SOCIAL MEDIA

Newsletter

PARTNER SITES
भाषा चुनें राज्य चुनें

ਪੰਜਾਬ ਸਰਕਾਰ ਦੇ ਵਫਦ ਨਾਲ ਮੀਟਿੰਗ 'ਚ ਪਰਵਿੰਦਰ ਸਿੰਘ ਝੋਟਾ ਇਨਸਾਫ ਕਮੇਟੀ ਨੇ ਲਿਆ ਵੱਡਾ ਫੈਸਲਾ

Parvinder Singh Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਵਫਦ ਦੇ ਨਾਲ ਚੌਥੀ ਮੀਟਿੰਗ ਮਾਨਸਾ ਦੇ ਜ਼ਿਲ੍ਹਾ ਪਰਿਸ਼ਦ ਮੀਟਿੰਗ ਹਾਲ ਵਿੱਚ ਹੋਈ, ਜਿਸ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ ਕਮੇਟੀ ਦੇ ਮੈਂਬਰ ਸ਼ਾਮਿਲ ਹੋਏ।

Written By Ravinder Singh
Published: Nov 01, 2026, 06:50 PM IST | Updated: Nov 01, 2026, 06:53 PM IST
Join


Parvinder Singh Jhota Murder Case: ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਵਫਦ ਦੇ ਨਾਲ ਚੌਥੀ ਮੀਟਿੰਗ ਮਾਨਸਾ ਦੇ ਜ਼ਿਲ੍ਹਾ ਪਰਿਸ਼ਦ ਮੀਟਿੰਗ ਹਾਲ ਵਿੱਚ ਹੋਈ, ਜਿਸ ਦੇ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਅਤੇ ਇਨਸਾਫ ਕਮੇਟੀ ਦੇ ਮੈਂਬਰ ਸ਼ਾਮਿਲ ਹੋਏ। 

 ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਏਡੀਜੀਪੀ ਗੌਤਮ ਚੀਮਾ ਨੇ ਕਿਹਾ ਕਿ ਕਮੇਟੀ ਜੋ ਮੰਗਾਂ ਸਰਕਾਰ ਅੱਗੇ ਰੱਖੀਆਂ ਗਈਆਂ ਸਨ, ਉਨ੍ਹਾਂ ਵਿੱਚੋਂ 12 ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ ਅਤੇ ਅੱਜ ਸ਼ਾਂਤੀਪੂਰਵਕ ਮੀਟਿੰਗ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮੀਟਿੰਗ ਦੇ ਵਿੱਚ ਇਨਸਾਫ ਕਮੇਟੀ ਵੱਲੋਂ ਮੰਤਰੀ ਮੰਡਲ ਦੇ ਨਾਲ ਮੀਟਿੰਗ ਕਰਨ ਦੇ ਲਈ ਕਿਹਾ ਗਿਆ ਹੈ ਜਿਸ ਸਬੰਧੀ ਸਰਕਾਰ ਨੂੰ ਰਿਪੋਰਟ ਭੇਜ ਦਿੱਤੀ ਜਾਵੇਗੀ ਤਾਂ ਕਿ ਜਲਦ ਹੀ ਇਸ ਮਸਲੇ ਦਾ ਹੱਲ ਕੱਢ ਕੇ ਧਰਨੇ ਨੂੰ ਸਮਾਪਤ ਕਰਵਾਇਆ ਜਾ ਸਕੇ।

ਇਨਸਾਫ ਕਮੇਟੀ ਦੇ ਮੈਂਬਰ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਵਫਦ ਦੇ ਨਾਲ ਮੀਟਿੰਗ ਹੋਈ ਹੈ ਜਿਸ ਦੇ ਵਿੱਚ ਸਰਕਾਰ ਅੱਗੇ ਮੰਗਾਂ ਰੱਖੀਆਂ ਗਈਆਂ ਹਨ ਕਿ ਤਿੰਨ ਮੈਂਬਰੀ ਸਰਕਾਰ ਦਾ ਵਫਦ ਭੇਜਿਆ ਜਾਵੇ, ਜਿਸ ਦੇ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਵਿੱਚ ਵਫਦ ਭੇਜਿਆ ਜਾਵੇ।

ਇਹ ਵੀ ਪੜ੍ਹੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਪਹੁੰਚੇ: ਪੁਲਿਸ ਨੂੰ ਰਾਸ਼ਟਰਪਤੀ ਦਾ ਸਨਮਾਨ ਮਿਲਿਆ

ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਦੇ ਵਿੱਚ ਮੰਗਾਂ ਰੱਖੀਆਂ ਗਈਆਂ ਹਨ ਕਿ ਪਿਛਲੇ ਦਿਨੀਂ ਨੌਜਵਾਨਾਂ ਉਤੇ 307 ਦਾ ਕੀਤਾ ਗਿਆ ਮਾਮਲਾ ਰੱਦ ਕੀਤਾ ਜਾਵੇ। ਪਹਿਲਾਂ ਪਰਵਿੰਦਰ ਸਿੰਘ ਝੋਟੇ ਦੀ ਟੀਮ ਅਤੇ ਪੰਜਾਬ ਦੇ ਵਿੱਚ ਫਲੈਕਸ ਪਾੜਨ ਵਾਲੇ ਨੌਜਵਾਨਾਂ ਉਤੇ ਦਰਜ ਕੀਤੇ ਗਏ ਮਾਮਲੇ ਤੁਰੰਤ ਰੱਦ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਦਾ ਤਿੰਨ ਮੈਂਬਰੀ ਵਫਦ ਮੀਟਿੰਗ ਲਈ ਆਉਂਦਾ ਹੈ ਤਾਂ ਅਸੀਂ ਸਵਾਗਤ ਕਰਦੇ ਹਾਂ।

ਇਹ ਵੀ ਪੜ੍ਹੋ : ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਬਲਾਕ ਦੀ ਰੈਲੀ; ਰਾਹੁਲ ਗਾਂਧੀ ਬੋਲੇ ਗਿਆਨੇਸ਼ ਕੁਮਾਰ ਜੇਲ੍ਹ ਜਾਣਗੇ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES