SOCIAL MEDIA

Newsletter

PARTNER SITES
भाषा चुनें राज्य चुनें

ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਸਵਾਰੀਆਂ ਖੱਜਲ-ਖ਼ੁਆਰ

Rajpura News:ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।

Written By Ravinder Singh
Published: Oct 22, 2026, 12:09 PM IST | Updated: Oct 22, 2026, 01:50 PM IST
Join

Rajpura News(ਅਮਰਜੀਤ ਸਿੰਘ ਪੰਨੂ): ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਵਾਅਦਾ ਕੀਤਾ ਗਿਆ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ ਪਰ ਸਰਕਾਰ ਵੱਲੋਂ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਪੀ.ਆਰ.ਟੀ.ਸੀ. (PRTC), ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕਰ ਦਿੱਤੀ ਗਈ ਹੈ। 

ਇਸ ਹੜਤਾਲ ਕਾਰਨ ਰਾਜਪੁਰਾ ਦੇ ਬੱਸ ਅੱਡੇ ’ਤੇ ਸੁੰਨਸਾਨ ਛਾਈ ਹੋਈ ਹੈ ਅਤੇ ਕੋਈ ਵੀ ਸਰਕਾਰੀ ਬੱਸ ਨਜ਼ਰ ਨਹੀਂ ਆ ਰਹੀ। ਸਿਰਫ਼ ਨਿੱਜੀ (ਪ੍ਰਾਈਵੇਟ) ਬੱਸਾਂ ਹੀ ਚੱਲ ਰਹੀਆਂ ਹਨ, ਜਿਸ ਕਾਰਨ ਸਵਾਰੀਆਂ ਕਾਫ਼ੀ ਖੱਜਲ-ਖ਼ੁਆਰ ਹੋ ਰਹੀਆਂ ਹਨ। ਰਾਜਪੁਰਾ ਦੇ ਗਗਨ ਚੌਕ ’ਤੇ ਚੰਡੀਗੜ੍ਹ ਜਾਣ ਵਾਲੀਆਂ ਸਵਾਰੀਆਂ ਅਤੇ ਕਾਲਜਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਖੜ੍ਹੇ ਹਨ, ਜੋ ਬੱਸਾਂ ਨਾ ਮਿਲਣ ਕਾਰਨ ਬੇਹੱਦ ਪਰੇਸ਼ਾਨ ਹਨ। ਗਗਨ ਚੌਕ ’ਤੇ ਮੌਜੂਦ ਬੱਚੇ, ਬਜ਼ੁਰਗ ਅਤੇ ਨੌਜਵਾਨ ਚੰਡੀਗੜ੍ਹ ਜਾਣ ਲਈ ਖੜ੍ਹੇ ਹਨ। ਕਈ ਮਰੀਜ਼ਾਂ ਨੇ ਪੀ.ਜੀ.ਆਈ. (PGI) ਚੰਡੀਗੜ੍ਹ ਇਲਾਜ ਲਈ ਜਾਣਾ ਹੈ, ਜੋ ਕਾਫ਼ੀ ਲੰਬੇ ਸਮੇਂ ਤੋਂ ਬੱਸਾਂ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਕੱਚੇ ਮੁਲਾਜ਼ਮਾਂ ਦੀ ਹੜਤਾਲ ਰਹੇਗੀ ਜਾਰੀ!

 ਬੱਸਾਂ ਦੀ ਹੜਤਾਲ ਕਾਰਨ ਆਮ ਜਨਤਾ ਡਾਢੀ ਪਰੇਸ਼ਾਨ ਹੈ। ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੰਟਰੈਕਟ  ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਤੁਰੰਤ ਮੰਨੀਆਂ ਜਾਣ ਤਾਂ ਜੋ ਲੋਕਾਂ ਦੀ ਪਰੇਸ਼ਾਨੀ ਖ਼ਤਮ ਹੋ ਸਕੇ। ਇਸ ਬਾਰੇ ਟ੍ਰੈਫ਼ਿਕ ਪੁਲਿਸ ਰਾਜਪੁਰਾ ਦੇ ਇੰਚਾਰਜ ਗੁਰਬਚਨ ਸਿੰਘ ਨੇ ਗਗਨ ਚੌਕ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੱਸਾਂ ਦੀ ਹੜਤਾਲ ਕਾਰਨ ਸੜਕਾਂ ’ਤੇ ਟ੍ਰੈਫ਼ਿਕ ਕਾਫ਼ੀ ਵਧ ਗਿਆ ਹੈ, ਪਰ ਪੁਲਿਸ ਵੱਲੋਂ ਹਰ ਪਾਸੇ ਮੁਲਾਜ਼ਮ ਤਾਇਨਾਤ ਕਰਕੇ ਟ੍ਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਕੰਟਰੋਲ ਕੀਤਾ ਜਾ ਰਿਹਾ ਹੈ।

ਯੂਨੀਅਨ ਨੇ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਯੂਨੀਅਨ ਆਊਟਸੋਰਸ ਕੀਤੇ ਕਾਮਿਆਂ ਨੂੰ ਠੇਕੇ 'ਤੇ ਨੌਕਰੀ 'ਤੇ ਵਾਪਸ ਲਿਆਉਣ, ਠੇਕੇ 'ਤੇ ਰੱਖੇ ਕਾਮਿਆਂ ਨੂੰ ਨਿਯਮਤ ਕਰਨ, ਪਿਛਲੇ ਅੰਦੋਲਨ ਦੌਰਾਨ ਕਾਮਿਆਂ ਵਿਰੁੱਧ ਦਰਜ ਕੇਸ ਵਾਪਸ ਲੈਣ ਅਤੇ ਵਿਭਾਗ ਲਈ ਨਵੀਆਂ ਬੱਸਾਂ ਖਰੀਦਣ ਲਈ ਲੜ ਰਹੀ ਹੈ। ਅਗਲੀ ਮੀਟਿੰਗ 29 ਅਕਤੂਬਰ ਨੂੰ ਹੋਣੀ ਹੈ।

ਇਹ ਵੀ ਪੜ੍ਹੋ : CM ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘ
 

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES