• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Pargat Singh News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ।

Written ByRavinder Singh
Published: Nov 01, 2026, 03:43 PM IST|Updated: Nov 01, 2026, 03:47 PM IST
joinshare
ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਟਰੈਕਟਰ ਨਾਲ ਕੁਚਲ ਕੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

2

ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

3

ਅਮਿਤ ਸ਼ਾਹ ਨੇ ਪੰਜਾਬ ਵਿੱਚ ਮੁੜ ਐਨਡੀਏ ਸਰਕਾਰ ਬਣਨ ਦਾ ਕੀਤਾ ਦਾਅਵਾ

4

ਅੱਜ ਮੁੜ ਹੋਈ ਟੂੰ-ਟੂੰ; ਔਰਤਾਂ ਦੇ ਖਾਤਿਆਂ ਵਿੱਚ 3000-4500 ਰੁਪਏ ਟਰਾਂਸਫਰ ਕੀਤੇ

5

'ਆਪ' ਵੱਲੋਂ ਸਰਦੂਲਗੜ੍ਹ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਗੁਰਪ੍ਰੀਤ ਬਣਾਵਾਲੀ ਦਾ ਵੱਡਾ ਬਿਆਨ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Pargat Singh News: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਅਤੇ ਵਿਧਾਇਕ ਪਰਗਟ ਸਿੰਘ ਨੇ ਐਤਵਾਰ ਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਾਬਾ ਜੀ ਨਾਲ ਸ਼ਿਸ਼ਟਾਚਾਰ ਵਜੋਂ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। 

ਮੁਲਾਕਾਤ ਦੌਰਾਨ ਪਰਗਟ ਸਿੰਘ ਨੇ ਪੰਜਾਬ ਦੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਦੇ ਸੰਦਰਭ ਵਿੱਚ ਸੂਬੇ ਅੰਦਰ ਅਮਨ-ਸ਼ਾਂਤੀ, ਆਪਸੀ ਭਾਈਚਾਰੇ, ਸਦਭਾਵਨਾ ਅਤੇ ਏਕਤਾ ਬਣਾਈ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਨੂੰ ਆਪਸੀ ਪਿਆਰ, ਧਾਰਮਿਕ ਸਦਭਾਵਨਾ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੱਤਾ ਹੈ। ਇਸ ਵਿਰਾਸਤ ਨੂੰ ਕਾਇਮ ਰੱਖਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਕਈ ਚੁਣੌਤੀਆਂ ਵਿੱਚੋਂ ਲੰਘ ਰਿਹਾ ਹੈ। ਸੂਬੇ ਦੇ ਨੌਜਵਾਨਾਂ ਦਾ ਭਵਿੱਖ, ਨਸ਼ਿਆਂ ਦੀ ਸਮੱਸਿਆ, ਸਮਾਜਿਕ ਸਦਭਾਵਨਾ ਅਤੇ ਪੰਜਾਬ ਦੀ ਖੁਸ਼ਹਾਲੀ ਵਰਗੇ ਮੁੱਦਿਆਂ 'ਤੇ ਸਾਰੇ ਵਰਗਾਂ ਨੂੰ ਮਿਲ ਕੇ ਉਸਾਰੂ ਭੂਮਿਕਾ ਨਿਭਾਉਣ ਦੀ ਲੋੜ ਹੈ। ਪੰਜਾਬ ਦੀ ਤਰੱਕੀ ਸਿਰਫ਼ ਸਰਕਾਰੀ ਯਤਨਾਂ ਨਾਲ ਨਹੀਂ, ਸਗੋਂ ਸਮਾਜ ਦੇ ਹਰ ਵਰਗ ਦੀ ਸ਼ਮੂਲੀਅਤ ਅਤੇ ਸਾਂਝੀ ਜ਼ਿੰਮੇਵਾਰੀ ਨਾਲ ਹੀ ਯਕੀਨੀ ਬਣਾਈ ਜਾ ਸਕਦੀ ਹੈ।
ਉਨ੍ਹਾਂ ਕਿਹਾ ਕਿ ਸੰਤ-ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਸਮਾਜ ਨੂੰ ਸੇਵਾ, ਨਿਮਰਤਾ, ਪਿਆਰ ਅਤੇ ਮਨੁੱਖਤਾ ਦੇ ਰਾਹ 'ਤੇ ਚੱਲਣ ਦੀ ਪ੍ਰੇਰਨਾ ਦਿੰਦੀਆਂ ਹਨ। ਅਧਿਆਤਮਿਕ ਸੰਸਥਾਵਾਂ ਦਾ ਸੰਦੇਸ਼ ਸਮਾਜ ਵਿੱਚ ਆਪਸੀ ਵਿਸ਼ਵਾਸ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।

ਇਹ ਵੀ ਪੜ੍ਹੋ : ਇਸ ਸਾਲ ਨਹੀਂ ਪਵੇਗੀ ਕੜਾਕੇ ਦੀ ਠੰਢ! ਨਵੰਬਰ ਵਿੱਚ ਵੀ ਦਿਨ ਰਹਿਣਗੇ ਗਰਮ, ਪੰਜਾਬ-ਦਿੱਲੀ 'ਚ ਧੁੰਦ ਅਤੇ ਇਨ੍ਹਾਂ ਰਾਜਾਂ 'ਚ ਤੂਫ਼ਾਨ

ਪਰਗਟ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਆਸ਼ੀਰਵਾਦ ਲੈਂਦਿਆਂ ਪੰਜਾਬ ਦੀ ਸ਼ਾਂਤੀ, ਏਕਤਾ, ਖੁਸ਼ਹਾਲੀ ਅਤੇ ਉੱਜਵਲ ਭਵਿੱਖ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਮਾਜਿਕ ਏਕਤਾ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਬਣਾਈ ਰੱਖਣਾ ਹਰ ਪੰਜਾਬੀ ਦਾ ਸਾਂਝਾ ਸੰਕਲਪ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਹਰਮੀਤ ਸਿੰਘ ਪਠਾਣਮਾਜਰਾ ਤੇ ਜੋੜੇਮਾਜਰਾ ਨੇ ਦਿੱਤਾ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

Add Zee News as a Preferred Source
TAGS:
Punjab News