• हिन्दीEnglishमराठीবাংলাதமிழ்മലയാളംગુજરાતીతెలుగుಕನ್ನಡଓଡ଼ିଶାZ BharatPHHBusinessWION
  • facebookyoutubetwitterwhatsapp
Zee News Punjabi
  • ਖ਼ਬਰਾਂ
  • ਵੀਡੀਓ
  • ਤਸਵੀਰਾਂ
  • ਲਾਈਵ ਬਲੌਗ
Add Zee Business As A Preferred Source
App
  • Live TV
  • ਪੰਜਾਬ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਚੰਡੀਗੜ੍ਹ
  • ਮਨੋਰੰਜਨ
  • ਜ਼ੀ ਨਿਊਜ਼ ਪੰਜਾਬੀ
  • /ਪੰਜਾਬ
  • /ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ; ਮੈਡੀਕਲ ਸਟੋਰ ਉਤੇ ਕਰ ਰਿਹਾ ਸੀ ਪੁੱਛਗਿੱਛ

ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ; ਮੈਡੀਕਲ ਸਟੋਰ ਉਤੇ ਕਰ ਰਿਹਾ ਸੀ ਪੁੱਛਗਿੱਛ

Parvinder Singh Jhota Murder: ਨਸ਼ਾ ਤਸਕਰੀ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੰਗਲਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।

Written ByRavinder Singh
Published: Oct 13, 2026, 11:26 AM IST|Updated: Oct 13, 2026, 01:26 PM IST
joinshare
ਪਰਵਿੰਦਰ ਸਿੰਘ ਝੋਟੇ ਦਾ ਗੋਲੀ ਮਾਰ ਕੇ ਕਤਲ; ਮੈਡੀਕਲ ਸਟੋਰ ਉਤੇ ਕਰ ਰਿਹਾ ਸੀ ਪੁੱਛਗਿੱਛ

About the Author

Ravinder Singh

Ravinder Singh

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

Trending

  • News
  • Photos
  • Videos
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

ਪੰਜਾਬ ਪੁਲਿਸ ਨੂੰ ਵੱਡੀ ਸਫਲਤਾ; 5 ਸ਼ੱਕੀ ਗ੍ਰਿਫ਼ਤਾਰ, ਵੱਡੀ ਮਾਤਰਾ ਵਿੱਚ ਹਥਿਆਰ ਤੇ ਗੋਲਾ ਬਾਰੂਦ ਬਰਾਮਦ

2

ਪਰਵਿੰਦਰ ਝੋਟਾ ਕਤਲ ਦੇ ਮੁੱਖ ਦੋਸ਼ੀ ਨੂੰ ਭਜਾਉਣ ਵਾਲੇ ਵਿਪਨ ਕੁਮਾਰ ਪੁਲਿਸ ਰਿਮਾਂਡ ਉਤੇ ਭੇਜਿਆ

3

ਸਟਾਕ ਮਾਰਕੀਟ ਸਮਾਰਟ ਅਸਿਸਟੈਂਟ; Kwala Intel AI ਸਿਰਫ਼ 15 ਸਕਿੰਟਾਂ ਵਿੱਚ ਸਟਾਕ ਸਪੋਰਟ, ਪੂਰੇ ਉਤਰਾਅ-ਚੜ੍ਹਾਅ ਨੂੰ ਸਮਝੋ

4

ਪੰਜਾਬ ਸਰਕਾਰ ਨੇ ਸਾਲ 2027 ਦੀਆਂ ਗਜ਼ਟਿਡ ਛੁੱਟੀਆਂ ਦੀ ਸੂਚੀ ਕੀਤੀ ਜਾਰੀ

5

ਅਦਾਕਾਰ ਇਮਰਾਨ ਖਾਨ ਦੀਆਂ ਵਧੀਆਂ ਮੁਸ਼ਕਲਾਂ; ਮੁੰਬਈ ਪੁਲਿਸ ਨੇ ਭਾਰਤ ਛੱਡਣ ਦਾ ਦਿੱਤਾ ਨੋਟਿਸ

logo
  • contact us
  • privacy policy
  • legal
  • investor info
  • advertise with us
© 1998-2026 Indiadotcom Digital Private Limited, All Rights Reserved.

Parvinder Singh Jhota Murder: ਮਾਨਸਾ ਵਿੱਚ ਨਸ਼ਾ ਤਸਕਰੀ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮੰਗਲਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੁੱਢਲੀ ਜਾਣਕਾਰੀ ਅਨੁਸਾਰ, ਇੱਕ ਮੈਡੀਕਲ ਸਟੋਰ ਦੇ ਮਾਲਕ ਨੇ ਉਸ 'ਤੇ ਕਈ ਗੋਲੀਆਂ ਚਲਾਈਆਂ। ਗੋਲੀਬਾਰੀ ਦੌਰਾਨ ਝੋਟਾ ਦੀ ਮੌਤ ਹੋ ਗਈ, ਜਦਕਿ ਉਸ ਦਾ ਇੱਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ।

ਮੁੱਢਲੇ ਵੇਰਵਿਆਂ ਮੁਤਾਬਕ, ਪਰਵਿੰਦਰ ਸਿੰਘ ਝੋਟਾ ਮੈਡੀਕਲ ਸਟੋਰ 'ਤੇ ਪਹੁੰਚਿਆ ਸੀ। ਉੱਥੇ ਉਸ ਨੇ ਦੁਕਾਨਦਾਰ ਤੋਂ ਸਵੇਰੇ ਦਵਾਈਆਂ ਦੀ ਖਰੀਦ-ਫਰੋਖ਼ਤ ਬਾਰੇ ਪੁੱਛਗਿੱਛ ਕੀਤੀ। ਇਸ ਦੌਰਾਨ ਦੋਵਾਂ ਵਿਚਾਲੇ ਬਹਿਸ ਹੋ ਗਈ। ਦੋਸ਼ ਹੈ ਕਿ ਇਸੇ ਤਕਰਾਰ ਦੌਰਾਨ ਦੁਕਾਨਦਾਰ ਨੇ ਝੋਟਾ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਮੁਲਜ਼ਮ ਦੁਕਾਨ ਬੰਦ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਉਣ ਦੀ ਜਾਣਕਾਰੀ ਮਿਲੀ ਹੈ, ਜਿਸ ਵਿੱਚ ਝੋਟਾ ਅਤੇ ਮੈਡੀਕਲ ਸਟੋਰ ਦੇ ਮਾਲਕ ਵਿਚਾਲੇ ਝਗੜਾ ਹੁੰਦਾ ਦਿਖਾਈ ਦੇ ਰਿਹਾ ਹੈ। ਇਸ ਤੋਂ ਬਾਅਦ ਗੋਲੀਬਾਰੀ ਦੀ ਘਟਨਾ ਵਾਪਰਦੀ ਦਿਖਾਈ ਦਿੰਦੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਦੀ ਵੱਡੀ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਉੱਧਰ, ਝੋਟਾ ਦੇ ਸਮਰਥਕ ਵੀ ਉਸ ਦੇ ਘਰ ਇਕੱਠੇ ਹੋਣ ਲੱਗੇ।

ਮੁੱਢਲੀਆਂ ਰਿਪੋਰਟਾਂ ਅਤੇ ਚਸ਼ਮਦੀਦਾਂ ਦੇ ਅਨੁਸਾਰ, ਅਣਪਛਾਤੇ ਹਮਲਾਵਰਾਂ ਨੇ ਪਰਮਿੰਦਰ ਸਿੰਘ ਝੋਟਾ ’ਤੇ ਨੇੜਿਓਂ ਗੋਲੀਆਂ ਚਲਾਈਆਂ। ਇਸ ਹਮਲੇ ਵਿੱਚ ਉਨ੍ਹਾਂ ਦੇ ਪੇਟ ਅਤੇ ਲੱਤ ਵਿੱਚ ਗੋਲੀਆਂ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਮਾਨਸਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਮਲੇ ਵਿੱਚ ਜ਼ਖ਼ਮੀ ਹੋਏ ਤਿੰਨ ਹੋਰ ਨੌਜਵਾਨਾਂ—ਕੁਲਵਿੰਦਰ ਸਿੰਘ, ਗੋਬਿੰਦ ਸਿੰਘ ਅਤੇ ਬਲਤੇਜ ਸਿੰਘ—ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਰਿਪੋਰਟਾਂ ਮੁਤਾਬਕ, ਪਰਮਿੰਦਰ ਸਿੰਘ ਝੋਟਾ ਆਪਣੀ ਟੀਮ ਨਾਲ ਇੱਕ ਮੈਡੀਕਲ ਸਟੋਰ ’ਤੇ ਪਹੁੰਚੇ ਸਨ ਅਤੇ ਸੋਸ਼ਲ ਮੀਡੀਆ ’ਤੇ ਲਾਈਵ ਵੀ ਕਰ ਰਹੇ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਦੌਰਾਨ ਮੈਡੀਕਲ ਸਟੋਰ ਦੇ ਮਾਲਕ ਵੱਲੋਂ ਗੋਲੀਆਂ ਚਲਾਈਆਂ ਗਈਆਂ। ਦੱਸਿਆ ਜਾਂਦਾ ਹੈ ਕਿ ਝੋਟਾ ਲੰਬੇ ਸਮੇਂ ਤੋਂ ਮਾਨਸਾ ਅਤੇ ਪੰਜਾਬ ਦੇ ਹੋਰ ਇਲਾਕਿਆਂ ਵਿੱਚ ਨਸ਼ਿਆਂ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਵਿਰੁੱਧ ਮੁਹਿੰਮ ਚਲਾ ਰਹੇ ਸਨ। ਹਾਲਾਂਕਿ, ਹਮਲੇ ਦੇ ਅਸਲ ਕਾਰਨਾਂ ਅਤੇ ਘਟਨਾ ਨਾਲ ਸਬੰਧਤ ਦੋਸ਼ਾਂ ਦੀ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਇਲਾਕੇ ਨੂੰ ਘੇਰ ਲਿਆ। ਰਿਪੋਰਟਾਂ ਅਨੁਸਾਰ, ਮੁਲਜ਼ਮਾਂ ਦੀ ਪਛਾਣ ਕਰਨ ਅਤੇ ਘਟਨਾ ਦੇ ਸਬੂਤ ਇਕੱਠੇ ਕਰਨ ਲਈ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਮਿੰਦਰ ਸਿੰਘ ਝੋਟਾ ਦੀ ਮੌਤ ਦੀ ਖ਼ਬਰ ਤੋਂ ਬਾਅਦ ਮਾਨਸਾ ਵਿੱਚ ਲੋਕਾਂ ਵਿੱਚ ਰੋਸ ਪਾਏ ਜਾਣ ਦੀਆਂ ਰਿਪੋਰਟਾਂ ਹਨ। ਸਥਿਤੀ ਨੂੰ ਕਾਬੂ ਵਿੱਚ ਰੱਖਣ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਪਰਵਿੰਦਰ ਸਿੰਘ ਝੋਟਾ ਲੰਬੇ ਸਮੇਂ ਤੋਂ ਮਾਨਸਾ ਵਿੱਚ ਨਸ਼ਿਆਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿਕਰੀ ਵਿਰੁੱਧ ਮੁਹਿੰਮ ਚਲਾ ਰਿਹਾ ਸੀ। ਉਹ ਨਸ਼ਾ ਵੇਚਣ ਵਾਲਿਆਂ ਦਾ ਵਿਰੋਧ ਕਰਦਾ ਸੀ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਵੀ ਕਰਦਾ ਸੀ। ਇਸ ਕਾਰਨ ਉਹ ਪਹਿਲਾਂ ਵੀ ਕਈ ਵਿਵਾਦਾਂ ਵਿੱਚ ਘਿਰ ਚੁੱਕਾ ਸੀ।

ਦੱਸਿਆ ਜਾਂਦਾ ਹੈ ਕਿ ਝੋਟਾ ਦੀ ਪਹਿਲਕਦਮੀ 'ਤੇ ਕਈ ਪੰਚਾਇਤਾਂ ਨੇ ਵੀ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮਤੇ ਪਾਸ ਕੀਤੇ ਸਨ। ਉਸ ਦੀ ਹੱਤਿਆ ਦੀ ਖ਼ਬਰ ਤੋਂ ਬਾਅਦ ਇਲਾਕੇ ਵਿੱਚ ਚਰਚਾ ਦਾ ਮਾਹੌਲ ਹੈ। ਮਾਮਲੇ ਸਬੰਧੀ ਪੁਲਿਸ ਦੀ ਜਾਂਚ ਅਤੇ ਅਗਲੀ ਕਾਰਵਾਈ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।

Add Zee News as a Preferred Source
TAGS:
Punjab Crime News
Zee punjabi News
Punjabi News