SOCIAL MEDIA

Newsletter

PARTNER SITES
भाषा चुनें राज्य चुनें

ਗੁਰਦੁਆਰਾ ਮੰਜੀ ਸਾਹਿਬ ਫਾਇਰਿੰਗ ਕੇਸ ’ਚ ਪੁਲਿਸ ਨੂੰ ਵੱਡੀ ਕਾਮਯਾਬੀ; 200 ਕਿਲੋਮੀਟਰ CCTV ਫੁਟੇਜ ਖੰਗਾਲ ਕੇ ਮੁੱਖ ਸ਼ੂਟਰ ਗ੍ਰਿਫ਼ਤਾਰ!

Gurdwara Manji Sahib Firing Case: ਬੀਤੇ ਦਿਨੀਂ ਜਗਰਾਉਂ ਦੇ ਨੇੜਲੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ 28 ਅਕਤੂਬਰ ਦੀ ਤੜਕਸਾਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

Written By Ravinder Singh
Published: Nov 02, 2026, 03:52 PM IST | Updated: Nov 02, 2026, 03:56 PM IST
Join

Gurdwara Manji Sahib Firing Case: ਬੀਤੇ ਦਿਨੀਂ ਜਗਰਾਉਂ ਦੇ ਨੇੜਲੇ ਪਿੰਡ ਰਾਜੋਆਣਾ ਕਲਾਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਵਿਖੇ 28 ਅਕਤੂਬਰ ਦੀ ਤੜਕਸਾਰ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ, ਜਦੋਂ ਮੋਟਰਸਾਈਕਲ ਸਵਾਰ ਦੋ ਨਕਾਬਪੋਸ਼ ਵਿਅਕਤੀ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋਏ ਤੇ ਫਾਇਰਿੰਗ ਕਰਨ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। 

ਘਟਨਾ ਤੋਂ ਬਾਅਦ ਲੁਧਿਆਣਾ ਦਿਹਾਤੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲਿਸ ਨੇ ਕਰੀਬ 200 ਕਿਲੋਮੀਟਰ ਦੇ ਆਉਣ-ਜਾਣ ਵਾਲੇ ਰੂਟ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ। ਲੰਮੀ ਜਾਂਚ ਅਤੇ ਤਕਨੀਕੀ ਸਬੂਤਾਂ ਦੇ ਆਧਾਰ ’ਤੇ ਪੁਲਿਸ ਮੁੱਖ ਸ਼ੂਟਰ ਵਜੋਂ ਪਛਾਣੇ ਗਏ ਰਾਜ ਸਿੰਘ ਉਰਫ਼ ਰਾਜੂ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। 

ਇਸ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਇੱਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ। ਮੁੱਢਲੀ ਜਾਂਚ ਮੁਤਾਬਕ ਇਸ ਫਾਇਰਿੰਗ ਦੀ ਵਾਰਦਾਤ ਪਿੱਛੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਜੁੜੀ ਹੋਈ ਹੈ। ਹੁਣ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ ਅਤੇ ਇਸ ਪੂਰੀ ਸਾਜ਼ਿਸ਼ ਪਿੱਛੇ ਅਸਲ ਮਕਸਦ ਕੀ ਸੀ, ਇਸ ਬਾਰੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਘਟਨਾ ਤੋਂ ਕੁਝ ਦਿਨ ਪਹਿਲਾਂ ਮੁਲਜ਼ਮਾਂ ਨੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਨੂੰ ਫ਼ੋਨ 'ਤੇ ਬਲੈਕਮੇਲ ਕੀਤਾ ਸੀ ਅਤੇ ਧਮਕੀਆਂ ਦਿੱਤੀਆਂ ਸਨ। ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿੱਚ ਚਾਰ ਸ਼ੱਕੀਆਂ ਦੀ ਪਛਾਣ ਕਰ ਲਈ ਹੈ, ਜਿਨ੍ਹਾਂ ਵਿੱਚੋਂ ਮੁੱਖ ਸ਼ੂਟਰ ਰਾਜੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 

ਪੁਲਿਸ ਹੋਰ ਸ਼ੂਟਰਾਂ ਅਤੇ ਹੋਰ ਸ਼ੱਕੀਆਂ ਦੀ ਭਾਲ ਲਈ ਛਾਪੇਮਾਰੀ ਕਰ ਰਹੀ ਹੈ ਜਿਨ੍ਹਾਂ ਨੇ ਧਮਕੀਆਂ ਦੇ ਕੇ ਇਸ ਅਪਰਾਧ ਨੂੰ ਅੰਜਾਮ ਦਿੱਤਾ ਹੋ ਸਕਦਾ ਹੈ।  ਫਿਲਹਾਲ ਮੁੱਖ ਸ਼ੂਟਰ ਦੀ ਗ੍ਰਿਫ਼ਤਾਰੀ ਨੂੰ ਪੁਲਿਸ ਦੀ ਵੱਡੀ ਕਾਮਯਾਬੀ ਮੰਨਿਆ ਜਾ ਰਿਹਾ ਹੈ ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਧਾਰਮਿਕ ਅਸਥਾਨ ਨੂੰ ਨਿਸ਼ਾਨਾ ਬਣਾਉਣ ਦੀ ਇਸ ਸਾਜ਼ਿਸ਼ ਵਿੱਚ ਹੋਰ ਕੌਣ-ਕੌਣ ਸ਼ਾਮਲ ਸੀ ਅਤੇ ਬਲੈਕਮੇਲਿੰਗ ਦੇ ਪਿੱਛੇ ਪੂਰੀ ਕਹਾਣੀ ਕੀ ਹੈ? ਇਨ੍ਹਾਂ ਸਵਾਲਾਂ ਦੇ ਜਵਾਬ ਪੁਲਿਸ ਦੀ ਅਗਲੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ : Punjabi News Live: ਸੁੰਦਰ ਸ਼ਾਮ ਅਰੋੜਾ ਦੇ ਘਰ ED ਦਾ ਛਾਪਾ, ਕੁੰਵਰ ਵਿਜੇ ਪ੍ਰਤਾਪ ਦਾ ਵਿਧਾਨ ਸਭਾ ਮੈਂਬਰਸ਼ਿਪ ਤੋਂ ਅਸਤੀਫਾ, ਜਾਣੋ ਅੱਜ ਦੀਆਂ ਵੱਡੀਆਂ ਖ਼ਬਰਾਂ

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES