SOCIAL MEDIA

Newsletter

PARTNER SITES
भाषा चुनें राज्य चुनें

ਪਠਾਨਕੋਟ ਪੁਲਿਸ ਵੱਲੋਂ ਗਨ ਪੁਆਇੰਟ ’ਤੇ ਕਾਰ ਖੋਹਣ ਦਾ ਮਾਮਲਾ ਟਰੇਸ; ਚਾਰ ਮੁਲਜ਼ਮ ਗ੍ਰਿਫ਼ਤਾਰ

Pathankot Police News: ਪਠਾਨਕੋਟ ਪੁਲਿਸ ਵੱਲੋਂ ਗਨ ਪੁਆਇੰਟ ’ਤੇ XUV-500 ਗੱਡੀ ਖੋਹਣ ਦੇ ਮਾਮਲੇ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ ਮੁੱਖ ਮੁਲਜ਼ਮ ਸਮੇਤ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

Written By Ravinder Singh
Published: Nov 22, 2026, 10:58 IST | Updated: Nov 22, 2026, 11:01 IST
Join

Pathankot Police News: ਪਠਾਨਕੋਟ ਪੁਲਿਸ ਵੱਲੋਂ ਗਨ ਪੁਆਇੰਟ ’ਤੇ XUV-500 ਗੱਡੀ ਖੋਹਣ ਦੇ ਮਾਮਲੇ ਨੂੰ ਸਫਲਤਾਪੂਰਵਕ ਟਰੇਸ ਕਰਦਿਆਂ ਮੁੱਖ ਮੁਲਜ਼ਮ ਸਮੇਤ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਖੋਹੀ ਗਈ ਗੱਡੀ ਵੀ ਬਰਾਮਦ ਕਰ ਲਈ ਗਈ ਹੈ।

 ਇਸ ਬਾਰੇ ਜਾਣਕਾਰੀ ਦਿੰਦਿਆਂ ਹੋਇਆਂ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮ੍ਰਿਤਸਰ ਨੇ ਦੱਸਿਆ ਕਿ ਐਸਐਸਪੀ ਪਠਾਨਕੋਟ ਵੱਲੋ ਵੱਖ ਵੱਖ ਪੁਲਿਸ ਟੀਮਾਂ ਬਣਾ ਕੇ ਗੁਜਰਾਤ ਪੁਲਿਸ ਦੀ ਸਹਾਇਤਾ ਨਾਲ ਮੁਕਦਮਾ ਨੂੰ ਟ੍ਰੇਸ ਕਰਨ ਚ ਵੱਡੀ ਸਫਲਤਾ ਹਾਸਲ ਕੀਤੀ ਹੈ।

 ਉਨ੍ਹਾਂ ਨੇ ਕਿਹਾ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਰਜੀਤ ਸਿੰਘ ਉਰਫ਼ ਸ਼ੀਨਾ (ਅੰਮ੍ਰਿਤਸਰ), ਪੁਨੀਤ ਸ਼ਰਮਾ ਉਰਫ਼ ਕਾਕਾ (ਅੰਮ੍ਰਿਤਸਰ), ਪਵਨ ਉਰਫ਼ ਪਾਣੀ (ਗੁਰਦਾਸਪੁਰ) ਅਤੇ ਰਾਹੁਲ ਭੱਟੀ ਉਰਫ਼ ਬੌਬੀ (ਗੁਰਦਾਸਪੁਰ) ਵਜੋਂ ਹੋਈ ਹੈ। 

ਇਸ ਮਾਮਲੇ ਦੇ ਮੁੱਖ ਮੁਲਜ਼ਮ ਸੁਰਜੀਤ ਸਿੰਘ ਉਰਫ਼ ਸ਼ੀਨਾ ਨੂੰ ਗੁਜਰਾਤ ਪੁਲਿਸ ਦੀ ਸਹਾਇਤਾ ਨਾਲ ਵਡੋਦਰਾ, ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮੁਲਜ਼ਮ ਦਾ ਪਹਿਲਾਂ ਵੀ ਅਪਰਾਧਿਕ ਰਿਕਾਰਡ ਰਿਹਾ ਹੈ ਅਤੇ ਉਸ ਖ਼ਿਲਾਫ਼ ਥਾਣਾ ਸਦਰ, ਅੰਮ੍ਰਿਤਸਰ ਵਿਖੇ ਇਰਾਦਾ ਕਤਲ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ।

ਇਸ ਸਬੰਧੀ ਥਾਣਾ ਸੁਜਾਨਪੁਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਪਠਾਨਕੋਟ ਪੁਲਿਸ ਦੀ ਇਹ ਸਫਲ ਕਾਰਵਾਈ ਪੰਜਾਬ ਪੁਲਿਸ ਦੀ ਪੇਸ਼ੇਵਰ ਜਾਂਚ, ਤੁਰੰਤ ਕਾਰਵਾਈ ਅਤੇ ਗੰਭੀਰ ਅਪਰਾਧਾਂ ਨੂੰ ਰੋਕਣ ਦੇ ਨਾਲ-ਨਾਲ ਆਮ ਜਨਤਾ ਦੀ ਸੁਰੱਖਿਆ ਯਕੀਨੀ ਬਣਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

ਐਤਵਾਰ, 15 ਨਵੰਬਰ ਨੂੰ, ਹਥਿਆਰਬੰਦ ਹਮਲਾਵਰਾਂ ਨੇ ਪਠਾਨਕੋਟ-ਜੰਮੂ ਰਾਸ਼ਟਰੀ ਰਾਜਮਾਰਗ 'ਤੇ ਬੰਦੂਕ ਦੀ ਨੋਕ 'ਤੇ ਇੱਕ ਵਿਅਕਤੀ ਤੋਂ ਮਹਿੰਦਰਾ XUV-500 ਕਾਰ ਖੋਹ ਲਈ। ਇਸ ਘਟਨਾ ਤੋਂ ਬਾਅਦ, ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਪੁਲਿਸ ਅਤੇ ਖੁਫੀਆ ਏਜੰਸੀਆਂ ਹਾਈ ਅਲਰਟ 'ਤੇ ਸਨ। ਸੁਰੱਖਿਆ-ਸੰਵੇਦਨਸ਼ੀਲ ਪਠਾਨਕੋਟ ਖੇਤਰ ਵਿੱਚ ਹੋਈ ਇਸ ਘਟਨਾ ਦੇ ਮੱਦੇਨਜ਼ਰ, ਪੁਲਿਸ ਨੇ ਜਾਂਚ ਤੇਜ਼ ਕਰ ਦਿੱਤੀ, ਜਿਸ ਵਿੱਚ ਹੁਣ ਸਫਲਤਾ ਮਿਲੀ ਹੈ।

ਇਹ ਵੀ ਪੜ੍ਹੋ : Live: ਅੰਮ੍ਰਿਤਪਾਲ ਸਿੰਘ ਦੀ ਦਾਦੀ ਪੰਜ ਤੱਤਾਂ ਵਿੱਚ ਹੋਏ ਵਿਲੀਨ, ਸੰਸਦ ਮੈਂਬਰ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਵਾਪਸ ਰਵਾਨਾ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।
Read More

ZEENEWS TRENDING STORIES