲ ਨੇ ਬਾਰਡਰ ਰੇਂਜ ਦੇ ਨਵੇਂ ਡੀ.ਆਈ.ਜੀ. (DIG) ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ ਹੈ। 

ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ​ਅਹੁਦਾ ਸੰਭਾਲਦਿਆਂ ਹੀ ਡੀ.ਆਈ.ਜੀ. ਗਿੱਲ ਨੇ ਸਰਹੱਦੀ ਸੁਰੱਖਿਆ, ਨਸ਼ਾ ਤਸਕਰੀ, ਡਰੋਨ ਚੁਣੌਤੀਆਂ ਅਤੇ ਨੌਜਵਾਨਾਂ ਨੂੰ ਅਪਰਾਧ ਦੇ ਜਾਲ ਤੋਂ ਬਚਾਉਣ ਲਈ ਆਪਣੀ ਵਿਸਤ੍ਰਿਤ ਰਣਨੀਤੀ ਸਾਂਝੀ ਕੀਤੀ।

​ਐਂਟੀ-ਡਰੋਨ ਸਿਸਟਮ ਅਤੇ ਰੱਖਿਆ ਕਤਾਰਾਂ 'ਤੇ ਵਿਸ਼ੇਸ਼ ਫੋਕਸ
ਡੀ.ਆਈ.ਜੀ. ਗਿੱਲ ਨੇ ਦੱਸਿਆ ਕਿ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣਾ ਪੁਲਿਸ ਦੀ ਮੁੱਖ ਤਰਜੀਹ ਹੈ। ਇਸ ਮਕਸਦ ਲਈ ਐਂਟੀ-ਡਰੋਨ ਸਿਸਟਮ ਨੂੰ ਹੋਰ ਅਤਿ-ਆਧੁਨਿਕ ਅਤੇ ਪ੍ਰਭਾਵਸ਼ਾਲੀ ਬਣਾਇਆ ਜਾਵੇਗਾ। 

ਉਨ੍ਹਾਂ ਕਿਹਾ ਕਿ ਸਰਹੱਦੀ ਸੁਰੱਖਿਆ ਦੇ ਮੱਦੇਨਜ਼ਰ ''ਫਸਟ ਅਤੇ ਸੈਕੰਡ ਲਾਈਨ ਆਫ ਡਿਫੈਂਸ'' (ਸੁਰੱਖਿਆ ਦੀ ਪਹਿਲੀ ਅਤੇ ਦੂਜੀ ਕਤਾਰ) 'ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ ਅਤੇ ਹਰ ਪੱਧਰ 'ਤੇ ਪੁਲਿਸ ਤੰਤਰ ਦੀ ਕਾਰਗੁਜ਼ਾਰੀ ਦੀ ਲਗਾਤਾਰ ਸਮੀਖਿਆ ਕੀਤੀ ਜਾਵੇਗੀ।

​ਪੇਂਡੂ ਰੱਖਿਆ ਕਮੇਟੀਆਂ ਹੋਣਗੀਆਂ ਸਰਗਰਮ
ਪੁਲਿਸ ਅਤੇ ਆਮ ਲੋਕਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨ ਲਈ ਸਰਹੱਦੀ ਪਿੰਡਾਂ ਵਿੱਚ ਪਹਿਲਾਂ ਤੋਂ ਬਣਾਈਆਂ ਗਈਆਂ ਪੇਂਡੂ ਰੱਖਿਆ ਕਮੇਟੀਆਂ (Village Defence Committees) ਨੂੰ ਮੁੜ ਸਰਗਰਮ ਕੀਤਾ ਜਾਵੇਗਾ। ਇਸ ਨਾਲ ਪਿੰਡ ਪੱਧਰ ''ਤੇ ਸ਼ੱਕੀ ਗਤੀਵਿਧੀਆਂ ਬਾਰੇ ਸੂਚਨਾਵਾਂ ਦਾ ਆਦਾਨ-ਪ੍ਰਦਾਨ ਤੇਜ਼ ਹੋ ਸਕੇਗਾ।

​ਨੌਜਵਾਨਾਂ ਨੂੰ ਬਚਾਉਣ ਲਈ ਜਾਗਰੂਕਤਾ ਮੁਹਿੰਮ
ਡੀ.ਆਈ.ਜੀ. ਨੇ ਸਖ਼ਤ ਲਹਿਜ਼ੇ ਵਿੱਚ ਚੇਤਾਵਨੀ ਦਿੱਤੀ ਕਿ ਨੌਜਵਾਨਾਂ ਨੂੰ ਪੈਸਿਆਂ ਜਾਂ ਹੋਰ ਲਾਲਚ ਦੇ ਕੇ ਦੇਸ਼-ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਵਰਤਣ ਵਾਲੇ ਸਮਾਜ ਵਿਰੋਧੀ ਤੱਤਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅਜਿਹੇ ਜਾਲ ਵਿੱਚ ਫਸਣ ਤੋਂ ਬਚਾਉਣ ਲਈ ਸਕੂਲਾਂ-ਕਾਲਜਾਂ ਅਤੇ ਪਿੰਡ ਪੱਧਰ ''ਤੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣਗੇ, ਤਾਂ ਜੋ ਛੋਟੀ ਉਮਰ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਸਹੀ ਦਿਸ਼ਾ ਦਿਖਾ ਕੇ ਸਮਾਜਿਕ ਤੌਰ 'ਤੇ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਸਕੇ।

ਇਹ ਵੀ ਪੜ੍ਹੋ : ਆਨੰਦ ਕਾਰਜ ਅਤੇ ਸੰਵਿਧਾਨਕ ਅਧਿਕਾਰਾਂ ਦੀ ਸੁਰੱਖਿਆ ਦੀ ਗਾਰੰਟੀ ਦੇਵੇ ਕੇਂਦਰ ਸਰਕਾਰ: ਰਵੀਇੰਦਰ ਸਿੰਘ

Add Zee News as a Preferred Source
TAGS:
Punjab News