SOCIAL MEDIA

Newsletter

PARTNER SITES
भाषा चुनें राज्य चुनें

ਪਰਵਿੰਦਰ ਸਿੰਘ ਝੋਟਾ ਦਾ 7 ਨਵੰਬਰ ਨੂੰ ਹੋਵੇਗਾ ਅੰਤਿਮ ਸਸਕਾਰ

Parvinder Singh Jhota Cremation News: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦਾ ਉਨ੍ਹਾਂ ਦੀ ਜੱਦੀ ਜ਼ਮੀਨ ਵਿੱਚ ਚਕੇਰੀਆਂ ਰੋਡ ਦੇ ਉੱਪਰ ਅੰਤਿਮ ਸਸਕਾਰ ਕੀਤਾ ਜਾਵੇਗਾ।

Written By Ravinder Singh
Published: Nov 06, 2026, 06:26 PM IST | Updated: Nov 06, 2026, 06:31 PM IST
Join

Parvinder Singh Jhota Cremation News: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦਾ ਉਨ੍ਹਾਂ ਦੀ ਜੱਦੀ ਜ਼ਮੀਨ ਵਿੱਚ ਚਕੇਰੀਆਂ ਰੋਡ ਦੇ ਉੱਪਰ ਅੰਤਿਮ ਸਸਕਾਰ ਕੀਤਾ ਜਾਵੇਗਾ, ਜਿਸ ਵਿੱਚ ਐਂਟੀ ਡਰੱਗ ਟਾਸਕ ਫੋਰਸ ਦੇ ਨੌਜਵਾਨਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿੱਥੇ 7 ਨਵੰਬਰ ਨੂੰ ਮਾਨਸਾ ਦੇ ਵਿੱਚ ਚਕੇਰੀਆਂ ਰੋਡ ਉਤੇ ਪਰਵਿੰਦਰ ਸਿੰਘ ਦੀ ਜ਼ਮੀਨ ਵਿੱਚ ਉਨ੍ਹਾਂ ਨੂੰ ਪੰਜ ਤੱਤਾਂ ਦੇ ਵਿੱਚ ਵਲੀਨ ਕਰ ਦਿੱਤਾ ਜਾਵੇਗਾ ਉਥੇ ਹੀ ਪਰਵਿੰਦਰ ਸਿੰਘ ਦੇ ਸਾਥੀ ਨੌਜਵਾਨਾਂ ਨੇ ਕਿਹਾ ਕਿ ਅੰਤਿਮ ਯਾਤਰਾ ਵਿੱਚ ਸ਼ਾਮਿਲ ਹੋਣਗੇ ਤਾਂ ਉਹ ਸੰਕਲਪ ਜ਼ਰੂਰ ਲੈ ਕੇ ਜਾਣ ਤਾਂ ਕਿ ਨਸ਼ਿਆਂ ਨੂੰ ਪੰਜਾਬ ਦੇ ਵਿੱਚੋਂ ਖਤਮ ਕੀਤਾ ਜਾ ਸਕੇ।

ਦੂਜੇ ਪਾਸੇ ਝੋਟੇ ਦੇ  ਪਿਤਾ ਭੀਮ ਸਿੰਘ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਨੇ ਮੰਤਰੀ ਗੁਰਮੀਤ ਖੁੱਡੀਆਂ ਅਤੇ ਸਪੀਕਰ ਕੁਲਤਾਰ ਸੰਧਵਾਂ ਨਾਲ ਹੋਈ ਗੱਲਬਾਤ ਦੇ ਆਧਾਰ 'ਤੇ ਮਾਨਸਾ ਦੇ ਐਸਐਸਪੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਐਸਐਸਪੀ ਨੇ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਹੁੰਦੀ ਤਾਂ ਉਨ੍ਹਾਂ ਦੇ ਪੁੱਤਰ ਦਾ ਕਤਲ ਨਾ ਹੁੰਦਾ। 

ਭੀਮ ਸਿੰਘ ਨੇ ਕਿਹਾ ਕਿ ਉਹ ਐਸਐਸਪੀ ਨੂੰ ਹਟਾਏ ਜਾਣ ਤੱਕ ਇੱਕ ਦਾਣਾ ਵੀ ਨਹੀਂ ਖਾਣਗੇ, ਭਾਵੇਂ ਇਸਦਾ ਮਤਲਬ ਉਨ੍ਹਾਂ ਦੀ ਮੌਤ ਹੀ ਕਿਉਂ ਨਾ ਹੋਵੇ। ਇਸ ਦੌਰਾਨ ਪਰਵਿੰਦਰ ਝੋਟਾ ਦੀ ਲਾਸ਼ ਦਾ ਚੰਡੀਗੜ੍ਹ ਪੀਜੀਆਈ ਵਿੱਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਦੀ ਲਾਸ਼ ਨੂੰ ਵੀਰਵਾਰ ਰਾਤ 12 ਵਜੇ ਮਾਨਸਾ ਤੋਂ ਚੰਡੀਗੜ੍ਹ ਲਿਜਾਇਆ ਗਿਆ।

ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਹੀ ਕੀਤਾ ਜਾਵੇਗਾ। 7 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਹੋਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦਿੱਤੀ। ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਦਾ ਦਰਦ ਉਸ ਸਮੇਂ ਛਲਕ ਉੱਠਿਆ, ਜਦੋਂ ਉਹ ਆਪਣੇ ਪੁੱਤਰ ਦਾ ਪੋਸਟਮਾਰਟਮ ਕਰਵਾਉਣ ਲਈ ਐਕਸ਼ਨ ਕਮੇਟੀ ਦੇ ਮੈਂਬਰਾਂ ਸਮੇਤ ਪੀਜੀਆਈ ਪਹੁੰਚੇ।

 ਇਸ ਮੌਕੇ ਉਨ੍ਹਾਂ ਨੇ ਸਰਕਾਰ ਵਿਰੁੱਧ ਆਪਣਾ ਰੋਸ ਜ਼ਾਹਰ ਕੀਤਾ ਤੇ ਐਲਾਨ ਕੀਤਾ ਕਿ ਉਹ ਇਨਸਾਫ਼ ਮਿਲਣ ਤੱਕ ਅੰਨ-ਪਾਣੀ ਨਹੀਂ ਛਕਣਗੇ। ਭਾਵੁਕ ਹੁੰਦਿਆਂ ਭੀਮ ਸਿੰਘ ਨੇ ਕਿਹਾ ਕਿ ਅੱਜ ਕਈ ਲੋਕ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾ ਰਹੇ ਹਨ ਪਰ ਜਦੋਂ ਉਨ੍ਹਾਂ ਦਾ ਪੁੱਤਰ ਜਿਉਂਦਾ ਸੀ ਅਤੇ ਉਸ ਨੂੰ ਸਾਥ ਦੀ ਲੋੜ ਸੀ, ਉਦੋਂ ਕੋਈ ਵੀ ਉਨ੍ਹਾਂ ਦੇ ਨਾਲ ਖੜ੍ਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਹੁਣ ਕੁਝ ਲੋਕ ਉਨ੍ਹਾਂ ਦੇ ਪੁੱਤਰ ਜਾਂ ਪਰਿਵਾਰ ਦੇ ਨਾਂ 'ਤੇ ਲੋਕਾਂ ਤੋਂ ਪੈਸੇ ਇਕੱਠੇ ਕਰਨ ਜਾਂ ਆਪਣੇ ਖਾਤਿਆਂ ਵਿੱਚ ਪੈਸੇ ਭੇਜਣ ਦੀਆਂ ਗੱਲਾਂ ਕਰ ਰਹੇ ਹਨ ਪਰ ਉਨ੍ਹਾਂ ਦਾ ਅਜਿਹੀਆਂ ਗਤੀਵਿਧੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਖ਼ੁਦ ਸਾਬਕਾ ਫ਼ੌਜੀ ਹਨ ਤੇ ਉਨ੍ਹਾਂ ਨੂੰ ਚੰਗੀ ਪੈਨਸ਼ਨ ਮਿਲਦੀ ਹੈ। ਉਨ੍ਹਾਂ ਦੀ ਨੂੰਹ ਵੀ ਅਕਾਲ ਅਕੈਡਮੀ ਵਿੱਚ ਨੌਕਰੀ ਕਰਦੀ ਹੈ ਅਤੇ ਚੰਗੀ ਤਨਖ਼ਾਹ ਪ੍ਰਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਮਿਹਨਤ-ਮਜ਼ਦੂਰੀ ਕਰਕੇ ਆਪਣਾ ਗੁਜ਼ਾਰਾ ਕਰਨ ਵਾਲਾ ਪਰਿਵਾਰ ਹੈ ਅਤੇ ਉਨ੍ਹਾਂ ਨੂੰ ਕਿਸੇ ਦੀ ਵਿੱਤੀ ਮਦਦ ਦੀ ਲੋੜ ਨਹੀਂ ਹੈ। 

ਭੀਮ ਸਿੰਘ ਨੇ ਆਪਣੇ ਦਰਦ ਨੂੰ ਬਿਆਨ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੈਸਿਆਂ ਲਈ ਨਹੀਂ, ਸਗੋਂ ਆਪਣੇ ਪੁੱਤਰ ਲਈ ਇਨਸਾਫ਼ ਹਾਸਲ ਕਰਨ ਵਾਸਤੇ ਹੈ। ਇਸ ਦੌਰਾਨ ਉਨ੍ਹਾਂ ਦੀਆਂ ਗੱਲਾਂ ਵਿੱਚੋਂ ਪੁੱਤਰ ਨੂੰ ਗੁਆਉਣ ਦਾ ਦਰਦ ਅਤੇ ਸਰਕਾਰ ਪ੍ਰਤੀ ਨਾਰਾਜ਼ਗੀ ਸਾਫ਼ ਝਲਕ ਰਹੀ ਸੀ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES