Parvinder Singh Jhota Murder Case: ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਕਤਲ ਕਰਨ ਵਾਲੇ ਦੋਸ਼ੀ ਅਸ਼ਵਨੀ ਉਤੇ ਵੱਡਾ ਐਕਸ਼ਨ ਲਿਆ ਗਿਆ ਹੈ। ਦਰਅਸਲ ਵਿੱਚ ਪੰਜਾਬ ਫਾਰਮੇਸੀ ਕੌਂਸਲ ਨੇ ਮੁਲਜ਼ਮ ਉਤੇ ਕਾਰਵਾਈ ਕਰਦੇ ਹੋਏ ਉਸ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਗਈ ਹੈ।
ਪੰਜਾਬ ਫਾਰਮੇਸੀ ਕੌਂਸਲ ਦੇ ਚੇਅਰਮੈਨ ਸੁਨੀਲ ਕੁਮਾਰ ਬਾਂਸਲ ਨੇ ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਮਾਜ ਸੇਵਕ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੇ ਸਬੰਧ ਵਿੱਚ ਫਾਰਮਾਸਿਸਟ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਸੁਸ਼ੀਲ ਕੁਮਾਰ ਬਾਂਸਲ ਨੇ ਦੱਸਿਆ ਕਿ ਕੌਂਸਲ ਵੱਲੋਂ ਇਸ ਸਬੰਧੀ 22 ਅਕਤੂਬਰ 2026 ਨੂੰ ਪੱਤਰ ਨੰਬਰ PPC-2026/4292 ਜਾਰੀ ਕੀਤਾ ਹੈ। ਪੱਤਰ ਰਾਹੀਂ ਅਸ਼ਵਨੀ ਕੁਮਾਰ ਪੁੱਤਰ ਦੇਸ ਰਾਜ ਵਾਸੀ ਮੁਹੱਲਾ ਵੀਰ ਨਗਰ ਮਾਨਸਾ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ ਕਰਨ ਦਾ ਫ਼ੈਸਲਾ ਲਿਆ ਹੈ। ਅਸ਼ਵਨੀ ਕੁਮਾਰ ਦੀ ਫਾਰਮਾਸਿਸਟ ਰਜਿਸਟ੍ਰੇਸ਼ਨ ਦਾ ਨੰਬਰ 51464 ਸੀ ਜੋ 10 ਜੁਲਾਈ 2020 ਨੂੰ ਜਾਰੀ ਕੀਤੀ ਸੀ।
ਇਹ ਧਿਆਨ ਦੇਣ ਯੋਗ ਹੈ ਕਿ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਝੋਟਾ ਦੀ 13 ਅਕਤੂਬਰ ਨੂੰ ਮਾਨਸਾ ਦੇ ਇੱਕ ਭੀੜ-ਭੜੱਕੇ ਵਾਲੇ ਬਾਜ਼ਾਰ ਵਿੱਚ ਇੱਕ ਮੈਡੀਕਲ ਸਟੋਰ ਮਾਲਕ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਝੋਟਾ ਦੁਕਾਨਦਾਰ ਤੋਂ ਇੱਕ ਬਜ਼ੁਰਗ ਵਿਅਕਤੀ ਨੂੰ ਦਵਾਈਆਂ ਵੇਚਣ ਦੇ ਦੋਸ਼ ਵਿੱਚ ਪੁੱਛਗਿੱਛ ਕਰ ਰਿਹਾ ਸੀ ਜਦੋਂ ਦੁਕਾਨਦਾਰ ਅਸ਼ਵਨੀ ਕੁਮਾਰ ਨੇ ਉਸਨੂੰ ਗੋਲੀ ਮਾਰ ਦਿੱਤੀ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਹਾਲਾਂਕਿ, ਅਸ਼ਵਨੀ ਕੁਮਾਰ ਨੂੰ ਬਾਅਦ ਵਿੱਚ ਰਾਜਸਥਾਨ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਘਟਨਾ ਨੇ ਪੰਜਾਬ ਵਿੱਚ ਸਿਆਸੀ ਦੂਸ਼ਣਬਾਜ਼ੀ ਸ਼ੁਰੂ ਹੋ ਗਈ ਹੈ ਜਿੱਥੇ ਅਗਲੇ ਸਾਲ ਦੇ ਸ਼ੁਰੂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਵਿਰੋਧੀ ਧਿਰਾਂ ਵੱਲੋਂ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਘੇਰਿਆ ਜਾ ਰਿਹਾ ਹੈ। ਹਾਲਾਂਕਿ ਸਰਕਾਰ ਵੱਲੋਂ ਮੁਲਜ਼ਮ ਨੂੰ ਦਬੋਚ ਲਿਆ ਗਿਆ ਹੈ ਅਤੇ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਵੀ ਸ਼ੁਰੂ ਕਰਵਾ ਦਿੱਤੀ ਹੈ। ਜਦਕਿ ਪੰਜਾਬ ਸਰਕਾਰ ਵੱਲੋਂ ਵੀ ਵੱਡੇ ਐਕਸ਼ਨ ਲਏ ਜਾ ਰਹੇ ਹਨ।