• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਥਾਰ ਵਿੱਚ ਨੌਜਵਾਨ ਉਤੇ ਹਮਲੇ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ; ਲੜਕੀ ਨੇ ਕੀਤੀ ਖ਼ੁਦਕੁਸ਼ੀ

ਥਾਰ ਵਿੱਚ ਨੌਜਵਾਨ ਉਤੇ ਹਮਲੇ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ; ਲੜਕੀ ਨੇ ਕੀਤੀ ਖ਼ੁਦਕੁਸ਼ੀ

Ludhiana Thar Attack Case: ਲੁਧਿਆਣਾ ਦੇ ਹਰਚਰਨ ਨਗਰ ਇਲਾਕੇ ਵਿੱਚ ਦੇਰ ਰਾਤ ਘਰ ਦੇ ਬਾਹਰ ਥਾਰ ਵਿੱਚ ਗਏ ਨੌਜਵਾਨ ਉਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ।

Written ByRavinder Singh
Published: Nov 03, 2026, 04:53 PM IST|Updated: Nov 03, 2026, 04:58 PM IST
joinshare
ਥਾਰ ਵਿੱਚ ਨੌਜਵਾਨ ਉਤੇ ਹਮਲੇ ਦੇ ਮਾਮਲੇ ਵਿੱਚ ਆਇਆ ਨਵਾਂ ਮੋੜ; ਲੜਕੀ ਨੇ ਕੀਤੀ ਖ਼ੁਦਕੁਸ਼ੀ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਚੋਣਾਂ ਤੋਂ ਪਹਿਲਾਂ ਰਾਮਦਾਸ ਅਠਾਵਲੇ ਦਾ ਵੱਡਾ ਬਿਆਨ, ਭਾਜਪਾ-ਅਕਾਲੀ ਗਠਜੋੜ ਦੀ ਵਕਾਲਤ

ਪੰਜਾਬ ਚੋਣਾਂ ਤੋਂ ਪਹਿਲਾਂ ਰਾਮਦਾਸ ਅਠਾਵਲੇ ਦਾ ਵੱਡਾ ਬਿਆਨ, ਭਾਜਪਾ-ਅਕਾਲੀ ਗਠਜੋੜ ਦੀ ਵਕਾਲਤ

2

ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼, 11 ਗ੍ਰਿਫ਼ਤਾਰ

3

ਡੀਸੀ ਨੇ 60 ਏਕੜ ਰਕਬੇ 'ਚ ਬਿਨਾਂ ਅੱਗ ਲਗਾਏ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ ਕਿਸਾਨ ਦੀ ਕੀਤੀ ਸ਼ਲਾਘਾ

4

ਦਲਜੀਤ ਸਿੰਘ ਦੀ ਮੌਤ ਦਾ ਮਾਮਲਾ: ਹਾਈ ਕੋਰਟ ਦੇ ਹੁਕਮਾਂ ਮਗਰੋਂ ਪੀਜੀਆਈ ਵਿੱਚ ਦੁਬਾਰਾ ਹੋਵੇਗਾ ਪੋਸਟਮਾਰਟਮ

5

ਪੰਜਾਬ ਦੇ ਆਈਏਐਸ ਅਧਿਕਾਰੀਆਂ ਦਾ ਤਬਾਦਲੇ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Ludhiana Thar Attack Case: ਲੁਧਿਆਣਾ ਦੇ ਹਰਚਰਨ ਨਗਰ ਇਲਾਕੇ ਵਿੱਚ ਦੇਰ ਰਾਤ ਘਰ ਦੇ ਬਾਹਰ ਥਾਰ ਵਿੱਚ ਗਏ ਨੌਜਵਾਨ ਉਤੇ ਹਮਲਾ ਕਰਕੇ ਗੋਲੀਆਂ ਚਲਾਈਆਂ ਗਈਆਂ। ਨੌਜਵਾਨ ਦਾ ਦੋਸ਼ ਹੈ ਕਿ ਉਸਦੀ ਦੋਸਤ ਲੜਕੀ ਨੇ ਉਸਦੇ ਜਨਮ ਦਿਨ ਉਸਨੂੰ ਘਰ ਕੇਕ ਕੱਟਣ ਲਈ ਬੁਲਾਇਆ। ਉਸ ਤੋਂ ਬਾਅਦ ਉਸਦੇ ਭਰਾ ਅਤੇ ਮਾਂ ਤੇ ਸਾਥੀਆਂ ਨੇ ਹਮਲਾ ਕਰ ਦਿੱਤਾ।

 ਉਸ ਉਪਰ ਚਲਾਈਆਂ ਗੋਲੀਆਂ ਚਲਾਈਆਂ ਤਾਂ ਉਸ ਨੇ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ ਪਰ ਦੂਸਰੇ ਪਾਸੇ ਲੜਕੀ ਪਰਿਵਾਰ ਦਾ ਦੋਸ਼ ਲੜਕਾ ਲਗਾਤਾਰ ਲੜਕੀ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ ਜਦ ਦੇਰ ਰਾਤ ਇਹ ਘਟਨਾ ਘਟੀ ਉਸ ਤੋਂ ਬਾਅਦ ਲੜਕੀ ਨੇ ਆਤਮਹੱਤਿਆ ਕਰ ਲਈ। ਪਰਿਵਾਰ ਨੇ ਦੋਸ਼ੀ ਲੜਕੇ ਉਤੇ ਕਾਰਵਾਈ ਦੀ ਮੰਗ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ।

ਜਦੋਂ ਹੈਬੋਵਾਲ ਦਾ ਰਹਿਣ ਵਾਲਾ ਇੱਕ ਨੌਜਵਾਨ ਆਪਣੇ ਜਨਮਦਿਨ ਦੀ ਪਾਰਟੀ ਖਤਮ ਹੋਣ ਤੋਂ ਬਾਅਦ ਆਪਣੇ ਦੋਸਤ ਨੂੰ ਉਸਦੇ ਘਰ ਥਾਰ ਗੱਡੀ ਵਿੱਚ ਛੱਡਣ ਗਿਆ। ਨੌਜਵਾਨ ਨੇ ਦੋਸ਼ ਲਗਾਇਆ ਕਿ ਉਸਨੂੰ ਉਸਦੀ ਦੋਸਤ ਲੜਕੀ ਦਾ ਫੋਨ ਆਇਆ ਜਿਸਦੇ ਉਸ ਨਾਲ ਪਿਛਲੇ ਲੰਮੇ ਸਮੇਂ ਤੋਂ ਸਬੰਧ ਸਨ ਕਿ ਉਸਦੇ ਘਰ ਵਾਲੇ ਮਨ ਚੁੱਕੇ ਹਨ ਅਤੇ ਉਹ ਉਸਦੇ ਘਰੇ ਆਵੇ। 

ਨੌਜਵਾਨ ਨੇ ਕਿਹਾ ਜਦ ਉਸਦੇ ਘਰੇ ਗਿਆ ਤਾਂ ਕੁਝ ਨੌਜਵਾਨ ਅਤੇ ਲੜਕੀ ਦੀ ਮਾਂ ਘਰ ਦੇ ਬਾਹਰ ਖੜ੍ਹੀ ਸੀ ਤੇ ਉਸਦੀ ਗੱਡੀ ਤੇ ਹਮਲਾ ਕਰ ਦਿੱਤਾ ਅਤੇ ਗੱਡੀ ਉੱਤੇ 10 ਤੋਂ 12 ਗੋਲੀਆਂ ਚਲਾਈਆਂ ਗਈਆਂ ਅਤੇ ਬੜੀ ਮੁਸ਼ਕਲ ਦੇ ਨਾਲ ਜਾਨ ਬਚਾ ਕੇ ਉਹ ਆਪਣੇ ਘਰ ਵਾਪਸ ਆਇਆ। 

ਇਸ ਸਬੰਧੀ ਉਸਨੇ ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਕੀਤੀ। ਕੁਝ ਤਸਵੀਰਾਂ ਕੈਮਰੇ ਵਿੱਚ ਕੈਦ ਹੋਈਆਂ ਹਨ, ਜਿਸ ਵਿੱਚ ਨੌਜਵਾਨ ਆਪਣੀ ਗੱਡੀ ਭਜਾ ਰਿਹਾ ਹੈ ਤੇ ਦੋ ਤਿੰਨ ਗੱਡੀਆਂ ਨੂੰ ਟੱਕਰ ਵੀ ਮਾਰੀ ਅਤੇ ਕੁਝ ਨੌਜਵਾਨ ਉਥੇ ਖੜ੍ਹੇ ਸਨ। ਨੌਜਵਾਨ ਨੇ ਇਨਸਾਫ ਦੀ ਮੰਗ ਕੀਤੀ ਹੈ।

ਪਰ ਇਸ ਸਾਰੀ ਘਟਨਾ ਵਿੱਚ ਉਸ ਸਮੇਂ ਨਵਾਂ ਮੋੜ ਆਇਆ ਜਿਸ ਲੜਕੀ ਦੀ ਪਰਿਵਾਰ ਉੱਪਰ ਨੌਜਵਾਨ ਨੇ ਉਸ ਉਤੇ ਹਮਲਾ ਕਰਦੇ ਦੋਸ਼ ਲਗਾਇਆ ਉਸ ਲੜਕੀ ਨੇ ਆਤਮਹੱਤਿਆ ਕਰ ਲਈ, ਜਿਸਦੇ ਰੋਸ ਵਿੱਚ ਪਰਿਵਾਰ ਵਾਲਿਆਂ ਨੇ ਸੀਐਮਸੀ ਚੌਕ ਦੇ ਵਿੱਚ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ। 

ਲੜਕੀ ਦੀ ਮਾਤਾ ਅਤੇ ਲੜਕੀ ਦੇ ਭਰਾ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੀ ਲੜਕੀ ਨੂੰ ਲੰਮੇ ਸਮੇਂ ਤੋਂ ਇਸ ਨੌਜਵਾਨ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਧਰਨਾ ਲਗਾ ਕੇ ਦੋਸ਼ੀ ਖਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਸਬੰਧ ਦੇ ਵਿੱਚ ਮੌਕੇ ਉਤੇ ਪਹੁੰਚੇ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਐਫਆਈਆਰ ਦਰਜ ਹੋ ਚੁੱਕੀ ਹੈ ਅਤੇ ਇਹ ਮੁਲਜ਼ਮ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Punjabi News Live: ਸੁੰਦਰ ਸ਼ਾਮ ਅਰੋੜਾ ਦੇ ਘਰ ਦੂਜੇ ਦਿਨ ਵੀ ED ਦੀ ਛਾਪੇਮਾਰੀ ਜਾਰੀ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:
Ludhiana News