• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

Barinder Kumar Goyal Statement: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਲਹਿਰਾ ਦੇ ਪੰਜ ਪਿੰਡਾਂ ਵਿੱਚ 785 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ।

Written ByRavinder Singh
Published: Nov 23, 2026, 17:35 IST|Updated: Nov 23, 2026, 17:38 IST
joinshare
ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ਪ੍ਰਚੱਲਿਤ

  • ਖ਼ਬਰਾਂ
  • ਤਸਵੀਰਾਂ
  • ਵੀਡੀਓ
ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

ਏਅਰਟੈਲ ਭਾਰਤ ਦਾ ਸਭ ਤੋਂ ਕੀਮਤੀ ਬ੍ਰਾਂਡ; ਕੈਂਟਾਰ ਬ੍ਰਾਂਡਜ਼ 2026

2

ਵਿਰੋਧੀ ਰੌਲਾ ਪਾਉਂਦੇ ਰਹਿਣਗੇ, ਲੋਕ ਸਾਡੇ ਕੰਮ ਦੇਖ ਕੇ ਫ਼ੈਸਲਾ ਕਰਨਗੇ: ਬਰਿੰਦਰ ਕੁਮਾਰ ਗੋਇਲ

3

'ਆਪ' ਨੇ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਕੀਤਾ ਐਲਾਨ; ਦੇਖੋ ਪੂਰੀ ਲਿਸਟ

4

ਡੇਅਰੀ ਫਾਰਮਿੰਗ ਐਸੋਸੀਏਸ਼ਨ ਨੇ ਡੀਸੀ ਲੁਧਿਆਣਾ ਨੂੰ ਮੰਗ ਪੱਤਰ ਸੌਂਪਿਆ

5

ਅੰਮ੍ਰਿਤਸਰ ਵਿੱਚ ਅਵਾਰਾ ਕੁੱਤਿਆਂ ਨੇ ਨੋਚ-ਨੋਚ 8 ਸਾਲਾਂ ਬੱਚੇ ਨੂੰ ਮੌਤ ਦੇ ਘਾਟ ਉਤਾਰਿਆ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Barinder Kumar Goyal Statement: ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਲਹਿਰਾ ਦੇ ਪੰਜ ਪਿੰਡਾਂ ਵਿੱਚ 785 ਲਾਭਪਾਤਰੀ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇ ਦਸਤਾਵੇਜ਼ ਵੰਡੇ। ਉਨ੍ਹਾਂ ਪਿੰਡ ਹੋਤੀਪੁਰ ਦੇ 62, ਨਵਾਂ ਗਾਉਂ ਦੇ 233, ਸ਼ਾਹਪੁਰ ਥੈੜੀ ਦੇ 69, ਠਸਕਾਂ ਦੇ 134 ਅਤੇ ਕਰੋਦਾ ਦੇ 287 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਅਤੇ ਸਾਰੇ ਲਾਭਪਾਤਰੀਆਂ ਨੂੰ ਵਧਾਈ ਦਿੱਤੀ।

ਪਿੰਡ ਕਰੋਦਾ ਵਿੱਚ ਲੋਕਾਂ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਕਿਹਾ ਕਿ ਕਈ ਪਰਿਵਾਰ ਪੀੜ੍ਹੀਆਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਸਨ, ਪਰ ਉਨ੍ਹਾਂ ਕੋਲ ਮਾਲਕੀ ਹੱਕ ਦੇ ਦਸਤਾਵੇਜ਼ ਨਹੀਂ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਦੀ ਇਸ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੁਸ਼ਕਲ ਨੂੰ ਸਮਝਿਆ ਅਤੇ ਯੋਗ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੇ ਹੱਕ ਦੇਣ ਦਾ ਕੰਮ ਸ਼ੁਰੂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਲਾਭਪਾਤਰੀਆਂ ਦੇ ਹੱਥਾਂ ਵਿੱਚ ਵਿਧੀਵਤ ਤਿਆਰ ਕਰਵਾ ਕੇ ਦਿੱਤੇ ਦਸਤਾਵੇਜ਼ ਉਨ੍ਹਾਂ ਲਈ ਖ਼ੁਸ਼ੀ ਅਤੇ ਭਰੋਸੇ ਦਾ ਮੌਕਾ ਹਨ।

ਕੈਬਨਿਟ ਮੰਤਰੀ ਨੇ ਕਿਹਾ, “ਸਾਡੇ ਕੋਲ ਕੋਈ ਇਹ ਮੰਗ ਲੈ ਕੇ ਨਹੀਂ ਆਇਆ ਸੀ ਕਿ ਲਾਲ ਲਕੀਰ ਦੇ ਅੰਦਰ ਬਣੇ ਘਰਾਂ ਦੇ ਮਾਲਕੀ ਹੱਕ ਦਿੱਤੇ ਜਾਣ। ਅਸੀਂ ਧਰਤੀ ਨਾਲ ਜੁੜੇ ਲੋਕ ਹਾਂ ਅਤੇ ਜਾਣਦੇ ਹਾਂ ਕਿ ਲੋਕਾਂ ਦੀਆਂ ਅਸਲ ਮੁਸ਼ਕਲਾਂ ਕੀ ਹਨ। ਇਸੇ ਲਈ ਸਰਕਾਰ ਉਹ ਕੰਮ ਕਰ ਰਹੀ ਹੈ ਜਿਨ੍ਹਾਂ ਦੀ ਲੋਕਾਂ ਨੂੰ ਲੋੜ ਹੈ।” ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਨੂੰ ਲੋਕਾਂ ਵੱਲੋਂ ਮਿਲ ਰਿਹਾ ਹੁੰਗਾਰਾ ਸਰਕਾਰ ਦੇ ਫ਼ੈਸਲੇ ਦੀ ਅਹਿਮੀਅਤ ਦਰਸਾਉਂਦਾ ਹੈ। ਵਿਰੋਧੀ ਧਿਰ ਦੀ ਆਲੋਚਨਾ ਦਾ ਜਵਾਬ ਦਿੰਦਿਆਂ ਗੋਇਲ ਨੇ ਕਿਹਾ, “ਵਿਰੋਧੀਆਂ ਦਾ ਕੰਮ ਵਿਰੋਧ ਕਰਨਾ ਹੈ ਅਤੇ ਸਾਡਾ ਕੰਮ ਲੋਕਾਂ ਲਈ ਕੰਮ ਕਰਨਾ ਹੈ। 

ਉਹ ਰੌਲਾ ਪਾਉਂਦੇ ਰਹਿਣਗੇ ਪਰ ਕੌਣ ਸਹੀ ਬੋਲ ਰਿਹਾ ਹੈ ਅਤੇ ਕੌਣ ਗ਼ਲਤ, ਇਸ ਦਾ ਫ਼ੈਸਲਾ ਲੋਕ ਆਪਣੇ ਤਜਰਬੇ ਦੇ ਆਧਾਰ ’ਤੇ ਕਰਨਗੇ।” ਉਨ੍ਹਾਂ ਕਿਹਾ ਕਿ ਘਰਾਂ ਦੇ ਮਾਲਕੀ ਦਸਤਾਵੇਜ਼ ਪ੍ਰਾਪਤ ਕਰਨ ਵਾਲੇ ਪਰਿਵਾਰ ਸਰਕਾਰ ਦੇ ਕੰਮ ਦਾ ਅਸਰ ਖ਼ੁਦ ਮਹਿਸੂਸ ਕਰ ਰਹੇ ਹਨ।

ਲਹਿਰਾਗਾਗਾ ਦੇ ਮੈਡੀਕਲ ਕਾਲਜ ਸਬੰਧੀ ਵਿਰੋਧੀਆਂ ਦੇ ਬਿਆਨਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਗੋਇਲ ਨੇ ਕਿਹਾ ਕਿ ਇਹ ਵੱਡਾ ਪ੍ਰਾਜੈਕਟ ਹੈ ਅਤੇ ਇਸ ਲਈ ਲੋੜੀਂਦਾ ਇਮਾਰਤੀ ਢਾਂਚਾ ਤਿਆਰ ਕਰਨ ਦਾ ਕੰਮ ਚੱਲ ਰਿਹਾ ਹੈ। ਪ੍ਰਾਜੈਕਟ ਨੂੰ ਕੈਬਨਿਟ ਦੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਸਬੰਧਤ ਕਾਰਵਾਈ ਤੋਂ ਬਾਅਦ ਕੰਮ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਤੁਰੰਤ ਲੋੜ ਨੂੰ ਦੇਖਦਿਆਂ ਲਹਿਰਾਗਾਗਾ ਵਿੱਚ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਗਈਆਂ ਹਨ, ਜਿੱਥੇ ਮਰੀਜ਼ਾਂ ਦੇ ਮੁਫ਼ਤ ਆਪ੍ਰੇਸ਼ਨ ਹੋ ਰਹੇ ਹਨ ਅਤੇ ਦਵਾਈਆਂ ਮਿਲ ਰਹੀਆਂ ਹਨ।

. ਗੋਇਲ ਨੇ ਕਿਹਾ, “ਮੁਫ਼ਤ ਇਲਾਜ ਦੀ ਅਹਿਮੀਅਤ ਉਸ ਪਰਿਵਾਰ ਤੋਂ ਪੁੱਛੋ ਜਿਸ ਦੇ ਮੈਂਬਰ ਦਾ ਆਪ੍ਰੇਸ਼ਨ ਹੋਇਆ ਹੈ। ਬਾਹਰ ਬੈਠ ਕੇ ਨੁਕਤਾਚੀਨੀ ਕਰਨ ਵਾਲਿਆਂ ਨੂੰ ਲੋਕਾਂ ਨੂੰ ਮਿਲ ਰਹੀ ਇਸ ਰਾਹਤ ਦਾ ਅੰਦਾਜ਼ਾ ਨਹੀਂ ਹੋ ਸਕਦਾ।” ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੈਡੀਕਲ ਕਾਲਜ ਦਾ ਪ੍ਰਾਜੈਕਟ ਪੂਰਾ ਹੋਣ ਨਾਲ ਭਵਿੱਖ ਵਿੱਚ ਹਲਕਾ ਲਹਿਰਾ ਦੇ ਨੌਜਵਾਨਾਂ ਲਈ ਡਾਕਟਰੀ ਸਿੱਖਿਆ ਦੇ ਮੌਕੇ ਵੀ ਪੈਦਾ ਹੋਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਾਲਕੀ ਹੱਕਾਂ ਦੇ ਨਾਲ ਨੌਜਵਾਨਾਂ ਲਈ ਰੁਜ਼ਗਾਰ, ਪਿੰਡਾਂ ਵਿੱਚ ਖੇਡ ਸਹੂਲਤਾਂ ਅਤੇ ਵਿਕਾਸ ਕਾਰਜਾਂ ਨੂੰ ਵੀ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। 

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁਹਿੰਮ ਤਹਿਤ ਬਾਕੀ ਯੋਗ ਪਰਿਵਾਰਾਂ ਦੇ ਦਸਤਾਵੇਜ਼ਾਂ ਸਬੰਧੀ ਕਾਰਵਾਈ ਵੀ ਨਿਯਮਾਂ ਅਨੁਸਾਰ ਸਮੇਂ ਸਿਰ ਪੂਰੀ ਕੀਤੀ ਜਾਵੇ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ, ਵੱਖ-ਵੱਖ ਅਹੁਦੇਦਾਰ ਅਤੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਇਹ ਵੀ ਪੜ੍ਹੋ : Live: ਅਕਾਲੀ ਦਲ ਪੁਨਰ ਸੁਰਜੀਤ ਤੇ ਬਸਪਾ ਦਾ ਹੋ ਸਕਦਾ ਗਠਜੋੜ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:
Punjab News