SOCIAL MEDIA

Newsletter

PARTNER SITES
भाषा चुनें राज्य चुनें

ਇੰਟਰਲਾਕ ਟਾਈਲਾਂ ਦੀ ਬਰਾਮਦਗੀ ਮਗਰੋਂ ਸੁਲਤਾਨਪੁਰ ਲੋਧੀ ਦੀ ਸਿਆਸਤ ਗਰਮਾਈ

Sultanpur Lodhi News: ਸੁਲਤਾਨਪੁਰ ਲੋਧੀ ਦੀਆਂ ਵੱਖ-ਵੱਖ ਸੜਕਾਂ ਤੋਂ ਉਖਾੜੀਆਂ ਗਈਆਂ ਇੰਟਰਲਾਕ ਟਾਈਲਾਂ ਦੀ ਬਰਾਮਦਗੀ ਦਾ ਮਾਮਲਾ ਹੁਣ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ।

Written By Ravinder Singh
Published: Nov 03, 2026, 03:06 PM IST | Updated: Nov 03, 2026, 03:08 PM IST
Join

Sultanpur Lodhi News: ਸੁਲਤਾਨਪੁਰ ਲੋਧੀ ਦੀਆਂ ਵੱਖ-ਵੱਖ ਸੜਕਾਂ ਤੋਂ ਉਖਾੜੀਆਂ ਗਈਆਂ ਇੰਟਰਲਾਕ ਟਾਈਲਾਂ ਦੀ ਬਰਾਮਦਗੀ ਦਾ ਮਾਮਲਾ ਹੁਣ ਸਿਆਸੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਗਾਜ਼ੀਪੁਰ ਰੋਡ ’ਤੇ ਇੰਟਰਲਾਕ ਟਾਈਲਾਂ ਦੀ ਇੱਕ ਖੇਪ ਬਰਾਮਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਇਸ ਮਾਮਲੇ ਨੂੰ ਉਜਾਗਰ ਕਰਦਿਆਂ ਸਥਾਨਕ ਨਗਰ ਕੌਂਸਲ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਗਏ ਸਨ। 'ਆਪ' ਆਗੂਆਂ ਵੱਲੋਂ ਨਗਰ ਕੌਂਸਲ ਵਿੱਚ ਕਾਬਜ਼ ਰਾਣਾ ਧੜੇ ਅਤੇ ਸਬੰਧਤ ਲੋਕਾਂ ਦੀ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਗਾਏ ਗਏ ਸਨ। 

ਇਸ ਮਾਮਲੇ ਨੂੰ ਲੈ ਕੇ ਅੱਜ ਨਗਰ ਕੌਂਸਲ ਦੀ ਪ੍ਰਧਾਨ ਸੰਦੀਪ ਕੌਰ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਿਆ ਗਿਆ। ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਲਗਾਏ ਗਏ ਮਿਲੀਭੁਗਤ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਨਗਰ ਕੌਂਸਲ ਵੱਲੋਂ ਬਣਦੀ ਕਾਰਵਾਈ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ (ਈਓ) ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਜਾ ਚੁੱਕੀ ਹੈ ਅਤੇ ਜਲਦ ਹੀ ਮਾਮਲੇ ਦੀ ਜਾਂਚ ਕਰਵਾ ਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

6 ਰੁਪਏ ਪ੍ਰਤੀ ਪੀਸ ਦੇ ਹਿਸਾਬ ਨਾਲ ਟਾਈਲਾਂ ਖਰੀਦਣ ਦਾ ਦਾਅਵਾ
ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਪਹਿਲੂ ਉਸ ਸਮੇਂ ਸਾਹਮਣੇ ਆਇਆ ਜਦੋਂ ਟਾਈਲਾਂ ਖਰੀਦਣ ਵਾਲੇ ਵਿਅਕਤੀ ਨੇ ਖੁਦ ਸਾਹਮਣੇ ਆ ਕੇ ਸਪੱਸ਼ਟ ਕੀਤਾ ਕਿ ਉਸ ਨੇ ਇਹ ਟਾਈਲਾਂ 6 ਰੁਪਏ ਪ੍ਰਤੀ ਪੀਸ ਦੇ ਹਿਸਾਬ ਨਾਲ ਖਰੀਦੀਆਂ ਹਨ। ਇਸ ਬਿਆਨ ਤੋਂ ਬਾਅਦ ਹੁਣ ਸਵਾਲ ਇਹ ਹੈ ਕਿ ਸ਼ਹਿਰ ਦੀਆਂ ਸੜਕਾਂ ਤੋਂ ਉਖਾੜੀਆਂ ਗਈਆਂ ਇਹ ਟਾਈਲਾਂ ਕਿਸ ਦੀ ਮਨਜ਼ੂਰੀ ਨਾਲ ਅਤੇ ਕਿਹੜੀ ਪ੍ਰਕਿਰਿਆ ਤਹਿਤ ਵੇਚੀਆਂ ਗਈਆਂ ਜਾਂ ਖਰੀਦੀਆਂ ਗਈਆਂ?

'ਆਪ' ਦੇ ਖੁਲਾਸੇ ਤੋਂ ਬਾਅਦ ਨਗਰ ਕੌਂਸਲ ’ਤੇ ਵਧਿਆ ਦਬਾਅ
ਜ਼ਿਕਰਯੋਗ ਹੈ ਕਿ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਮਾਰਗਾਂ ਤੋਂ ਨਗਰ ਕੌਂਸਲ ਵੱਲੋਂ ਇੰਟਰਲਾਕ ਟਾਈਲਾਂ ਉਖਾੜੀਆਂ ਗਈਆਂ ਸਨ। ਇਨ੍ਹਾਂ ਟਾਈਲਾਂ ਦੀ ਇੱਕ ਖੇਪ ਗਾਜ਼ੀਪੁਰ ਰੋਡ ’ਤੇ ਬਰਾਮਦ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਇਸ ਮਾਮਲੇ ਨੂੰ ਜਨਤਕ ਕਰਦਿਆਂ ਨਗਰ ਕੌਂਸਲ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ ਸਨ। ਕਿਉਂਕਿ ਨਗਰ ਕੌਂਸਲ ਵਿੱਚ ਇਸ ਸਮੇਂ ਰਾਣਾ ਧੜੇ ਦਾ ਦਬਦਬਾ ਹੈ, ਇਸ ਲਈ 'ਆਪ' ਆਗੂਆਂ ਵੱਲੋਂ ਇਸ ਮਾਮਲੇ ਵਿੱਚ ਕਥਿਤ ਮਿਲੀਭੁਗਤ ਦੇ ਦੋਸ਼ ਵੀ ਲਗਾਏ ਗਏ ਸਨ। 

ਫਿਲਹਾਲ ਨਗਰ ਕੌਂਸਲ ਪ੍ਰਧਾਨ ਵੱਲੋਂ ਜਾਂਚ ਅਤੇ ਕਾਰਵਾਈ ਦਾ ਭਰੋਸਾ ਦਿੱਤਾ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਈਓ ਵੱਲੋਂ ਇਸ ਮਾਮਲੇ ਵਿੱਚ ਕੀ ਜਾਂਚ ਕੀਤੀ ਜਾਂਦੀ ਹੈ, ਟਾਈਲਾਂ ਵੇਚਣ ਦੀ ਮਨਜ਼ੂਰੀ ਕਿਸ ਨੇ ਦਿੱਤੀ ਸੀ ਅਤੇ ਸਰਕਾਰੀ ਟਾਈਲਾਂ ਦੀ ਖਰੀਦੋ-ਫਰੋਖ਼ਤ ਸਬੰਧੀ ਅਸਲ ਤੱਥ ਜਾਂਚ ਤੋਂ ਬਾਅਦ ਕੀ ਸਾਹਮਣੇ ਆਉਂਦੇ ਹਨ।

Add Zee News as a Preferred Source
TAGS:

About the Author

ਰਵਿੰਦਰ ਸਿੰਘ ਲੰਬੇ ਸਮੇਂ ਤੋਂ ਖਬਰਾਂ ਦੇ ਖੇਤਰ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਕੋਲ ਖਬਰਾਂ ਦੇ ਖੇਤਰ ਵਿੱਚ 14 ਸਾਲਾਂ ਤੋਂ ਵੱਧ ਦਾ ਤਜਰਬਾ ਹੈ। ਉਹ ਇਸ ਸਮੇਂ 'ਜ਼ੀ ਪੰਜਾਬ ਹਰਿਆਣਾ ਹਿਮਾਚਲ' (Zee Punjabi) ਵਿੱਚ ਸੀਨੀਅਰ ਸਬ-ਐਡੀਟਰ ਵਜੋਂ ਕੰਮ ਕਰ ਰਹੇ ਹਨ।

ZEENEWS TRENDING STORIES